Share on Facebook Share on Twitter Share on Google+ Share on Pinterest Share on Linkedin ਭਾਰਤੀ ਸਟੇਟ ਬੈਂਕ ਵੱਲੋਂ ਮੁਹਾਲੀ ਵਿੱਚ ਪਹਿਲੀ ਏਟੀਐਮ ਮੋਬਾਈਲ ਵੈਨ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ: ਭਾਰਤੀ ਸਟੇਟ ਬੈਂਕ ਵੱਲੋਂ ਅੱਜ ਪਹਿਲੀ ਏਟੀਐਮ ਮੋਬਾਈਲ ਵੈਨ ਸਥਾਨਕ ਸੈਕਟਰ-68 ਸਥਿਤ ਦਫ਼ਤਰ ਵਿੱਚ ਸਥਾਪਿਤ ਕੀਤੀ ਗਈ।ਇਸ ਏਟੀਐਮ ਮੋਬਾਈਲ ਵੈਨ ਦਾ ਉਦਘਾਟਨ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਸ਼ਿਕਾ ਜੈਨ ਵੱਲੋਂ ਕੀਤਾ ਗਿਆ। ਇਸ ਮੌਕੇ ਬੈਂਕ ਦੇ ਡੀਜੀਐਮ ਸੁਖਬੀਰ ਸਿੰਘ ਬਿਰਦੀ ਅਤੇ ਰੀਜਨਲ ਮੈਨੇਜਰ ਸੁਮੀਤ ਰਾਏ ਵੀ ਹਾਜ਼ਿਰ ਸਨ। ਏਟੀਐਮ ਮੋਬਾਈਲ ਵੈਨ ਯੋਨੋ ਕੈਸ਼ ਨਾਲ ਲੈਸ ਹੈ ਜੋ ਮੁਹਾਲੀ ਵਾਸੀਆਂ ਲਈ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਗਾਹਕਾਂ ਦੀਆਂ ਲੋੜਾਂ ਪੂਰੀਆਂ ਕਰੇਗੀ। ਏਡੀਸੀ ਸ੍ਰੀਮਤੀ ਜੈਨ ਨੇ ਕੋਵਿਡ-19 ਸੰਕਟ ਦੌਰਾਨ ਆਮ ਲੋਕਾਂ ਨੂੰ ਇਹ ਸਹੂਲਤ ਪ੍ਰਦਾਨ ਕਰਨ ਲਈ ਭਾਰਤੀ ਸਟੇਟ ਬੈਂਕ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ