ਆਪਣੀ ਖੇਤੀ ਫਾਊਂਡੇਸ਼ਨ ਵੱਲੋਂ ਪਹਿਲਾ ਰਾਜ ਪੱਧਰੀ ਵਾਤਾਵਰਨ ਸੰਭਾਲ ਮੇਲਾ ਕਰਵਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਸਮਾਜ ਸੇਵੀ ਸੰਸਥਾ ਸੋਚ ਤੇ ਆਪਣੀ ਖੇਤੀ ਫਾੳਂੂਡੇਸ਼ਨ ਵੱਲੋਂ ਪਹਿਲਾ ਰਾਜ ਪੱਧਰੀ ਵਾਤਾਵਰਨ ਸੰਭਾਲ ਮੇਲਾ ਕਰਵਾਇਆ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਇਹ ਜਾਣਕਾਰੀ ਦਿੰਦਿਆਂ ਵਾਤਾਵਰਨ ਮਾਹਰ ਡਾ. ਬਲਵਿੰਦਰ ਸਿੰਘ ਲੱਖੇਵਾਲੀ ਅਤੇ ਡਾ. ਬ੍ਰਿਜ ਮੋਹਨ ਭਾਰਦਵਾਜ ਨੇ ਦੱਸਿਆ ਕਿ ਸੰਤ ਬਾਬਾ ਫਤਿਹ ਸਿੰਘ ਦੇ ਆਸ਼ੀਰਵਾਦ ਅਤੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਵਾਲੇ ਦੇ ਸਹਿਯੋਗ ਨਾਲ 18 ਦਸੰਬਰ ਨੂੰ ਪਿੰਡ ਖੋਸਾ ਕੋਟਲਾ (ਮੋਗਾ) ਵਿਖੇ ਕਰਵਾਏ ਜਾ ਰਹੇ ਇਸ ਮੇਲੇ ਦਾ ਮੁੱਖ ਮੰਤਵ ਵਿਗੜ ਰਹੇ ਜਾਂ ਵਿਗੜ ਚੁੱਕੇ ਵਾਤਾਵਰਨ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ, ਵਾਤਾਵਰਨ ਦੇ ਪੱਖਾਂ ਉੱਪਰ ਸੰਜੀਦਗੀ ਨਾਲ ਕੰਮ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਨੂੰ ਇਕ ਪਲੇਟ ਫਾਰਮ ’ਤੇ ਇਕੱਠਾ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਹੈ।
ਉਨ੍ਹਾਂ ਕਿਹਾ ਕਿ ਸਮਾਗਮ ਮੌਕੇ ਵੱਖ-ਵੱਖ ਸੰਸਥਾਵਾਂ ਨੂੰ ਸ਼੍ਰੋਮਣੀ ਵਾਤਾਵਰਨ ਸੰਭਾਲ ਪੁਰਸਕਾਰ, ਧਰਤ ਹਰਿਆਲੀ ਪੁਰਸਕਾਰ, ਪਾਣੀਆਂ ਦੇ ਰਾਖੇ ਪੁਰਸਕਾਰ, ਨਰੋਈ ਧਰਤੀ ਪੁਰਸਕਾਰ, ਜਿੱਥੇ ਸਫ਼ਾਈ ਉੱਥੇ ਖੁਦਾਈ ਪੁਰਸਕਾਰ ਦਿੱਤੇ ਜਾਣਗੇ। ਇਸ ਮੌਕੇ ਰੁੱਖਾਂ ਦਾ ਰਾਖਾ ਪੁਰਸਕਾਰ, ਮੇਰੀ ਮਿੱਟੀ ਮੇਰਾ ਸੋਨਾ ਪੁਰਸਕਾਰ, ਉਤਮ ਖੇਤੀ ਪੁਰਸਕਾਰ ਵੀ ਦਿੱਤੇ ਜਾਣਗੇ। ਮੇਲੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵਾਤਾਵਰਨ ਪ੍ਰੇਮੀਆਂ ਲਈ ਬੱਚਿਆਂ ਦੇ ਪੇਂਟਿੰਗ ਮੁਕਾਬਲੇ, ਸਟਾਲ ਮੁਕਾਬਲੇ ਅਤੇ ਲਾਈਵ ਮਾਡਲ ਵਰਗੀਆਂ ਕਈ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਮੇਲੇ ਵਿੱਚ ਵਾਤਾਵਰਨ ਨਾਲ ਜੁੜੀਆਂ ਕਈ ਸਤਿਕਾਰਤ ਸ਼ਖ਼ਸੀਅਤਾਂ, ਅਨੇਕਾਂ ਕਵੀ ਅਤੇ ਕਲਾਕਾਰ ਆਪਣੀਆਂ ਕਵਿਤਾਵਾਂ ਅਤੇ ਗੀਤ ਪੇਸ਼ ਕਰਨਗੇ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…