Nabaz-e-punjab.com

ਆਖ਼ਰਕਾਰ ਸੰਸਦ ਭਵਨ ਨਵੀਂ ਦਿੱਲੀ ਦੀ ਗੈਲਰੀ ਵਿੱਚ ਲੱਗੀ ਸ਼ਹੀਦ ਊਧਮ ਸਿੰਘ ਦੀ ਤਸਵੀਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਆਖ਼ਰਕਾਰ ਲੰਮੀ ਜੱਦੋ ਜਹਿਦ ਦੇ ਬਾਅਦ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਦੀ ਤਸਵੀਰ ਸੰਸਦ ਭਵਨ ਨਵੀਂ ਦਿੱਲੀ ਦੀ ਗੈਲਰੀ ਵਿੱਚ ਲਗਾ ਦਿੱਤੀ ਗਈ ਹੈ। ਇਸ ਸਬੰਧੀ ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ਦੇ ਪ੍ਰਧਾਨ ਤੇ ਭਾਜਪਾ ਕੌਂਸਲਰ ਬੌਬੀ ਕੰਬੋਜ ਯਤਨਾਂ ਨੂੰ ਬੀਤੇ ਦਿਨੀਂ ਉਸ ਸਮੇਂ ਬੂਰ ਪੈ ਗਿਆ ਜਦੋਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸਰਬ ਕੰਬੋਜ ਸਮਾਜ ਦੇ ਵਫ਼ਦ ਨੇ ਲੋਕ ਸਭਾ ਦੀ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਸੰਸਦ ਭਵਨ ਵਿੱਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਗਾਈ ਜਾਵੇ।
ਸੰਸਥਾ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਦੱਸਿਆ ਕਿ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਨੇ ਉਨ੍ਹਾਂ ਦੀ ਇਸ ਮੰਗ ਨੂੰ ਜਾਇਜ਼ ਮੰਨਦਿਆਂ ਸੰਸਦ ਭਵਨ ਵਿੱਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਗਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਇਹ ਵਾਅਦਾ ਵੀ ਕੀਤਾ ਹੈ ਕਿ ਜਲਦੀ ਹੀ ਸੰਸਦ ਭਵਨ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ਦੇ ਵਫ਼ਦ ਵੱਲੋਂ ਲੋਕ ਸਭਾ ਦੀ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਨੂੰ ਮੰਗ ਪੱਤਰ ਦੇ ਕੇ ਗੁਹਾਰ ਲਗਾਈ ਕਿ ਉਹ ਆਪਣਾ ਪ੍ਰਭਾਵ ਵਰਤ ਕੇ ਬ੍ਰਿਟਿਸ਼ ਸਰਕਾਰ ’ਤੇ ਦਬਾਓ ਬਣਾਉਣ ਕਿ ਬਿਟ੍ਰੇਨ ਦੀ ਪਾਰਲੀਮੈਂਟ ਵਿੱਚ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਨਿਖੇਧੀ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਪੀਕਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਬੰਧੀ ਉਹ ਜਲਦ ਹੀ ਲੋੜੀਂਦੀ ਕਾਰਵਾਈ ਕਰਨਗੇ। ਇਸ ਮੌਕੇ ਕੇਂਦਰੀ ਕੈਬਿਨਟ ਮੰਤਰੀ ਜੇਪੀ ਦੱਤਾ ਅਤੇ ਜੇਪੀ ਗੋਇਲ, ਸੰਸਥਾ ਦੇ ਕੌਮੀ ਮੀਤ ਪ੍ਰਧਾਨ ਰਾਜੇਸ਼ ਹਾਂਡਾ, ਪੰਜਾਬ ਦੇ ਪ੍ਰਧਾਨ ਹਰਮੀਤ ਕੰਬੋਜ, ਹਰਿਆਣਾ ਦੇ ਪ੍ਰਧਾਨ ਅੰਕੁਸ਼ ਕੰਬੋਜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…