ਅਗਨੀ ਕਾਂੜ: ਮੁਹਾਲੀ ਪ੍ਰਸ਼ਾਸਨ ਨੇ ਦੂਜੇ ਦਿਨ ਵੀ ਪਰੋਸਿਆ ਪੀੜਤ ਪਰਿਵਾਰਾਂ ਨੂੰ ਭੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਸਥਾਨਕ ਉਦਯੋਗਿਕ ਖੇਤਰ ਫੇਜ਼-8 ਵਿੱਚ ਸਥਿਤ ਸ਼ਹੀਦ ਊਧਮ ਸਿੰਘ ਕਲੋਨੀ ਵਿੱਚ ਪਿਛਲੇ ਦਿਨੀ ਝੁੱਗੀ-ਝੌਪੜੀਆਂ ਜੋ ਅੱਗ ਦੀ ਲਪੇਟ ਵਿੱਚ ਆਈਆਂ ਸਨ ਦੇ ਪ੍ਰਭਾਵਿਤ ਹੋਏ ਲੋਕਾਂ ਦੇ ਖਾਣ ਅਤੇ ਰਹਿਣ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਝੁੱਗੀਆਂ ਅੱਗ ਦੀ ਭੇਂਟ ਚੜ ਗਈਆਂ ਸਨ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਖਾਣੇ ਦਾ ਪ੍ਰਬੰਧ ਮੁਫ਼ਤ ਕੀਤਾ ਗਿਆ ਅਤੇ ਰਹਿਣ ਲਈ ਵੀ ਨਗਰ ਨਿਗਮ ਦੇ ਰੈਣ ਬਸੇਰੇ ਵਿੱਚ ਥਾਂ ਦਿੱਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਰਾਜਮਲ, ਕਾਂਗਰਸ ਦੇ ਕੌਸਲਰ ਅਮਰੀਕ ਸਿੰਘ ਸੋਮਲ, ਨਛੱਤਰ ਸਿੰਘ ਅਤੇ ਹੋਰ ਪਤਵੰਤੇ ਰਜਿੰਦਰ ਸੈਣੀ, ਕਰਨਦੀਪ ਸਿੰਘ ਰੈਡ ਕਰਾਸ ਦੇ ਵਲੰਟੀਅਰ ਵੀ ਮੌਜੂਦ ਸਨ। ਇੱਥੇ ਇਹ ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਹੁਕਮਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਡੀ.ਐਮ ਅਨੁਪ੍ਰੀਤਾ ਜੌਹਲ ਨੇ ਸ਼ਹੀਦ ਊਧਮ ਸਿੰਘ ਕਲੌਨੀ ਜਿੱਥੇ ਕਿ ਝੁੱਗੀਆਂ ਨੂੰ ਅੱਗ ਲੱਗੀ ਸੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਪ੍ਰਭਾਵਿਤ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਟੈਂਕਰ ਦਾ ਪ੍ਰਬੰਧ ਕੀਤਾ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਪਹਿਨਣ ਵਾਲੇ ਕੱਪੜਿਆਂ ਦਾ ਵੀ ਪ੍ਰਬੰਧ ਕੀਤਾ ਗਿਆ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…