ਸਮਾਜਿਕ ਕੁਰੀਤੀਆਂ ਖ਼ਿਲਾਫ਼ ਲੜਾਈ ਲੜ੍ਹਨ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ 25 ਮੈਂਬਰ ਕਮੇਟੀ ਦਾ ਗਠਨ

ਪਿੰਡ ਘੜੂੰਆਂ ਦੇ ਵਿਕਾਸ ਕਾਰਜਾਂ, ਵੱਧ ਤੋਂ ਵੱਧ ਪੌਦੇ ਲਾਉਣ, ਜਲ ਨਿਕਾਸੀ ਤੇ ਹੋਰ ਕੰਮਾਂ ਬਾਰੇ ਕੀਤੀ ਚਰਚਾ

ਕਵਿਤਾ
ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਜੁਲਾਈ:
ਪਿੰਡ ਘੜੂੰਆਂ ਦੇ ਮੋਹਤਬਰ ਆਗੂਆਂ ਵੱਲੋਂ ਡੇਰਾ ਬਾਬਾ ਜੱਗਾਂ ਜੀ ਵਿਖੇ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਪਿੰਡ ਦੇ ਵਿਕਾਸ ਕਾਰਜਾਂ, ਸਮਾਜਿਕ ਕੁਰੀਤੀਆਂ ਖ਼ਿਲਾਫ਼ ਲੜਾਈ ਲੜ੍ਹਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ 25 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਵੱਲੋਂ ਪਹਿਲੇ ਇਜਲਾਸ ਵਿੱਚ ਕਈ ਮਤੇ ਪਾਸ ਕੀਤੇ ਗਏ, ਜਿਸ ਵਿੱਚ ਸਭ ਤੋਂ ਪਹਿਲਾਂ ਪਿੰਡ ’ਚੋਂ ਨਸ਼ਿਆਂ ਦਾ ਖਾਤਮਾ ਕਰਨਾ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ, ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾਂ ਪ੍ਰਬੰਧ ਕਰਨਾ, ਕਿੰਨਰਾਂ ਲਈ ਫੀਸ ਨਿਸ਼ਚਿਤ ਕਰਨਾਂ ਤੇ ਟੋਲ ਪਲਾਜ਼ਾ ਵੱਲੋਂ ਧੱਕੇ ਨਾਲ ਵਸੂਲੀ ਜਾ ਰਹੀ ਫ਼ੀਸ ਨੂੰ ਬੰਦ ਕਰਨਾ ਅਤੇ ਕਈ ਅਹਿਮ ਮੁੱਦਿਆਂ ਤੇ ਮਤੇ ਪਾਸ ਕੀਤੇ ਗਏ। ਇਨ੍ਹਾਂ ਕਮੇਟੀ ਆਗੂਆਂ ਨੇ ਦੱਸਿਆ ਕਿ ਪਿੰਡ ਦੇ ਮੁੱਦਿਆਂ ਨੂੰ ਲੈ ਕੇ ਉਹ ਜਲਦੀ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
ਇਸ ਮੌਕੇ ਕਮੇਟੀ ਮੈਂਬਰ ਗਗਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਨਰਿੰਦਰ ਸਿੰਘ ਰੰਮਾ, ਜਰਨੈਲ ਸਿੰਘ, ਦਲਜੀਤ ਸਿੰਘ ਬੰਟੀ, ਸੋਹਣ ਸਿੰਘ ਬੰਟੀ, ਅਮਰਜੀਤ ਸਿੰਘ ਪੰਚ, ਇਕਬਾਲ ਸਿੰਘ ਪੰਚ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ ਰੋਕੀ, ਇੰਦਰਜੀਤ ਸਿੰਘ ਜੀਤੀ, ਮਨਦੀਪ ਸਿੰਘ, ਜਸਵੰਤ ਸਿੰਘ, ਬੰਤ ਸਿੰਘ, ਸਿਕੰਦਰ ਸਿੰਘ, ਸਤਵਿੰਦਰ ਸਿੰਘ ਸੱਤਾ, ਗੁਰਮੀਤ ਸਿੰਘ, ਗੁਰਮੇਲ ਸਿੰਘ, ਸੁਪਿੰਦਰ ਸਿੰਘ, ਰਜਿੰਦਰ ਸਿੰਘ ਜਿੰਦਰ, ਰੁਪਿੰਦਰ ਸਿੰਘ, ਮਨਦੀਪ ਸਿੰਘ, ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…