ਮੁਹਾਲੀ ਨਗਰ ਨਿਗਮ: ਵਿੱਤ ਤੇ ਠੇਕਾ ਕਮੇਟੀ ਨੇ 19 ਕਰੋੜ ਦੇ ਵਿਕਾਸ ਕੰਮਾਂ ਦੇ ਜਾਰੀ ਕੀਤੇ ਵਰਕ ਆਰਡਰ

ਮੀਟਿੰਗ ਵਿੱਚ 2 ਕਰੋੜ ਦੇ ਐਸਟੀਮੇਟ ਵੀ ਕੀਤੇ ਪਾਸ, ਸੈਕਟਰ-78 ’ਚ ਵਿਕਸਤ ਹੋਵੇਗਾ ਨਵਾਂ ਪਾਰਕ: ਜੀਤੀ ਸਿੱਧੂ

ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ 100 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਨਿਗਮ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ 7 ਦਿਨਾਂ ਵਿੱਚ ਸਾਰੇ ਕੰਮ ਸ਼ੁਰੂ ਕਰਨ ਦੀਆਂ ਦਿੱਤੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਅੱਜ ਹੋਈ ਵਿੱਤ ਤੇ ਠੇਕਾ ਕਮੇਟੀ ਮੀਟਿੰਗ ਵਿੱਚ 19 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਜਦੋਂਕਿ 2 ਕਰੋੜ ਦੇ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਕੌਂਸਲਰ ਜਸਬੀਰ ਸਿੰਘ ਮਣਕੂ ਤੇ ਅਨੁਰਾਧਾ ਆਨੰਦ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੇਵਰ ਬਲਾਕ, ਪਾਰਕਾਂ ਨੂੰ ਵਿਕਸਤ ਕਰਨ ਦੇ ਕੰਮ ਅਤੇ ਹੋਰ ਵਿਕਾਸ ਕੰਮ ਲੋੜ ਅਨੁਸਾਰ ਕਰਵਾਏ ਜਾ ਰਹੇ ਹਨ। ਪਾਰਕਾਂ ਵਿੱਚ ਨਵੇਂ ਬੈਂਚ ਲਗਾਏ ਜਾਣ ਸਮੇਤ ਸਿਟੀ ਪਾਰਕ ਦੀ ਕਾਇਆਕਲਪ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਰੀਟ ਲਾਈਟਾਂ ਅਤੇ ਜਲ ਸਪਲਾਈ ਅਤੇ ਸੀਵਰੇਜ ਕੰਮ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸੈਕਟਰ-78 ਵਿੱਚ ਨਵਾਂ ਪਾਰਕ ਵਿਕਸਤ ਕੀਤਾ ਜਾਵੇਗਾ। ਮੇਅਰ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਨੂੰ ਕਰਨ ਵਾਲੇ ਠੇਕੇਦਾਰਾਂ ਨੂੰ ਸਮਾਂਬੱਧ ਕਰਦੇ ਹੋਏ 7 ਦਿਨ ਦੇ ਅੰਦਰ-ਅੰਦਰ ਸਾਰੇ ਕੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਸਮੇਂ ਮੁਹਾਲੀ ਵਿੱਚ 100 ਕਰੋੜ ਤੋਂ ਵੱਧ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਕਾਸ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾ ਰਹੀ ਹੈ। ਉਹ ਖ਼ੁਦ ਅਤੇ ਬਾਕੀ ਟੀਮ ਵਿਕਾਸ ਕੰਮਾਂ ਦੀ ਨਜ਼ਰਸਾਨੀ ਕਰ ਰਹੇ ਹਨ ਤਾਂ ਜੋ ਕੁਆਲਿਟੀ ਵਿੱਚ ਕੋਈ ਗੜਬੜ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …