Nabaz-e-punjab.com

ਪਾਵਰਕੌਮ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਪੰਜਾਬ ਰਾਜ ਪਾਵਰਕੌਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-1 ਸਥਿਤ ਪਾਵਰਕੌਮ ਕਾਰਪੋਰੇਸ਼ਨ ਦੇ ਦਫ਼ਤਰ ਮੂਹਰੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਾਵਰਕੌਮ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੂੰ ਤਨਖ਼ਾਹ ਅਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਧਰਨਾ ਦੇਣਾ ਪਿਆ ਹੈ।
ਧਰਨਾਕਾਰੀਆਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਕਾਰਨ ਘਰ ਦਾ ਖਰਚਾ ਚਲਾਉਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ ਪ੍ਰੰਤੂ ਪਾਵਰਕੌਮ ਮੈਨੇਜਮੈਂਟ ਵੱਲੋਂ ਉਨ੍ਹਾਂ ਦੀ ਇਸ ਹਾਲਤ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਨਿਰਮਲ ਸਿੰਘ, ਬੀਸੀ ਪ੍ਰੇਮੀ, ਰਮੇਸ਼ ਚੰਦ, ਕਪਿਲ ਸ਼ਰਮਾ, ਗੁਰਿੰਦਰ ਸਿੰਘ, ਬਲਵੀਰ ਸਿੰਘ ਅਤੇ ਜੈ ਕ੍ਰਿਸ਼ਨ ਸ਼ਰਮਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…