Share on Facebook Share on Twitter Share on Google+ Share on Pinterest Share on Linkedin ਜੇਲ੍ਹ ਸੁਪਰਡੈਂਟ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ: ਨਿਸ਼ਾਂਤ ਸ਼ਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਮੰਗ ਕੀਤੀ ਹੈ ਕਿ ਜੇਲ੍ਹ ਵਿੱਚ ਉਸ ਉਪਰ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਨਾਲ ਨਾਲ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਉਪਰ ਵੀ ਧਾਰਾ 307 ਅਧੀਨ ਮਾਮਲਾ ਦਰਜ ਕੀਤਾ ਜਾਵੇ। ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਸ੍ਰੀ ਸ਼ਰਮਾ ਨੇ ਕਿਹਾ ਕਿ ਉਸ ਉਪਰ ਜੇਲ੍ਹ ਵਿੱਚ ਹਮਲਾ ਕਰਨ ਵਾਲੇ ਵਿਅਕਤੀਆਂ ਅਤੇ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਵਿਚਾਲੇ ਗੰਢਤੁਪ ਸੀ ਜਿਸ ਕਰਕੇ ਉਸ ਉਪਰ ਜੇਲ੍ਹ ਵਿੱਚ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤਾਂ ਉਸਦੇ ਮਰਨ ਦਾ ਇੰਤਜ਼ਾਰ ਕਰ ਰਿਹਾ ਸੀ ਕਿਉਂਕਿ ਜੇਲ੍ਹ ਵਿੱਚ ਉਸ ਉਪਰ ਹਮਲਾ ਸਵੇਰੇ 8 ਵਜੇ ਕੀਤਾ ਗਿਆ ਤੇ ਉਸ ਨੂੰ ਹਸਪਤਾਲ ਦੁਪਹਿਰ 2 ਵਜੇ ਪਹੁੰਚਾਇਆ ਗਿਆ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਹਮਲੇ ਦੇ ਮਾਮਲੇ ਨੂੰ ਦਬਾਉਣ ਦਾ ਯਤਨ ਵੀ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਉਹਨਾਂ ਉੱਪਰ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਵਾਂਗ ਹੀ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਉਪਰ ਵੀ ਧਾਰਾ 307 ਅਧੀਨ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਸ਼ਿਵ ਸੈਨਾ ਹਿੰਦ ਦੇ ਆਗੂ ਰਜਿੰਦਰ ਧਾਰੀਵਾਲ, ਹਰਕੀਰਤ ਖੁਰਾਨਾ, ਰਾਹੁਲ ਦੁਆ, ਕੀਰਤ ਸਿੰਘ ਮੁਹਾਲੀ, ਅਰਵਿੰਦਰ ਗੌਤਮ, ਬਲਵਿੰਦਰ ਸਲੂਜਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ