Nabaz-e-punjab.com

ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ: ਤਨਮਨਜੀਤ ਢੇਸੀ

ਅਦਾਲਤ ਦਾ ਫੈਸਲਾ ਪੀੜਤਾਂ ਦੀ ਹਿੰਮਤ ਤੇ ਲਗਨ ਦੀ ਜਿੱਤ ਕਰਾਰ

ਨਿਆਂ ਲਈ ਲੜੀ ਲੰਮੀ ਲੜਾਈ ‘ਚ ਆਖੀਰ ਤੱਕ ਖੜੇ ਰਹਿਣ ‘ਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਵਧਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਦਸੰਬਰ:
ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ ਦਿੱਲੀ ਵਿੱਚ ਵੱਡੀ ਸਾਜ਼ਿਸ਼ ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ।
ਸਿੱਖਾਂ ਖਿਲਾਫ 1984 ਵਿਚ ਹੋਏ ਵਿਆਪਕ ਕਤਲੇਆਮ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਯੂਰਪ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਢੇਸੀ ਨੇ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਅਦਾਲਤੀ ਦੇ ਫੈਸਲੇ ਦਾ ਲਗਭਗ 34 ਸਾਲਾਂ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਕਤਲ, ਸਾਜ਼ਿਸ਼ ਰਚਣ, ਕਾਤਲਾਂ ਨੂੰ ਹੱਲਾਸ਼ੇਰੀ ਦੇਣ ਅਤੇ ਫਿਰਕੂ ਸਦਭਾਵਨਾ ਦੇ ਖਿਲਾਫ ਕਾਰਵਾਈ ਕਰਨ ਦੀ ਸਾਜਿਸ਼ ਦਾ ਦੋਸ਼ੀ ਠਹਿਰਾਇਆ ਗਿਆ ਹੈ।
ਉਨਾਂ ਕਿਹਾ ਕਿ ਭਾਰਤ ਵਿਚ ਇਨਸਾਫ ਮਿਲਣ ਵਿਚ ਦੇਰੀ ਦਾ ਮੁੱਖ ਕਾਰਨ ਗੁੰਝਲ ਭਰੀ ਅਦਾਲਤੀ ਪ੍ਰਕਿਰਿਆ ਅਤੇ ਜੱਜਾਂ ਦੀ ਘਾਟ ਹੈ। ਹਾਲਾਂਕਿ, ਇਹ ਮਹੱਤਵਪੂਰਣ ਫ਼ੈਸਲਾ ਕਤਲੇਆਮ ਵਿਚ ਆਪਣੇ ਗੁਆਏ ਆਪਣੇ ਰਿਸ਼ਤੇਦਾਰਾਂ ਲਈ ਇਨਸਾਫ਼ ਦੀ ਆਸ ਨੂੰ ਮਜਬੂਤ ਕਰੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…