Nabaz-e-punjab.com

ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਐਸਬੀਆਈ ਦੀ ‘ਵੈਭਵ ਐਚਐਨਆਈ ਸ਼ਾਖਾ’ ਦਾ ਉਦਘਾਟਨ

ਦੇਸ਼ ਦੀ ਖ਼ੁਸ਼ਹਾਲੀ ਲਈ ਸਾਨੂੰ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲਣ ਦੀ ਲੋੜ: ਮਨਪ੍ਰੀਤ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੋਂ ਦੇ ਸੈਕਟਰ-68 ਵਿੱਚ ਭਾਰਤੀ ਸਟੇਟ ਬੈਂਕ ਦੀ ‘ਵੈਭਵ ਐਚਐਨਆਈ (ਹਾਈ ਨੈੱਟਵਰਥ ਇੰਡੀਵਿਜੁਅਲ) ਨਵੀਂ ਸ਼ਾਖਾ’ ਦਾ ਰਸਮੀ ਉਦਘਾਟਨ ਕੀਤਾ। ਬੈਂਕਿੰਗ ਦੇ ਖੇਤਰ ਵਿੱਚ ਇਸ ਨੂੰ ਇਕ ਨਵੀਂ ਸ਼ੁਰੂਆਤ ਦੱਸਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਪੂਰੀ ਉਮੀਦ ਹੈ ਕਿ ਇਸ ਉੱਦਮ ਨਾਲ ਬੈਂਕ ਅਤੇ ਗਾਹਕ ਵਿਚਕਾਰ ਰਿਸ਼ਤੇ ਹੋਰ ਵੀ ਜ਼ਿਆਦਾ ਮਜ਼ਬੂਤ ਹੋਣਗੇ ਅਤੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਅਤੇ ਫਾਂਸੀ ਦੇ ਰੱਸਿਆਂ ਨੂੰ ਚੁੰਮਣ ਵਾਲੇ ਪਰਵਾਨਿਆਂ ਦੇ ਦਰਸਾਏ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਖ਼ੁਸ਼ਹਾਲ ਹੋਵੇਗਾ ਤੱਦ ਹੀ ਸ਼ਹੀਦਾਂ ਦੇ ਸੁਪਨਿਆਂ ਨੂੰ ਬੂਰ ਪੈਣ ਦੀ ਆਸ ਕੀਤੀ ਜਾ ਸਕਦੀ ਹੈ। ਵਿੱਤ ਮੰਤਰੀ ਨੇ ਬੈਂਕ ਦੀ ਨਵੀਂ ਸ਼ਾਖ਼ਾ ਦੇ ਵਿਹੜੇ ਵਿੱਚ ਇਕ ਪੌਦਾ ਲਗਾਇਆ ਅਤੇ ਪੰਜਾਬ ਵਿੱਚ ਸ਼ੁੱਧ ਵਾਤਾਵਰਨ ਦਾ ਹੋਕਾ ਦਿੰਦਿਆਂ ਆਮ ਲੋਕਾਂ ਨੂੰ ਆਪਣਾ ਆਲਾ ਦੁਆਲਾ ਹਮੇਸ਼ਾ ਸਾਫ਼-ਸੁਥਰਾ ਰੱਖਣ ਅਤੇ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਬੈਂਕ ਦੇ ਚੀਫ਼ ਜਨਰਲ ਮੈਨੇਜਰ ਰਾਣਾ ਆਸ਼ੂਤੋਸ਼ ਨੇ ਕਿਹਾ ਕਿ ਨਵੀਂ ਸ਼ਾਖਾ ਬੈਂਕ ਨਾਲ 50 ਲੱਖ ਰੁਪਏ ਤੋਂ ਸ਼ੁਰੂਆਤ ਕਰਕੇ ਵਿੱਤੀ ਲੈਣ ਦੇਣ ਕਰਨ ਵਾਲਿਆਂ ਹਿੱਤ ਕੰਮ ਕਰੇਗੀ ਅਤੇ ਉਨ੍ਹਾਂ ਨੂੰ ਪਰਸਨਲਾਈਜਡ ਬੈਂਕਿੰਗ ਵਰਗੀਆਂ ਸੇਵਾਵਾਂ ਉਪਲਬਧ ਕਰਵਾਏਗੀ। ਮੁਹਾਲੀ ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …