Nabaz-e-punjab.com

ਵੋਟ ਬਣਾਉਣ ਲਈ ਹੁਣ ਘਰੇ ਬੈਠੇ ਹੀ ਜਾਣੋ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓਜ਼) ਦੇ ਵੇਰਵੇ: ਗਿਰੀਸ਼ ਦਿਆਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ/ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਸਬੰਧੀ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੀ ਨਿਯੁਕਤੀ ਕੀਤੀ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਦੇ ਨਾਮ ਸਮੇਤ ਮੋਬਾਇਲ ਨੰ. ਸਬੰਧੀ ਵੇਰਵੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲ https://voterportal.eci.gov.in ਅਤੇ https://www.nvsp.in ਤੇ ਉਪਲੱਬਧ ਹਨ। ਕੋਈ ਵੀ ਵਿਅਕਤੀ ਆਨ ਲਾਈਨ ਵਿਧੀ ਰਾਹੀਂ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓਜ਼) ਦੇ ਵੇਰਵੇ ਜਾਣ ਸਕਦਾ ਹੈ। ਜਿਲ੍ਹੇ ਦੀ ਆਮ ਜਨਤਾ ਆਪਣੀ ਸਹੂਲਤ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਐਸਏਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੇ ਗਏ ਕਾਲ ਸੈਂਟਰ ਦੇ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕਰਕੇ ਅਤੇ ਪੋਲਿੰਗ ਬੂਥ ਉੱਪਰ ਜਾ ਕੇ ਵੀ ਬੀਐਲਓਜ਼ ਦੇ ਵੇਰਵੇ ਪ੍ਰਾਪਤ ਕੀਤੇ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਅਪੀਲ ਕਰਦਿਆਂ ਕਿਹਾ ਕਿ ਮਿਤੀ 02 ਜਨਵਰੀ 2002 ਤੋਂ ਲੈ ਕੇ 01 ਜਨਵਰੀ 2003 ਤੱਕ ਜਨਮ ਮਿਤੀ ਵਾਲੇ ਬਿਨ੍ਹਾਂ ਵੋਟ ਰਜਿਸਟ੍ਰੇਸ਼ਨ ਵਾਲੇ 18 ਤੋਂ 19 ਸਾਲ ਦੇ ਸਮੁੱਚੇ ਨੌਜਵਾਨ ਆਪਣੇ ਇਲਾਕੇ ਦੇ ਬੀਐਲਓਜ਼ ਨਾਲ ਸੰਪਰਕ ਕਰਕੇ ਆਨ ਲਾਈਨ ਵੋਟਾਂ ਜ਼ਰੂਰ ਬਣਾਉਣ ਤਾਂ ਜੋ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਦੀ 100 ਪ੍ਰਤੀਸ਼ਤ ਰਜਿਸਟ੍ਰੇਸ਼ਨ ਦਾ ਟੀਚਾ ਮੁਕੰਮਲ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In Awareness/Campaigns

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…