ਪੰਜਾਬ ਵਿੱਚ ਪੇਂਡੂ ਅੌਰਤਾਂ ਦੇ ਸ਼ਕਤੀਕਰਨ ਲਈ ਸੈਲਫ ਹੈਲਪ ਗਰੁੱਪ ਬਣਾਕੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ: ਸਿੱਧੂ

ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਰਾਜ ਪੱਧਰੀ ਅਜੀਵਿਕਾ ਅਤੇ ਕੌਸ਼ਲ ਵਿਕਾਸ ਮੇਲੇ ਦਾ ਉਦਘਾਟਨ

ਸਮਾਗਮ ਦੌਰਾਨ ਸੈਲਫ ਹੈਲਪ ਗਰੁੱਪਾਂ ਨੂੰ ਵਿੱਤੀ ਸਹਾਇਤਾ ਦੇ ਵੰਡੇ ਚੈਕ ਅਤੇ ਬੇਰੁਜ਼ਗਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਪੰਜਾਬ ਵਿੱਚ ਪੇਂਡੂ ਅੌਰਤਾਂ ਦੇ ਸ਼ਸ਼ਕਤੀਕਰਨ ਲਈ ਸੈਲਫ ਹੈਲਪ ਗਰੁੱਪ ਬਣਾਕੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਬੈਂਕਾਂ ਵੱਲੋਂ ਦਿੱਤੇ ਜਾਣ ਵਾਲੇ ਘੱਟ ਵਿਆਜ ਤੇ ਕਰਜ਼ਿਆਂ ਨੂੰ ਵੀ ਅਸਾਨੀ ਨਾਲ ਮਿਲਣ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਅੌਰਤਾਂ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ ਰੁਜ਼ਗਾਰ ਧੰਦੇ ਸੁਰੂ ਕਰਕੇ ਆਪਣੀ ਆਮਦਨ ਦੇ ਵਸੀਲੇ ਪੈਦਾ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਸ਼ਣ ਅਸਾਨੀ ਨਾਲ ਕਰ ਸਕਣ। ਜਿਸ ਨਾਲ ਅੌਰਤਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਵਗੀ ਅਤੇ ਉਨ੍ਹਾਂ ਨੂੰ ਕਿਸੇ ਤੇ ਨਿਰਭਰ ਨਹੀਂ ਹੋਣਾ ਪਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਰਾਮ ਸਵਰਾਜ ਅਭਿਆਨ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਰਾਜ ਪੱਧਰੀ ਅਜੀਵਿਕਾ ਅਤੇ ਕੌਸ਼ਲ ਮੇਲੇ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਅੌਰਤਾਂ ਦੇ ਸੈਲਫ ਹੈਲਫ ਗਰੁੱਪਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 34 ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਅਤੇ ਆਰਸੈਟੀ ਤੋਂ ਕਿੱਤਾ ਮੁੱਖੀ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਵੰਡੇ।
ਸ੍ਰੀ ਸਿੱਧੂ ਨੇ ਇਸ ਮੌਕੇ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੈਲਫ ਹੈਲਪ ਗਰੁੱਪ ਆਮਦਨ ਦਾ ਚੰਗਾ ਸਾਧਨ ਬਣ ਰਹੇ ਹਨ ਜਿਸ ਨਾਲ ਅੌਰਤਾਂ ਵਿੱਚ ਆਤਮ ਵਿਸ਼ਵਾਸ ਵੀ ਪੈਦਾ ਹੋਇਆ ਹੈ। ਉਨ੍ਹਾਂ ਸੈਲਫ ਹੈਲਪ ਗਰੁੱਪ ਨੂੰ ਹਰ ਪਿੰਡ ਤੱਕ ਲੈ ਕੇ ਜਾਣ ਦੀ ਵਕਾਲਤ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਪਰਿਵਾਰ ਦੀ ਖੁਸ਼ਹਾਲੀ ਲਈ ਘਰ ਦੇ ਹਰੇਕ ਮੈਂਬਰ ਨੂੰ ਕੋਈ ਨਾ ਕੋਈ ਕੰਮ ਜਰੂਰ ਕਰਨਾ ਪਵੇਗਾ ਤਾਂ ਹੀ ਸੌਖੀ ਜਿੰਦਗੀ ਬਸਰ ਹੋ ਸਕਦੀ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਰਾਜ ਵਿੱਚ ਘਰ ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਵਿਚ ਲੋਕਾ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿੱਤਾ ਮੁੱਖੀ ਸਿਖਲਾਈ ਤੇ ਜ਼ੋਰ ਦੇ ਰਹੀ ਹੈ ਤਾਂ ਜੋ ਬੇਰੁਜ਼ਗਾਰੀ ਨੂੰ ਨੱਥ ਪਾਈ ਜਾ ਸਕੇ ਉਨ੍ਹਾਂ ਕਿਹਾ ਕਿ ਜਿਹੜੀਆਂ ਅੌਰਤਾਂ ਡੇਅਰੀ ਧੰਦਾ ਸ਼ੁਰੂ ਕਰਨਾ ਚਾਹੁਣਗੀਆਂ ਉਨ੍ਹਾਂ ਨੂੰ ਡੇਅਰੀ ਧੰਦੇ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਦੀ ਸਿਖਲਾਈ ਵੀ ਮੁਫਤ ਦਿੱਤੀ ਜਾਵੇਗੀ ।
ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਪੰਜਾਬ ਦੇ ਕਿਸਾਨਾਂ ਚ ਖੁਦਕਸ਼ੀਆਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਿੱਤਾ ਜਾਵੇਗਾ। ਉਨ੍ਹਾਂ ਕਿ ਰਾਜ ਵਿਚ ਹਰ ਸਾਲ ਡੇਅਰੀ ਫਾਰਮਿੰਗ, ਪਸ਼ੂ ਪਾਲਣ, ਮੱਛੀ ਪਾਲਣ, ਪੋਲਟਰੀ ਫਾਰਮ ਵਰਗੇ ਸਹਾਇਕ ਧੰਦਿਆਂ ਦੀ ਹਰੇਕ ਜਿਲ੍ਹੇ ਦੇ ਪੰਜ-ਪੰਜ ਸੌ ਨੌਜਵਾਨਾਂ ਨੂੰ ਮੁੱਫਤ ਸਿਖਲਾਈ ਪ੍ਰਦਾਨ ਕਰਕੇ ਘੱਟ ਵਿਆਜ ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਕਰਜ਼ਿਆਂ ਨੂੰ ਸਮੇਂ ਸਿਰ ਮਹੁੱਈਆ ਕਰਵਾਉਣ ਲਈ ਜਲਦੀ ਹੀ ਰਾਜ ਭਰ ਦੇ ਜਿਲ੍ਹਾ ਲੀਡ ਬੈਂਕ ਮੈਨੇਜ਼ਰਾਂ ਨਾਲ ਮੀਟਿੰਗ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸ੍ਰ. ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸੂਬੇ ਭਰ ਚੋ ਆਏ ਅੌਰਤਾਂ ਦੇ ਵੱਖ ਵੱਖ ਸੈਲਫ ਹੈਲਪ ਗਰੁੱਪਾਂ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ, ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਵੀ ਕਿੱਤਾ। ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਅਤੇ ਪ੍ਰਦਰਸ਼ਨੀਆਂ ਰਾਜ ਦੇ ਲੋਕਾਂ ਨੂੰ ਸਵੈਰੁਜ਼ਗਾਰ ਧੰਦਿਆਂ ਲਈ ਉਤਸ਼ਾਹਤ ਕਰਦੀਆਂ ਹਨ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਆਪਣੇ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਮਾਰਕਿਟਿੰਗ ਲਈ ਪਲੇਟਫਾਰਮ ਪ੍ਰਦਾਨ ਕਰਦੀਆਂ ਹਨ। ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿਖੇ ਖੋਲ੍ਹੇ ਦਫਤਰ ਅਤੇ ਸ਼ਾਹਕੋਟ ਵਿਖੇ ਜ਼ਿਮਨੀ ਚੋਣ ਵਿਚ ਆਪਣਾ ਉਮੀਦਵਾਰ ਉਤਾਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਵੀ ਅਧਾਰ ਨਹੀਂ ਹੈ ਅਤੇ ਸ਼ਾਹਕੋਟ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਚ ਉਸ ਦਾ ਬਿਲਕੁਲ ਸਫਾਇਆ ਹੋ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੰਯੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸ੍ਰੀਮਤੀ ਤਨੂ ਕਸ਼ਯਪ ਨੋ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਰੀਬ ਅੌਰਤਾਂ ਦੇ 6575 ਸੈਲਫ ਹੈਲਪ ਗਰੁੱਪ ਹਨ ਜਿਹੜੇ ਕਿ ਅੌਰਤਾਂ ਦੀ ਆਮਦਨ ਲਈ ਪ੍ਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਰਾਜ ਦੇ 37 ਬਲਾਕਾਂ ਵਿਚ ਅੱਜ ਅਜੀਵਿਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ ਗਿਆ ਹੈ ਅਤੇ ਵੱਖ ਵੱਖ ਜਿਲ੍ਹਿਆਂ ਵਿਚ ਸਮਾਗਮ ਆਯਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਗਰਾਮ ਸਵਰਾਜ ਅਭਿਆਨ ਤਹਿਤ ਸੂਬੇ ਵਿਚ ਕਿੱਤਾ ਅਤੇ ਹੁਨਰ ਵਿਕਾਸ ਲਈ 14 ਅਪ੍ਰੈਲ ਤੋਂ 05 ਮਈ ਤੱਕ ਵੱਖ ਵੱਖ ਸਮਾਗਮ ਆਯੋਜਿਤ ਕੀਤੇ ਗਏ। ਜਿਸ ਤਹਿਤ ਲੋਕਾਂ ਨੂੰ ਵੱਖ ਵੱਖ ਸਕੀਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਅੌਰਤਾਂ ਨੂੰ ਆਤਮ ਨਿਰਭਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਗਰਗ, ਵਧੀਕ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਲੀਲੀ ਚੌਧਰੀ, ਸਟੇਟ ਕੁਆਰਡੀਨੇਟਰ ਆਰਸੈਟੀ ਸ੍ਰੀ ਹਰਸ਼ਵੀਰ ਸਿੰਘ, ਕਨਵੀਨਰ ਐਸ.ਐਲ.ਬੀ.ਸੀ ਸ੍ਰੀ ਪੀ.ਐਸ ਚੌਹਾਨ, ਸਵਾਤੀ ਠਾਕਰ, ਸੈਲਫ ਹੈਲਪ ਗਰੁੱਪਾਂ ਚੋਂ ਰਾਜ ਰਾਣੀ ਅਤੇ ਸ੍ਰੀਮਤੀ ਸਿਬੋ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ.ਐਮ ਡਾ. ਆਰ.ਪੀ ਸਿੰਘ, ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜਨਰਲ ਮੈਨੇਜ਼ਰ ਹੁਨਰ ਵਿਕਾਸ ਪੰਜਾਬ ਸ਼.ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ ਗਗਨਦੀਪ ਸਿੰਘ ਵਿਰਕ, ਗੁਰਚਰਨ ਸਿੰਘ ਭੰਵਰਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰ ਸਿੰਘ ਸੰਧੂ, ਡੀ.ਡੀ.ਪੀ.ਓ ਸ੍ਰੀ ਡੀ.ਕੇ ਸਾਲਦੀ, ਸੀ.ਡੀ.ਪੀ.ਓ ਅਰਵਿੰਦਰ ਕੌਰ, ਸੀ.ਡੀ.ਪੀ.ਓ ਹਰਮੀਤ ਕੌਰ, ਐਲ.ਡੀ.ਐਮ ਸ੍ਰੀ ਸੰਜੀਵ ਅਗਰਵਾਲ, ਸਾਬਕਾ ਐਲ.ਡੀ.ਐਮ ਸ੍ਰੀ ਆਰ.ਕੇ. ਸੈਣੀ, ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ. ਪਰਮਜੀਤ ਸਿੰਘ ਚੌਹਾਨ, ਬੀ.ਡੀ.ਪੀ.ਓ ਡੇਰਾਬਸੀ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ ਰਾਣਾਪ੍ਰਤਾਪ ਸਿੰਘ, ਜ਼ਿਲ੍ਹਾ ਬਾਲ ਭਲਾਈ ਅਫਸਰ ਸ੍ਰੀਮਤੀ ਨਵਪ੍ਰੀਤ ਕੌਰ ਸਮੇਤ ਪੰਜਾਬ ਚੋ ਵੱਡੀ ਗਿਣਤੀ ਚ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …