Share on Facebook Share on Twitter Share on Google+ Share on Pinterest Share on Linkedin ਅਗਨੀਕਾਂਡ: ਐਸਡੀਐਮ ਤੇ ਕਮਿਸ਼ਨਰ ਵੱਲੋਂ ਊਧਮ ਸਿੰਘ ਕਲੋਨੀ ਦਾ ਦੌਰਾ, ਪੀੜਤ ਪਰਿਵਾਰਾਂ ਨੂੰ ਖਾਣਾ ਵੰਡਿਆਂ ਪੀੜਤ ਪਰਿਵਾਰਾਂ ਦੇ ਮੁੜ ਬਸੇਵੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਮੁਆਵਜ਼ੇ ਲਈ ਕੇਸ ਸਰਕਾਰ ਨੂੰ ਭੇਜਿਆ: ਸ੍ਰੀਮਤੀ ਸਪਰਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਸਥਾਨਕ ਉਦਯੋਗਿਕ ਖੇਤਰ ਫੇਜ਼-8 ਵਿੱਚ ਸਥਿਤ ਸ਼ਹੀਦ ਊਧਮ ਸਿੰਘ ਕਲੋਨੀ ’ਚ ਮੰਗਲਵਾਰ ਦੀ ਸ਼ਾਮ ਨੂੰ ਝੁੰਗੀ-ਝੋਪੜੀਆਂ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਝੁੰਗੀਆਂ ਅੱਗ ਦੀ ਭੇਂਟ ਚੜ੍ਹ ਗਈਆਂ ਸਨ ਉਨ੍ਹਾਂ ਦਾ ਕੇਸ ਤਿਆਰ ਕਰਕੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੁੂੰ ਵੀ ਭੇਜਿਆ ਗਿਆ ਹੈ ਤਾਂ ਜੋ ਵਿੱਤੀ ਮੱਦਦ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੀੜਤ ਲੋਕਾਂ ਨੂੰ ਖਾਣੇ ਦਾ ਪ੍ਰਬੰਧ ਵੀ ਮੁਫਤ ਕੀਤਾ ਗਿਆ ਹੈ। ਉਧਰ, ਡਿਪਟੀ ਕਮਿਸ਼ਨਰ ਦੇ ਆਦੇਸਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਡੀ.ਐਮ ਅਨੁਪ੍ਰੀਤਾ ਜੌਹਲ ਨੇ ਸ਼ਹੀਦ ਊਧਮ ਸਿੰਘ ਕਲੋਨੀ ਜਿੱਥੇ ਕਿ ਝੁੱਗੀਆਂ ਨੂੰ ਅੱਗ ਲੱਗੀ ਸੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਐਸ.ਡੀ.ਐਮ ਅਨੁਪ੍ਰੀਤਾ ਜੌਹਲ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀਆਂ ਝੁੰਗੀਆਂ ਅੱਗ ਨਾਲ ਸੜ ਗਈਆਂ ਹਨ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਪੰਜਾਬ ਸਰਕਾਰ ਨੂੰ ਇਕ ਰਿਪੋਰਟ ਬਣਾਕੇ ਭੇਜੀ ਗਈ ਹੈ ਤਾਂ ਜੋ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਨਗਰ ਨਿਗਮ ਵੱਲੋਂ ਦਾਰਾ ਸਟੂਡੀਓ ਨੇੜੇ ਚਲਾਏ ਜਾ ਰਹੇ ਰੈਣ ਬਸੇਰਾ ਵਿਖੇ ਰਹਿਣ ਲਈ ਵੀ ਉਨ੍ਹਾਂ ਨੂੰ ਆਖਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਭਾਵਿਤ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਟੈਂਕਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਪਹਿਨਣ ਵਾਲੇ ਕੱਪੜਿਆਂ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਵੀ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਉਧਰ, ਅਕਾਲੀ ਦਲ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਨੇ ਬੀਤੇ ਦਿਨੀਂ ਕਲੋਨੀ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਦੀ ਖਬਰਸਾਰ ਪੁੱਛੀ ਅਤੇ ਡੀਸੀ ਮੁਹਾਲੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਦੀ ਫੌਰੀ ਮਦਦ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਸ੍ਰੀ ਸਿੱਧੂ ਨੇ ਮੰਗ ਕੀਤੀ ਕਿ ਪੀੜਤਾਂ ਦੇ ਮੁੜ ਸਬੇਵੇ ਦਾ ਜਲਦੀ ਪ੍ਰਬੰਧ ਕੀਤਾ ਜਾਵੇ। ਇਸੇ ਦੌਰਾਨ ਕਾਂਗਰਸ ਦੇ ਕੌਂਸਲਰ ਅਮਰੀਕ ਸਿੰਘ ਸੋਮਲ ਨੇ ਵੀ ਕਲੋਨੀ ਦਾ ਦੌਰਾ ਕਰਕੇ ਪੀੜਤਾਂ ਦੀ ਬਾਤ ਪੁੱਛੀ। (ਬਾਕਸ ਆਈਟਮ) ਪੀੜਤ ਪਰਿਵਾਰਾਂ ਦੇ ਹੰਝੂ ਸਮੇਟਨ ਲਈ ਪੜਤਾਲੀਆ ਰਿਪੋਰਟ ਦੀ ਉਡੀਕ ਕਿਉਂ? ਪੁਰਖਾਲਵੀ ਸਥਾਨਕ ਸਨਅਤੀ ਖੇਤਰ ਫੇਜ਼-8 ਵਿੱਚ ਬੀਤੇ ਕੱਲ੍ਹ ਸ਼ਹੀਦ ਉਧਮ ਸਿੰਘ ਕਾਲੋਨੀ ਅੰਦਰ ਲੱਗੀ ਭਿਆਨਕ ਅੱਗ ਪੀੜਤਾਂ ਦੀ ਪ੍ਰਸ਼ਾਸ਼ਨ ਅਤੇ ਹਕੂਮਤ ਵੱਲੋਂ ਸਾਰ ਨਾ ਲੈਣ ਦਾ ਸਮਾਜ ਸੇਵੀ ਜਥੇਬੰਦੀ ਦਲਿਤ ਚੇਤਨਾ ਮੰਚ ਪੰਜਾਬ ਨੇ ਸਖ਼ਤ ਨੋਟਿਸ ਲੈਂਦਿਆਂ ਗੈਰਜਿੰਮੇਵਾਰ ਪ੍ਰਸ਼ਾਸ਼ਨ ਦੀ ਆਲ੍ਹਾ ਮੁਜੰਮਤ ਕੀਤੀ ਹੈ। ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਮੰਚ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਅਗਨੀ ਕਾਂਡ ਦੇ ਦੋ ਦਿਨ ਬੀਤ ਜਾਣ ਉਪਰੰਤ ਵੀ ਸਿਵਲ ਪ੍ਰਸ਼ਾਸ਼ਨ ਅਤੇ ਸੰਬੰਧਿਤ ਸਿਆਸੀ ਆਗੂਆਂ ਨੇ ਸ਼ਹੀਦ ਉਧਮ ਸਿੰਘ ਕਾਲੋਨੀ ਵੱਲ ਉਕਾ ਵੀ ਗੇੜਾ ਨਹੀਂ ਮਾਰਿਆ ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਸਿਰਫ ਵੋਟਾਂ ਦੀ ਖੇਤੀ ਕਰਨ ਵਾਲੇ ਲੀਡਰਾਂ ਦੇ ਦਿਲ ਵਿੱਚ ਆਮ ਲੋਕਾਂ ਪ੍ਰਤੀ ਭੋਰਾ ਵੀ ਮੋਹ ਮੁਹੱਬਤ ਨਹੀਂ ਜਿਸ ਬਾਰੇ ਲੋਕਾਂ ਨੂੰ ਸੁਚੇਤ ਹੋਣ ਦੀ ਵਧੇਰੇ ਲੋੜ ਹੈ। ਦਲਿਤ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਵੋਟਾਂ ਦੇ ਮੌਸਮ ਵਿੱਚ ਲੋਕਾਂ ਦੀਆਂ ਪੈੜਾਂ ਨੱਪਣ ਵਾਲੇ ਦੁੱਖ ਵੇਲੇ ਉਨ੍ਹਾਂ ਦੀਆਂ ਪੀੜਾਂ ਸਮੇਟਣ ਲਈ ਨਦਾਰਦ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਦੇ ਇਸ ਬਿਆਨ ਨੂੰ ਵੀ ਗੈਰਮਨੁੱਖੀ ਅਤੇ ਮੰਦਭਾਗਾ ਦੱਸਿਆ ਜਿਸ ਵਿੱਚ ਉਨ੍ਹਾਂ ਨੂੰੂ ਪੀੜਤ ਪਰਿਵਾਰਾਂ ਦੀ ਇਮਦਾਦ ਲਈ ਪੜਤਾਲੀਆ ਰਿਪੋਰਟ ਦਾ ਉਡੀਕ ਹੈ। ਦਲਿਤ ਆਗੂ ਨੇ ਪੀੜਤ ਪਰਿਵਾਰਾਂ ਲਈ ਸਹਾਰਾ ਬਣੇ ਸਥਾਨਕ ਵਸਨੀਕਾਂ ਦੀ ਸਰਾਹਨਾ ਕਰਦਿਆਂ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਹ ਦੁੱਖ ਦੀ ਘੜੀ ਵਿੱਚ ਕੁਦਰਤੀ ਕਹਿਰ ਦੀ ਮਾਰ ਝੱਲ ਰਹੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਸਾਰ ਲੈਣ ਤਾਂ ਜੋ ਮਾਨਵਤਾ ਅਤੇ ਪ੍ਰਬੰਧਕੀ ਢਾਂਚੇ ਨੂੰ ਕਲੰਕਿਤ ਹੋਣ ਤੋਂ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ