ਪਿੰਡਾਂ ਦੇ ਵਿਕਾਸ ਲਈ ਵਿੱਤ ਵਿਭਾਗ ਵੱਲੋਂ ਜਲਦੀ 250 ਕਰੋੜ ਜਾਰੀ ਕੀਤੇ ਜਾਣਗੇ: ਬਾਜਵਾ

ਪਿੰਡਾਂ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਪੰਚਾਇਤ ਮੰਤਰੀ ਤੇ ਪ੍ਰਮੁੱਖ ਸਕੱਤਰ ਵਿੱਤ ਵਿਚਕਾਰ ਹੋਈ ਮੀਟਿੰਗ

ਗ੍ਰਾਟਾਂ ਪਾਰਦਰਸ਼ੀ ਢੰਗ ਨਾਲ ਵਰਤੀਆਂ ਜਾਣ, ਕੰਮ ਦੀ ਕੁਆਲਟੀ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਹੋਵੇਗਾ: ਬਾਜਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਮਈ:
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਗਾਮੀ ਬਜਟ ਵਿਚ ਪਿੰਡਾਂ ਦੇ ਵਿਕਾਸ ਲਈ ਵੱਡੀ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਵਿੱਤ ਵਿਭਾਗ ਵਲੋਂ ਜਲਦ ਹੀ 250 ਕਰੋੜ ਤੋਂ ਵੱਧ ਦੀ ਬਕਾਇਆ ਰਾਸ਼ੀ ਵੱਖ ਵੱਖ ਸਕੀਮਾਂ ਅਧੀਨ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਚਿਵਲ ਸਕੱਤਰੇਤ ਵਿਖੇ ਪ੍ਰਮੁੱਖ ਵਿੱਤ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ।
ਸ੍ਰੀ ਬਾਜਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਅਗਾਮੀ ਬਜਟ ਲਈ ਪੇਂਡੂ ਵਿਕਾਸ ਲਈ ਵੱਖ ਵੱਖ ਯੋਜਨਾਵਾਂ ਅਧੀਨ ਪ੍ਰਪੋਜਲਾ ਭੇਜਣ ਅਤੇ ਵਿੱਤ ਵਿਭਾਗ ਵੱਲ ਪਈ ਬਕਾਇਆ ਰਾਸ਼ੀ ਜਾਰੀ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਵਲੋਂ ਬਿਨਾਂ ਕਿਸੇ ਦੇਰੀ ਦੇ ਮਨਰੇਗਾਂ ਅਧੀਨ 82.36 ਕਰੋੜ, ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ 100 ਕਰੋੜ ਰੁਪਏ ਸ਼ਿਆਮਾ ਪ੍ਰਸਾਦ ਰੂਰਲ ਮਿਸ਼ਨ ਅਧੀਨ 19.75 ਕਰੋੜ ਆਈ. ਡਬਲਿਊ ਸਕੀਮ ਅਧੀਨ 52.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵਾੇਗੀ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਗ੍ਰਾਂਟਾ ਦੀ ਵਰਤੋ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗ੍ਰਾਂਟਾ ਦੀ ਵਰਤੋ ਵਿਚ ਕਿਸੇ ਵੀ ਪੱਧਰ ਕੋਈ ਵੀ ਘਪਲੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਸ ਦੇ ਨਾਲ ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਕੰਮ ਦੀ ਕੁਆਲਟੀ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜੇਕਰ ਕੋਈ ਅਫਸਰ ਜਾ ਠੇਕੇਦਾਰ ਮਿਲੀਭੁਗਤ ਨਾਲ ਕੁਆਲਟੀ ਨਾਲ ਖਿਲਵਾੜ ਕਰਦਾ ਪਾਇਆ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਤ੍ਰਿਪਤ ਰਜਿੰਦਰ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਚੱਲਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਉਹ ਖੁਦ ਕਰਨ ਅਤੇ ਸਮੇਂ ਸਮੇਂ ‘ਤੇ ਫੀਲਡ ਵਿਚ ਜਾ ਕੇ ਸੈਪਲ ਭਰਨ ਅਤੇ ਜਾਂਚ ਕਰਨ, ਜੋ ਕੰਮ ਤੈਅ ਮਾਪਦੰਡਾਂ ਅਨੁਸਾਰ ਨਹੀਂ ਕੀਤੇ ਜਾਂਦੇ, ਅਜਿਹੇ ਮਾਮਲਿਆਂ ਵਿਚ ਸਬੰਧਤ ਵਿਆਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਵਾ ਸ੍ਰੀ ਅਨਿਰੁਧ ਤਿਵਾੜੀ ਪ੍ਰਮੱੁਖ ਸਕੱਤਰ ਵਿੱਤ, ਸੀ. ਸਿੱਬਨ ਡਾਇਰੈਕਟਰ-ਕਮ-ਸੰਝੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਤੋਂ ਇਲਾਵਾ ਪੇਂਡੂੁ ਵਿਕਾਸ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…