Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਸਬੰਧੀ ਪੀਸੀਆਰ ਮੁਲਾਜ਼ਮਾਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਮੁਹਾਲੀ ਵਿੱਚ ਪੀਸੀਆਰ ਮੁਲਾਜ਼ਮਾਂ ਨੂੰ ਸੜਕ ਦੁਰਘਟਨਾਵਾਂ ਦੇ ਮਾਮਲੇ ਵਿੱਚ ਭਾਈ ਘਨੱਈਆ ਜੀ ਫਸਟ ਐਡ ਟਰੇਨਿੰਗ ਸੈਸ਼ਨ ਦੇ ਦੌਰਾਨ ਫਸਟ ਏਡ ਦੀ ਟਰੇਨਿੰਗ ਦਿੱਤੀ ਗਈ। ਇਸ ਮੌਕੇ ਅਵਾਇਡ ਐਕਸੀਡੈਂਟ ਦੇ ਸੰਚਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਮੇਸ਼ਾ ਪੀਸੀਆਰ ਮੁਲਾਜ਼ਮ ਦੁਰਘਾਟਨਾ ਵਾਲੀ ਥਾਂ ’ਤੇ 3 ਤੋਂ 5 ਮਿੰਟ ਵਿੱਚ ਪਹੁੰਚ ਜਾਂਦੇ ਹਨ ਪਰ ਐਂਬੂਲੈਂਸ ਨੂੰ ਪਹੁੰਚ ਵਿੱਚ 30 ਤੋਂ 40 ਮਿੰਟ ਦਾ ਸਮਾਂ ਲੱਗ ਜਾਂਦਾ ਹੈ ਅਤੇ ਕਈ ਵਾਰ ਸੜਕ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਸਹੀ ਸਮੇਂ ’ਤੇ ਇਲਾਜ਼ ਨਾ ਮਿਲਣ ਕਾਰਨ ਵਿਅਕਤੀ ਦੀ ਮੌਤ ਹੋ ਜਾਂਦੀ ਹੈ। ਇਸ ਲਈ ਪੂਰੇ ਪੰਜਾਬ ਵਿੱਚ ਵੱਖ-ਵੱਖ ਸੈਮੀਨਾਰ ਲਗਾ ਕੇ ਪੀਸੀਆਰ ਮੁਲਾਜ਼ਮਾਂ ਨੂੰ ਫਸਟ ਐਂਡ ਟਰੀਟਮੇਂਟ ਦੇਣ ਲਈ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਅੱਜ ਫੋਰਟਿਸ ਹਸਪਤਾਲ ਵਿੱਚ ਪੀਸੀਆਰ ਮੁਲਾਜ਼ਮਾਂ ਨੂੰ ਡਾਕਟਰ ਹਰਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਸੜਕ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਮੌਕੇ ਤੋਂ ਚੁੱਕਣਾ ਹੈ ਤਾਂ ਜੋਕਿ ਚੁੱਕਣ ਸਮੇਂ ਉਸ ਦੇ ਸਰੀਰ ਦੇ ਕਿਸੇ ਹੋਰ ਅੰਗ ਦਾ ਨੁਕਸਾਨ ਨਾ ਹੋ ਜਾਵੇ। ਇਸ ਸਬੰਧੀ ਵੀ ਵਿਸਥਾਰ ਪੂਰਵਕ ਢੰਗ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਪੀ.ਸੀ.ਆਰ ਦੇ ਮੁਲਾਜ਼ਮਾਂ ਨੂੰ ਡੰਮੀ ਰਾਹੀਂ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਨੂੰ ਹਾਦਸੇ ਵਾਲੀ ਥਾਂ ਤੋਂ ਹਸਪਤਾਲ ਤੱਕ ਲੈ ਕੇ ਜਾਣ ਅਤੇ ਜ਼ਖ਼ਮੀ ਨੂੰ ਮੌਕੇ ’ਤੇ ਟਰੀਟਮੈਂਟ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੀਸੀਆਰ ਦੇ ਇੰਚਾਰਜ਼ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਵਾਧਦੇ ਜਾ ਰਹੇ ਹਨ ਅਤੇ ਮੌਕੇ ’ਤੇ ਪਹੁੰਚੇ ਪੀਸੀਆਰ ਮੁਲਾਜ਼ਮ ਦੀ ਸੂਝਬੂਝ ਨਾਲ ਕਿਸੇ ਵਿਅਕਤੀ ਦੀ ਜਾਨ ਬਚ ਜਾਵੇ ਤਾਂ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੋਵੇਗੀ। ਇਸ ਮੌਕੇ ਮਹਿਲਾ ਪੁਲੀਸ ਮੁਲਾਜ਼ਮ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ