ਵਿੱਤੀ ਸੰਕਟ: ਜ਼ੀਰਕਪੁਰ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 20 ਜੂਨ:
ਵਿੱਤੀ ਤੰਗੀ ਤੋਂ ਜੁਝ ਰਹੇ ਇਕ ਨੌਜਵਾਨ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਲਾਸ਼ ਪਟਿਆਲਾ ਰੋਡ ‘ਤੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਏ.ਕੇ.ਐਸ. ਕਲੋਨੀ ਦੇ ਨੇੜੇ ਇਕ ਖਾਲੀ ਪਲਾਟ ਵਿੱਚ ਲੱਗੇ ਦਰਖ਼ਤ ਨਾਲ ਲੰਮਕੀ ਹੋਈ ਮਿਲੀ ਹੈ। ਸ਼ਨਿੱਚਰਵਾਰ ਕਲੋਨੀ ਵਾਸੀਆਂ ਨੇ ਲਾਸ਼ ਨੂੰ ਦੇਖ ਕੇ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ 40 ਸਾਲਾ ਦੇ ਗੁਰਮੀਤ ਸਿੰਘ ਵਾਸੀ ਮਕਾਨ ਨੰਬਰ 782 ਵਾਰਡ ਨੰਬਰ 2 ਸਮਰਾਲਾ ਰੋਡ ਖੰਨਾ ਵਜੋਂ ਹੋਈ ਹੈ।
ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ 11 ਮਹੀਨੇ ਪਹਿਲਾਂ ਇਟਲੀ ਵਿੱਚ 11 ਸਾਲ ਰਹਿਣ ਮਗਰੋਂ ਆਪਣੇ ਘਰ ਖੰਨਾ ਪਰਤਿਆ ਸੀ। ਪੁਲੀਸ ਨੇ ਦੱਸਿਆ ਕਿ ਲੰਘੀ ਕੱਲ ਉਸਨੇ ਆਪਣੇ ਘਰ ਪਰਿਵਾਰਕ ਮੈਂਬਰਾਂ ਤੋਂ ਪੈਸੇ ਦੀ ਮੰਗ ਕੀਤੀ ਤਾਂ ਉਨ੍ਹਾਂ ਪੈਸੇ ਦੇਣ ਨੂੰ ਮਨਾਂ ਕਰ ਦਿੱਤਾ। ਇਸ ਉਪਰੰਤ ਉਹ ਲੰਘੀ ਕੱਲ ਦੁਪਹਿਰ ਬੱਸ ਰਾਹੀਂ ਜ਼ੀਰਕਪੁਰ ਪਹੁੰਚਿਆ ਅਤੇ ਲੰਘੀ ਰਾਤ ਪਟਿਆਲਾ ਰੋਡ ‘ਤੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਨੇੜੇ ਇਕ ਖਾਲੀ ਪਲਾਟ ਵਿੱਚ ਖੜਢੇ ਸਫੈਦੇ ਦੇ ਦਰਖ਼ਤ ਨਾਲ ਪਲਾਸਟਿਕ ਦੀ ਰੱਸੀ ਨਾਲ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਵਿੱਤੀ ਤੰਗੀ ਤੋਂ ਜੁਝ ਰਿਹਾ ਸੀ ਜਿਸ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਸੀ।
ਪੁਲੀਸ ਨੇ ਦੱਸਿਆ ਕਿ ਮੌਕੇ ਤੋਂ ਕੋਈ ਵੀ ਸੁਸਾਇਡ ਨੋਟ ਨਹੀ ਮਿਲਿਆ ਹੈ। ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸਦੇ ਤਿੰਨ ਬੱਚੇ ਹਨ। ਉਨਢਾਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਛੋਟੇ ਭਰਾ ਨਾਲ ਫਾਸਟ ਫੂਡ ਦੀ ਦੁਕਾਨ ’ਤੇ ਕੰਮ ਕਰਦਾ ਸੀ। ਲੌਕਡਾਊਨ ਕਾਰਨ ਵਿੱਤੀ ਤੰਗੀ ਹੋਣ ਕਾਰਨ ਚੱਲਦੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਨਢਾਂ ਨੇ ਦੱਸਿਆ ਕਿ ਉਹ ਲੌਕਡਾਊਨ ਦੌਰਾਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਹ ਪਰਿਵਾਰਕ ਮੈਂਬਰਾਂ ਨਾਲ ਲੜ ਕੇ ਘਰ ਤੋਂ ਚਲਾ ਗਿਆ ਸੀ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…