Share on Facebook Share on Twitter Share on Google+ Share on Pinterest Share on Linkedin ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ: ਸ਼ਹਿਰ ਦੇ ਵਿਕਾਸ ਲਈ 15 ਕਰੋੜ ਦੇ ਵਰਕ ਆਰਡਰ ਜਾਰੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ: ਮੁਹਾਲੀ ਨਗਰ ਨਿਗਮ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਹਨ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਅੱਜ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਚਰਚਾ ਕੀਤੀ ਅਤੇ 15 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਜਦੋਂਕਿ 2 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਵੀ ਪਾਸ ਕੀਤੇ ਗਏ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਿਨ੍ਹਾਂ ਮਹੱਤਵਪੂਰਨ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਵੱਖ-ਵੱਖ ਵਾਰਡਾਂ ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ, ਸਪਾਈਸ ਚੌਂਕ ਤੋਂ ਏਅਰਪੋਰਟ ਸੜਕ ਤੱਕ ਸਾਈਕਲ ਟਰੈਕ ਦੀ ਉਸਾਰੀ ਕਰਨ, ਫੇਜ਼-5 ਵਿੱਚ ਕਲਿਆਣ ਜਿਊਲਰ ਵਾਲੀ ਮਾਰਕੀਟ ਦੀ ਪਾਰਕਿੰਗ ਦੇ ਹੇਠਾਂ ਸਟਾਰਮ ਵਾਟਰ ਦੀਆਂ ਪਾਈਪਾਂ ਪਾਉਣ ਉਪਰੰਤ ਪ੍ਰੀਮਿਕਸ ਪਾਉਣ, ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਬਣੀਆਂ ਲਾਇਬ੍ਰੇਰੀਆਂ ਵਿੱਚ ਵਾਟਰ ਕੂਲਰ ਲਗਾਉਣ, ਨੰਬਰ ਪਲੇਟਾਂ ਲਗਾਉਣ, ਪਬਲਿਕ ਪਖਾਨਿਆਂ ਦੇ ਰੱਖ-ਰਖਾਓ ਸਮੇਤ ਵੱਖ-ਵੱਖ ਵਾਰਡਾਂ ਵਿੱਚ ਹੋਰ ਵਿਕਾਸ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਮਿਸ਼ਨਰ ਨਵਜੋਤ ਕੌਰ, ਐਸਈ ਨਰੇਸ਼ ਬੱਤਾ, ਮੈਂਬਰ ਜਸਬੀਰ ਸਿੰਘ ਮਣਕੂ ਤੇ ਸ੍ਰੀਮਤੀ ਅਨੁਰਾਧਾ ਅਨੰਦ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਕਾਰਜਾਂ ਲਈ ਦੋ ਕਰੋੜ ਦੇ ਐਸਟੀਮੇਟ ਵੀ ਪਾਸ ਕੀਤੇ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਵਿਕਾਸ ਪੱਖੋਂ ਮੁਹਾਲੀ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜ ਅੱਗੇ ਵੀ ਲਗਾਤਾਰਤਾ ਵਿੱਚ ਜਾਰੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਮੁੱਚੇ ਸ਼ਹਿਰ ਵਿੱਚ ਪੂਰੀ ਪਾਰਦਰਸ਼ਤਾ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ