ਹਾਦਸਾ ਪੀੜਤ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਨੇ ਵੱਖ-ਵੱਖ ਹਾਦਸਿਆਂ ਦੌਰਾਨ ਪੀੜਤ ਹੋਏ ਯੂਨੀਅਨ ਦੇ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਬਲਵਿੰਦਰ ਸਿੰਘ, ਦਿਨੇਸ਼ ਕੁਮਾਰ, ਭੁਪਿੰਦਰ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ ਅਤੇ ਮੋਹਨ ਸਿੰਘ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਐਕਸੀਡੈਂਟ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਸਾਰੇ ਹਾਦਸਾ ਪੀੜਤ ਮੈਂਬਰਾਂ ਨੂੰ 5-5 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂ ਸੰਸਥਾ ਦੇ ਮੈਂਬਰਾਂ ਨਾਲ ਹਰ ਦੁੱਖ-ਸੁੱਖ ਵਿੱਚ ਸਹਾਈ ਹੁੰਦੇ ਹਨ।
ਇਸ ਮੌਕੇ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਰਿੰਦਰ ਸਿੰਘ ਬਰਿਆਲੀ ਪ੍ਰਧਾਨ ਚੰਡੀਗੜ੍ਹ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਹੁਲਕਾ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਜਸਬੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਨਰਿੰਦਰ ਸਿੰਘ ਸਿਆਊ, ਜਗਤਾਰ ਸਿੰਘ, ਹਰਦੀਪ ਸਿੰਘ ਮਟੌਰ ਅਤੇ ਗੋਲਡੀ ਮਹਿਦੂਦਪੁਰ ਮੌਜੂਦ ਸਨ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…