Share on Facebook Share on Twitter Share on Google+ Share on Pinterest Share on Linkedin ਅਗਨੀ ਕਾਂਡ: ਫੈਕਟਰੀਆਂ/ਸਨਅਤੀ ਇਕਾਈਆਂ ਵਿੱਚ ਫਾਇਰ ਸੇਫ਼ਟੀ ਆਡਿਟ ਕਰਵਾਇਆ ਜਾਵੇਗਾ: ਡੀਸੀ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਨਡੀਆਰਐਫ਼ ਦਾ ਲਿਆ ਜਾਵੇਗਾ ਸਹਿਯੋਗ ਅੱਗ ਲੱਗਣ ’ਤੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚਲੀਆਂ ਸਨਅਤੀ ਇਕਾਈਆਂ ਵਿੱਚ ਭਿਆਨਕ ਅੱਗ ਲੱਗਣ ਦੀਆਂ ਦੁਖਾਂਤਕ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਫੈਕਟਰੀਆਂ/ਸਨਅਤੀ ਇਕਾਈਆਂ ਫਾਇਰ ਸੇਫ਼ਟੀ ਆਡਿਟ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਡਿਜ਼ਾਸਟਰ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਡੀਸੀ ਗਿਰੀਸ਼ ਦਿਆਲਨ ਨੇ ਬੀਤੇ ਦਿਨੀਂ ਡੇਰਾਬੱਸੀ ਦੀ ਕੈਮੀਕਲ ਫੈਕਟਰੀ ਵਿੱਚ ਵਾਪਰੀ ਅੱਗ ਲੱਗਣ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਬੰਧਤ ਅਧਿਕਾਰੀਆਂ ਤੋਂ ਇਸ ਘਟਨਾ ਸਬੰਧੀ ਚੱਲ ਰਹੀ ਪ੍ਰਸ਼ਾਸਨਿਕ ਜਾਂਚ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਫੈਕਟਰੀਆਂ/ਸਨਅਤੀ ਇਕਾਈਆਂ ਵਿੱਚ ਫਾਇਰ ਸੇਫ਼ਟੀ ਆਡਿਟ ਨਾਲ ਪਤਾ ਲੱਗੇਗਾ ਕਿ ਇਨ੍ਹਾਂ ਇਕਾਈਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਢੁਕਵੇਂ ਉਪਕਰਨ ਜਾਂ ਸਹੂਲਤਾਂ ਮੌਜੂਦ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਫੈਕਟਰੀਆਂ/ਸਨਅਤੀ ਇਕਾਈਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਉਪਲਬਧ ਕਰਵਾਈ ਜਾਵੇਗੀ ਅਤੇ ਨਾਲ ਹੀ ਅੱਗ ਲੱਗਣ ਦੀ ਘਟਨਾ ਵਾਪਰਨ ਤੋਂ ਬਾਅਦ ਉਸ ਨਾਲ ਨਜਿੱਠਣ ਦੇ ਢੰਗ-ਤਰੀਕਿਆਂ ਅਤੇ ਉਪਰਕਣਾਂ ਬਾਰੇ ਵੀ ਦੱਸਿਆ ਜਾਵੇਗਾ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਉਦਯੋਗਪਤੀਆਂ/ਸਨਅਤਕਾਰਾਂ ਤੋਂ ਉਨ੍ਹਾਂ ਦੀਆਂ ਫੈਕਟਰੀਆਂ/ਸਨਅਤੀ ਇਕਾਈਆਂ ਵਿੱਚ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਹੋਣ ਬਾਰੇ ਸਵੈ ਪ੍ਰਮਾਣਿਕਤਾ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਇਰ ਸੇਫ਼ਟੀ ਆਡਿਟ ਕਰਵਾਉਣ ਅਤੇ ਸਵੈ ਪ੍ਰਮਾਣਿਕਤਾ ਲੈਣ ਦਾ ਮੰਤਵ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਅੱਗ ਲੱਗਣ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਪੁਖਤਾ ਇੰਤਜ਼ਾਮ ਕਰਨਾ ਹੈ। ਇਸ ਮੌਕੇ ਅਧਿਕਾਰੀਆਂ ਨੂੰ ਉਨ੍ਹਾਂ ਫੈਕਟਰੀਆਂ/ਸਨਅਤੀ ਇਕਾਈਆਂ ਦੀ ਸੂਚੀ ਤਿਆਰ ਕਰਨ ਨੂੰ ਵੀ ਕਿਹਾ ਜਿਨ੍ਹਾਂ ਕੋਲ ਆਪਣੇ ਫਾਇਰ ਟੈਂਡਰ ਹਨ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਵਾਪਰਨ ’ਤੇ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਲਈ ਜਿੱਥੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (ਐਨਡੀਆਰਐਫ਼) ਦਾ ਸਹਿਯੋਗ ਲਿਆ ਜਾਵੇਗਾ। ਉੱਥੇ ਮੌਕ ਡਰਿੱਲ ਕਰਵਾ ਕੇ ਫੈਕਟਰੀਆਂ/ਸਨਅਤੀ ਇਕਾਈਆਂ ਵਿੱਚ ਕੰਮ ਕਰਦੇ ਵਰਕਰਾਂ ਨੂੰ ਅੱਗ ਲੱਗਣ ’ਤੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਦੇ ਉਪਾਵਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੀ ਐਸਡੀਐਮ ਸ੍ਰੀਮਤੀ ਪੂਜਾ ਸਿਆਲ, ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਦੀਪ ਬੈਨੀਪਾਲ, ਤਹਿਸੀਲਦਾਰ ਸੁਖਪਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਹਾਲੀ ਇੰਸਟਰੀ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ