ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਗੈਸ ਚੂਲੇ ਵੰਡਣ ਦੇ ਦੋਸ਼ ਵਿੱਚ ਸਰਪੰਚ ਵਿਰੁੱਧ ਕੇਸ ਦਰਜ

ਖਰੜ-ਕੁਰਾਲੀ ਮਾਰਗ ’ਤੇ ਨਾਕਾਬੰਦੀ ਦੌਰਾਨ ਫਲਾਇੰਗ ਸੂਕੈਅਡ ਟੀਮ ਨੇ ਬਰਾਮਦ ਕੀਤੇ 3 ਕਰੋੜ ਰੁਪਏ: ਸ੍ਰੀਮਤੀ ਬਰਾੜ

ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਜਨਵਰੀ:
ਖਰੜ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਪਿੰਡ ਬੜੌਦੀ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਗੈਸ ਚੂਲੇ ਵੰਡਣ ਦੇ ਦੋਸ਼ ਪਿੰਡ ਬੜੌਦੀ ਦੀ ਸਰਪੰਚ ਕੁਲਦੀਪ ਕੌਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਸਬੰਧੀ ਪਹਿਲਾਂ ਪੁਲੀਸ ਵੱਲੋਂ ਸਿਆਸੀ ਦਬਾਅ ਕਾਰਨ ਆਨਾਕਾਨੀ ਕੀਤੀ ਜਾ ਰਹੀ ਸੀ ਲੇਕਿਨ ਖਰੜ ਦੀ ਐਸਡੀਐਮ-ਕਮ-ਰਿਟਰਨਿੰਗ ਅਫ਼ਸਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਸਖ਼ਤੀ ਕਾਰਨ ਪੁਲੀਸ ਨੂੰ ਮਹਿਲਾ ਸਰਪੰਚ ਦੇ ਖ਼ਿਲਾਫ਼ ਕੇਸ ਦਰਜ ਕਰਨਾ ਪਿਆ ਹੈ।
ਜਾਣਕਾਰੀ ਅਨੁਸਾਰ ਇਸ ਸਬੰਧੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਨੇ ਰਿਟਰਨਿੰਗ ਅਫ਼ਸਰ ਸ੍ਰੀਮਤੀ ਬਰਾੜ ਨੂੰ ਲਿਖਤੀ ਸ਼ਿਕਾਇਤ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਗੈਸ ਚੂਲੇ ਵੰਡਣ ਦਾ ਦੋਸ਼ ਲਾਇਆ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਐਸਡੀਐਮ ਵੱਲੋਂ ਨਾਇਬ ਤਹਿਸੀਲਦਾਰ ਮਾਜਰੀ ਤੋਂ ਸਮੁੱਚੇ ਮਾਮਲੇ ਦੀ ਪੜਤਾਲ ਕਰਵਾਈ ਗਈ ਅਤੇ ਮੁੱਢਲੀ ਜਾਂਚ ਦੌਰਾਨ ਸਰਕਾਰ ਨੂੰ ਕਸੂਰਵਾਰ ਪਾਇਆ ਗਿਆ। ਜਾਂਚ ਰਿਪੋਰਟ ਨੂੰ ਆਧਾਰ ਬਣਾ ਕੇ ਰਿਟਰਨਿੰਗ ਅਫ਼ਸਰ ਵੱਲੋਂ ਖਰੜ ਦੇ ਡੀਐਸਪੀ ਨੂੰ ਕੇਸ ਦਰਜ ਕਰਨ ਲਈ ਆਦੇਸ਼ ਦਿੱਤੇ ਗਏ ਸੀ। ਡੀਐਸਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਸ੍ਰੀਮੀਤ ਅਮਨਿੰਦਰ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੜਤਾਲੀਆਂ ਰਿਪੋਰਟ ਮਿਲਣ ਤੋਂ ਬਾਅਦ ਸਰਪੰਚ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਉਧਰ, ਖਰੜ-ਕੁਰਾਲੀ ਰਾਸ਼ਟਰੀ ਮਾਰਗ ’ਤੇ ਪਿੰਡ ਲਖਨੌਰ ਨੇੜੇ ਚੋਣ ਅਮਲੇ ਵਿਚ ਤਾਇਨਾਤ ਫਲਾਇੰਗ ਸੂਕੈਅਡ ਟੀਮ ਵਲੋਂ ਚੈਕਿੰਗ ਦੌਰਾਨ ਇੱਕ ਗੱਡੀ ਵਿਚੋ 3 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਖਰੜ 52-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਫਲਾਇੰਗ ਸੂਕੈਅਡ ਟੀਮ ਦੇ ਇੰਚਾਰਜ਼ ਸੁਰਿੰਦਰ ਸਿੰਘ ਆਪਣੀ ਟੀਮ ਨਾਲ ਪਿੰਡ ਲਖਨੌਰ ਨੇੜੇ ਚੈਕਿੰਗ ਦੇ ਸਨ ਅਤੇ ਇੱਕ ਗੱਡੀ ਸੋਨਾਲਿਕਾ ਸੜਕ ਤੇ ਖੜ੍ਹੀ ਸੀ ਜਿਸਨੂੰ ਚੈਕ ਕੀਤਾ ਗਿਆ ਅਤੇ ਉਸਦੇ ਚਾਲਕ ਨੇ 3 ਕਰੋੜ ਰੁਪਏ ਦੀ ਰਾਸ਼ੀ ਬਾਰੇ ਦੱਸਿਆ ਜਿਸ ਤੇ ਡੀ.ਐਸ.ਪੀ.ਖਰੜ ਲਖਵੀਰ ਸਿੰਘ ਟਿਵਾਣਾ ਅਤੇ ਸਬੰਧਿਤ ਥਾਣਾ ਦੇ ਮੁੱਖੀ ਤੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰਾਸੀ ਅੱਜ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤੀ ਗਈ ਹੈ ਜਿਨ੍ਹਾਂ ਵਲੋਂ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਫਲਾਇੰਗ ਸੂਕੈਅਡ ਟੀਮ ਵਲੋਂ 3 ਲੱਖ ਰੁਪਏ ਦੀ ਬਰਾਮਦ ਕੀਤੀ ਗਈ ਹੈ ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…