ਮੁਹਾਲੀ ਵਿੱਚ 777 ਕੈਂਸਰ ਪੀੜਤਾਂ ਨੂੰ 10 ਕਰੋੜ 2 ਲੱਖ 52 ਹਜ਼ਾਰ 830 ਰੁਪਏ ਵਿੱਤੀ ਸਹਾਇਤਾ ਪ੍ਰਦਾਨ

ਕੈਂਸਰ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯਤਨ ਜਾਰੀ: ਸਿਵਲ ਸਰਜਨ

ਹੈਪੇਟਾਈਟਸ-ਸੀ ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਕੀਤਾ ਜਾਂਦਾ ਹੈ ਮੁਫ਼ਤ ਇਲਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਹੁਣ ਤੱਕ 777 ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ’ਚੋਂ ਕੈਂਸਰ ਕੰਟਰੋਲ ਪ੍ਰੋਗਰਾਮ ਤਹਿਤ 10 ਕਰੋੜ 2 ਲੱਖ 52 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੈਂਸਰ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਜਿੱਥੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਉੱਥੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮੁੱਖ ਮੰਤਵ ਹੈ ਕਿ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਨਾਮੀ ਹਸਪਤਾਲਾਂ ਵਿੱਚ ਕਰਵਾ ਸਕਣ।
ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਲਿਆਉਣ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਬਿਮਾਰੀਆਂ ਰਹਿਤ ਆਪਣੀ ਜ਼ਿੰਦਗੀ ਬਸਰ ਕਰ ਸਕਣ। ਡਾ. ਭਾਰਦਵਾਜ ਨੇ ਦੱਸਿਆ ਕਿ ਮੁੱਖ ਮੰਤਰੀ ਹੈਪੇਟਾਈਟਸ-ਸੀ ਰਿਲੀਫ਼ ਫੰਡ ਸਕੀਮ ਅਧੀਨ ਜ਼ਿਲ੍ਹੇ ਵਿਚਲੇ ਹੈਪੇਟਾਈਟਸ-ਸੀ ਦੇ ਮਰੀਜ਼ਾਂ ਦਾ ਸਿਵਲ ਹਸਪਤਾਲ ਮੁਹਾਲੀ ਵਿੱਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਸਕੀਮ ਅਧੀਨ ਹੈਪਾਟਾਈਟਸ-ਸੀ ਦੀਆਂ ਦਵਾਈਆਂ ਵੀ ਮੁਫ਼ਤ ਉਪਲਬਧ ਕਰਾਈਆਂ ਜਾਂਦੀਆਂ ਹਨ ਅਤੇ ਇਸੇ ਸਕੀਮ ਤਹਿਤ ਮਰੀਜ਼ਾਂ ਦਾ ਸਸਟੇਨ ਵਾਇਰਲ ਰਿਸਪੌਂਸ (ਐਸਵੀਆਰ) ਮੁਫ਼ਤ ਕੀਤਾ ਗਿਆ ਹੈ ਜੋ ਕਿ ਹੈਪਾਟਾਈਟਸ-ਸੀ ਦਾ ਇਲਾਜ ਪੂਰਾ ਹੋਣ ਤੋਂ ਬਾਅਦ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…