Share on Facebook Share on Twitter Share on Google+ Share on Pinterest Share on Linkedin ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਲਈ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਤਿਆਰੀਆਂ ਮੁਕੰਮਲ ਕਰਵਾਉਣ ਲਈ ਐਸਡੀਐਮ ਜਗਦੀਪ ਸਹਿਗਲ ਨੂੰ ਨੋਡਲ ਅਫ਼ਸਰ ਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਸੈਕਟਰ-81 ਸਥਿਤ ਇੰਟਰਨੈਸ਼ਨਲ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐਸਡੀਐਮ ਜਗਦੀਪ ਸਹਿਗਲ ਨੂੰ ਤਿਆਰੀਆਂ ਮੁਕੰਮਲ ਕਰਵਾਉਣ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਪਾਰਕਿੰਗ ਤੇ ਹੋਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੀਸੀਐਸ ਪੱਧਰ ਦੇ 82 ਅਫ਼ਸਰਾਂ ਨੂੰ ਤਾਲਮੇਲ ਡਿਊਟੀ ’ਤੇ ਲਾਇਆ ਗਿਆ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਇਸ ਨਿਵੇਸ਼ ਸੰਮੇਲਨ ਵਿੱਚ ਵੱਖ ਵੱਖ ਦੇਸ਼ਾਂ ਤੋਂ ਨਾਮੀ ਉਦਯੋਗਪਤੀ ਪਹੁੰਚ ਰਹੇ ਹਨ। ਜਿਹੜੇ ਸੰਮੇਲਨ ਦੌਰਾਨ ਹੋਣ ਵਾਲੇ ਵੱਖ ਵੱਖ ਸੈਸ਼ਨਾਂ ਦੌਰਾਨ ਆਪਣੇ ਤਜਰਬੇ ਤੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਦੱਸਿਆ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਲਈ www.progressivepunjab.com ’ਤੇ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਮੇਲਨ ਲਈ ਜਾਣਕਾਰੀ ਪ੍ਰੋਗਰੈਸਿਵ ਪੰਜਾਬ ਦੇ ਡਿਜੀਟਲ ਐਪ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੰਮੇਲਨ ਲਈ ਸ਼ਹਿਰ ਨੂੰ ਸੁੰਦਰ ਦਿੱਖ ਦਿੱਤੀ ਜਾ ਰਹੀ ਹੈ। ਇਸ ਲਈ ਜਿੱਥੇ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ। ਉੱਥੇ ਸੰਮੇਲਨ ਵਾਲੀ ਥਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਐਸਡੀਐਮ ਜਗਦੀਪ ਸਹਿਗਲ ਅਤੇ ਡੀਐਸਪੀ ਮਨਜੀਤ ਸਿੰਘ ਅੌਲਖ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਧਰ, ਮੁਹਾਲੀ ਦੇ ਐਸਪੀ (ਸਿਟੀ-1) ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਨਿਵੇਸ਼ ਸੰਮੇਲਨ ਲਈ ਸਖ਼ਤ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐਸਪੀ ਰੈਂਕ ਦੇ ਪੰਜ ਅਫ਼ਸਰਾਂ ਅਤੇ 20 ਡੀਐਸਪੀ ਨੂੰ ਸੁਰੱਖਿਆ ਦਾ ਜਿੰਮਾ ਸੌਂਪਿਆ ਗਿਆ ਹੈ। ਜਿਨ੍ਹਾਂ ਦੀ ਅਗਵਾਈ ਹੇਠ 40 ਇੰਸਪੈਕਟਰਾਂ ਅਤੇ 200 ਸਬ ਇੰਸਪੈਕਟਰਾਂ ਸਮੇਤ ਲਗਭਗ ਇਕ ਹਜ਼ਾਰ ਪੁਲੀਸ ਜਵਾਨਾਂ ਨੂੰ ਸੁਰੱਖਿਆ ਡਿਊਟੀ ’ਤੇ ਲਗਾਇਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ