Share on Facebook Share on Twitter Share on Google+ Share on Pinterest Share on Linkedin ਸੈਕਟਰ-70 ਵਿੱਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਇੱਥੋਂ ਦੇ ਸੈਕਟਰ-70 ਸਥਿਤ ਇਕ ਮਕਾਨ ਵਿੱਚ ਅਚਾਨਕ ਸ਼ਾਟ ਸਰਕਟ ਹੋਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਲੇਕਿਨ ਮਕਾਨ ਮਾਲਕਾਂ ਦੇ ਪਾਲਤੂ ਕੁੱਤੇ ਦੇ ਭੌਂਕਣ ਕਾਰਨ ਵੱਡਾ ਦੁਖਾਂਤ ਵਾਪਰਨ ਤੋਂ ਬਚਾਅ ਹੋ ਗਿਆ। ਲੇਕਿਨ ਅੱਗ ਲੱਗਣ ਦੀ ਸੂਚਨਾ ਦੇਣ ਦੇ ਬਾਵਜੂਦ ਮੁਹਾਲੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਮੌਕੇ ’ਤੇ ਪਹੁੰਚੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪਰਮਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਦਾ ਸਾਰਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ ਕਿ ਅਚਾਨਕ ਸਵੇਰੇ ਤੜਕੇ ਕਰੀਬ ਸਾਢੇ 3 ਵਜੇ ਉਨ੍ਹਾਂ ਦੇ ਕੁੱਤੇ ਨੇ ਉੱਚੀ ਉੱਚੀ ਭੌਂਕਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉੱਠ ਕੇ ਦੇਖਿਆ ਤਾਂ ਘਰ ਦੇ ਹਾਲ ਕਮਰੇ ਵਿੱਚ ਰੱਖੇ ਸੋਫ਼ੇ ਨੂੰ ਅੱਗ ਲੱਗੀ ਹੋਈ ਸੀ। ਹਾਲਾਂਕਿ ਉਨ੍ਹਾਂ ਨੇ ਅੱਗ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਦੇਖਦੇ ਹੀ ਦੇਖਦੇ ਅੱਗ ਪੂਰੇ ਘਰ ਵਿੱਚ ਫੈਲ ਗਈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਆਪਣੀ ਪਤਨੀ ਅਤੇ ਪੁੱਤਰ ਨੂੰ ਉਠਾਇਆ ਅਤੇ ਉਹ ਘਰ ਤੋਂ ਬਾਹਰ ਨਿਕਲ ਗਏ ਕਿਉਂਕਿ ਘਰ ਵਿੱਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਹੋਣ ਕਾਰਨ ਸਾਹ ਘੱੁਟਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਮੌਕੇ ’ਤੇ ਨਹੀਂ ਪਹੁੰਚੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਘਰ ਦੇ ਨਜ਼ਦੀਕ ਪਾਰਕ ਵਿੱਚ ਕੁੱਝ ਵਿਅਕਤੀ ਸੈਰ ਕਰ ਰਹੇ ਸਨ। ਉਨ੍ਹਾਂ ਵਿਅਕਤੀਆਂ ਵੱਲੋਂ ਵੀ ਫਾਇਰ ਬ੍ਰਿਗੇਡ ਨੂੰ ਕਈ ਫੋਨ ਕੀਤੇ ਗਏ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੇ ਇੰਤਜ਼ਾਰ ਵਿੱਚ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਦੁਪਹਿਰ ਨੂੰ ਫਾਇਰ ਬ੍ਰਿਗੇਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਕਰੀਬ 4:20 ਫਾਇਰ ਸਟੇਸ਼ਨ ਤੋਂ ਚੱਲੇ ਸਨ ਅਤੇ ਉਨ੍ਹਾਂ ਨੂੰ ਸੈਕਟਰ-70 ਵਿੱਚ ਹਾਦਸਾ ਗ੍ਰਸਤ ਕੋਠੀ ਨਹੀਂ ਮਿਲੀ ਅਤੇ ਉਨ੍ਹਾਂ ਨੇ 5:05 ਮਿੰਟ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਫਾਇਰ ਸਟੇਸ਼ਨ ’ਤੇ ਵਾਪਸ ਲਿਜਾ ਕੇ ਖੜ੍ਹੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੂਰੇ ਪਰਿਵਾਰ ਅਤੇ ਗੁਆਂਢੀਆਂ ਨੇ ਪਾਈਪਾਂ ਲਗਾ ਕੇ ਬੜੀ ਮੁਸ਼ਕਲ ਨਾਲ ਆਪਣੇ ਪੱਧਰ ’ਤੇ 3 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਘਰ ਦਾ ਸਾਰਾ ਸਾਮਾਨ ਸੜਕ ’ਤੇ ਸੁਆਹ ਹੋ ਚੁੱਕਾ ਸੀ। ਇਹੀ ਨਹੀਂ ਘਰ ਦੀ ਇਮਾਰਤ ਵੀ ਬੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਦੇ ਉੱਚ ਅਧਿਕਾਰੀਆਂ ਨਾਲ ਪੂਰੇ ਮਾਮਲੇ ’ਤੇ ਗੱਲ ਕਰਨ ਤੋਂ ਬਾਅਦ ਦੁਪਹਿਰ 2 ਵਜੇ ਫਾਇਰ ਅਫ਼ਸਰ ਮੋਹਨ ਲਾਲ ਵਰਮਾ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਇਸ ਮੌਕੇ ਮੁਹਾਲੀ ਫਾਇਰ ਅਫ਼ਸਰ ਮੋਹਨ ਲਾਲ ਵਰਮਾ ਨੇ ਦੱਸਿਆ ਕਿ ਅੱਜ ਸਵੇਰੇ ਦੇ ਸਮੇਂ ਜਿਨ੍ਹਾਂ ਫਾਇਰ ਮੁਲਾਜ਼ਮਾਂ ਦੀ ਡਿਊਟੀ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੀ ਸੂਚਨਾ ਮਿਲੀ ਜ਼ਰੂਰ ਸੀ ਪਰ ਉਨ੍ਹਾਂ ਨੂੰ ਕੋਠੀ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਕਿਸੇ ਨੇ ਸ਼ਰਾਰਤ ਕੀਤੀ ਹੋਵੇਗੀ ਜਦਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀ ਡਿਊਟੀ ਬਣਦੀ ਸੀ ਕਿ ਜਿਸ ਨੰਬਰ ਤੋਂ ਫੋਨ ਆਇਆ ਸੀ। ਉਨ੍ਹਾਂ ਨੂੰ ਦੁਬਾਰਾ ਫੋਨ ਕਰਕੇ ਘਰ ਦੀ ਲੋਕੇਸ਼ਨ ਪੁੱਛ ਕੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਨੂੰ ਅੰਜਾਮ ਦਿੰਦੇ ਪਰ ਅਜਿਹਾ ਨਹੀਂ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ