Share on Facebook Share on Twitter Share on Google+ Share on Pinterest Share on Linkedin ਮ੍ਰਿਤਕ ਸੀਵਰਮੈਨ ਹਰਪਾਲ ਸਿੰਘ ਦੀ ਪਤਨੀ ਤੇ ਬੱਚਿਆਂ ਨੂੰ 10 ਲੱਖ ਰੁਪਏ ਵਿੱਤੀ ਸਹਾਇਤੀ ਦਿੱਤੀ ਮ੍ਰਿਤਕ ਦੇ ਆਸ਼ਰਿਤ ਨੂੰ ਨੌਕਰੀ ਦੇਣ ਲਈ ਯਤਨ ਜਾਰੀ: ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੁੱਝ ਦਿਨ ਪਹਿਲਾਂ ਡਿਊਟੀ ਦੌਰਾਨ ਫੌਤ ਹੋਏ ਸੀਵਰਮੈਨ ਹਰਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ। ਪਿਛਲੀ ਮੀਟਿੰਗ ਵਿੱਚ ਹਾਊਸ ਨੇ ਮਤਾ ਪਾਸ ਕਰਕੇ ਦੋ ਸੀਵਰਮੈਨਾਂ ਦੀ ਮੌਤ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ ਕੀਤਾ ਸੀ। ਅੱਜ ਇਨ੍ਹਾਂ ’ਚੋਂ ਇੱਕ ਸੀਵਰਮੈਨ ਹਰਪਾਲ ਸਿੰਘ ਦੀ ਪਤਨੀ ਬਲਵਿੰਦਰ ਕੌਰ ਅਤੇ ਬੱਚਿਆਂ ਨੂੰ10 ਲੱਖ ਰੁਪਏ ਦੀ ਰਾਸ਼ੀ ਚੈੱਕਾਂ ਦੇ ਰੂਪ ਵਿੱਚ ਦਿੱਤੀ ਗਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ, ਸੰਯੁਕਤ ਕਮਿਸ਼ਨਰ ਬਲਦੇਵ ਸਿੰਘ ਢਿੱਲੋਂ, ਐਕਸੀਅਨ ਹਰਪ੍ਰੀਤ ਸਿੰਘ ਹਾਜ਼ਰ ਸਨ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਸੀਵਰਮੈਨ ਸਿੱਧੇ ਤੌਰ ’ਤੇ ਨਗਰ ਨਿਗਮ ਦਾ ਕਰਮਚਾਰੀ ਨਹੀਂ ਸੀ ਪਰ ਸ਼ਹਿਰ ਵਿੱਚ ਸੀਵਰੇਜ ਦੀ ਸਫ਼ਾਈ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਲਈ ਉਸ ਦੇ ਪਰਿਵਾਰ ਨੂੰ ਵਿੱਤੀ ਰਾਹਤ ਦੇਣਾ ਨਗਰ ਨਿਗਮ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਸ ਦੌਰਾਨ ਮ੍ਰਿਤਕ ਕਰਮਚਾਰੀ ਦੀ ਪਤਨੀ ਬਲਵਿੰਦਰ ਕੌਰ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਜਦੋਂਕਿ ਉਸ ਦੇ ਦੋ ਨਾਬਾਲਗ ਬੱਚਿਆਂ ਨੂੰ ਢਾਈ-ਢਾਈ ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਉਸ ਦੀ ਵੱਡੀ ਬੇਟੀ ਨੇ ਆਪਣੀ ਮਾਤਾ ਦੇ ਨਾਮ ’ਤੇ ਚੈੱਕ ਦੇਣ ਲਈ ਲਿਖਤੀ ਤੌਰ ’ਤੇ ਕਿਹਾ ਸੀ। ਇਸ ਲਈ ਇਹ 5 ਲੱਖ ਦਾ ਚੈੱਕ ਵੀ ਮਾਂ ਨੂੰ ਦਿੱਤਾ ਗਿਆ। ਮੇਅਰ ਨੇ ਐਲਾਨ ਕੀਤਾ ਕਿ ਇਕ ਆਸ਼ਰਿਤ ਨੂੰ ਨੌਕਰੀ ਦੇਣ ਲਈ ਯਤਨ ਜਾਰੀ ਹਨ। ਜਦੋਂਕਿ ਦੂਜੇ ਮ੍ਰਿਤਕ ਸੀਵਰਮੈਨ ਦੇ ਪਰਿਵਾਰ ਨੂੰ ਵੀ ਛੇਤੀ ਹੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ