Share on Facebook Share on Twitter Share on Google+ Share on Pinterest Share on Linkedin ਪਿੰਡ ਚਟੌਲੀ ਵਿੱਚ ਅੱਗ ਲੱਗਣ ਕਾਰਨ ਕਿਸਾਨ ਦੀ ਫਸਲ ਸੜ ਕੇ ਸੁਆਹ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਅਪਰੈਲ: ਇੱਥੋਂ ਦੇ ਨੇੜਲੇ ਪਿੰਡ ਫ਼ਤਿਹਪੁਰ ਚਟੌਲੀ ਵਿਖੇ ਕਿਸਾਨ ਦੀ ਕਣਕ ਦੀ ਡੇਢ ਏਕੜ ਪੱਕੀ ਫਸਲ ਬਿਜਲੀ ਦੀਆਂ ਤਾਰਾਂ ਦੀ ਸਪਰਕਿੰਗ ਨਾਲ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਸੜਕੇ ਸੁਆਹ ਹੋ ਗਈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਸਰੂਪ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਫ਼ਤਿਹਪੁਰ ਟੱਪਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਖੇਤ ਵਿਚ ਖੜੀ ਲਗਭਗ ਡੇਢ ਏਕੜ ਪੱਕੀ ਕਣਕ ਦੀ ਫਸ਼ਲ ਟਰਾਂਸਫਾਰਮਰ ਤੇ ਹੋਈ ਸਪਰਕਿੰਗ ਕਾਰਨ ਡਿੱਗੀ ਚੰਗਿਆੜੀ ਕਾਰਨ ਸੜਕੇ ਸੁਆਹ ਹੋ ਗਈ। ਪੀੜਤ ਕਿਸਾਨ ਨੇ ਭਰੇ ਮਨ ਨਾਲ ਦੱਸਿਆ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਲਗਭਗ 65 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ। ਇਹ ਘਟਨਾ 22 ਅਪ੍ਰੈਲ ਰਾਤ ਇੱਕ ਵਜੇ ਦੀ ਜਿਸ ਬਾਰੇ ਪੀੜਤ ਕਿਸਾਨ ਨੂੰ ਜਾਣਕਾਰੀ ਫੈਕਟਰੀ ਵਿਚ ਰਹਿੰਦੇ ਕਰਿੰਦਿਆਂ ਨੇ ਦਿੱਤੀ ਜਦੋਂ ਤੱਕ ਅੱਗ ਤੇ ਕਾਬੂ ਪਾਇਆ ਗਿਆ ਉਦੋਂ ਤੱਕ ਫਸ਼ਲ ਪੂਰੀ ਤਰ੍ਹਾਂ ਸੜ ਚੁੱਕੀ ਸੀ। ਇਸ ਦੌਰਾਨ ਇੱਕਤਰ ਲੋਕਾਂ ਨੇ ਅੱਗ ਤੇ ਕਾਬੂ ਪਾ ਲਿਆ ਤੇ ਨਾਲ ਦੇ ਖੇਤਾਂ ਵਿਚ ਖੜੀ ਨਾੜ ਨੂੰ ਅੱਗ ਲੱਗਣ ਤੋਂ ਬਚਾਅ ਲਿਆ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਪੀੜਤ ਕਿਸਾਨ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਇਸ ਮੌਕੇ ਮੇਜਰ ਸਿੰਘ, ਜਸਪਾਲ ਸਿੰਘ, ਸਰੂਪ ਸਿੰਘ, ਅਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ