Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਵੱਲੋਂ ਪੇਸ਼ ਕੀਤਾ ਪਲੇਠਾ ਬਜਟ ਬਿਲਕੁਲ ਕਿਸਾਨ ਹਿਤੈਸ਼ੀ: ਜ਼ੈਲਦਾਰ ਚੈੜੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜੂਨ: ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਹਿਲੇ ਹੀ ਬਜਟ ‘ਚ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਦੇ ਐਲਾਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਕਿਸਾਨ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਕਰਜ਼ਾ ਕੁਰਕੀ ਖ਼ਤਮ ਫਸਲ ਦੀ ਪੂਰੀ ਰਕਮ’ ਮੁਹਿੰਮ ਸ਼ੁਰੂ ਕਰਕੇ ਕਿਸਾਨਾਂ ਦੇ ਫਾਰਮ ਭਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੱਡਾ ਫ਼ੈਸਲਾ ਕਰਦਿਆਂ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਜ਼ੈਲਦਾਰ ਚੈੜੀਆਂ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ ‘ਤੇ ਕਈ ਦਹਾਕੇ ਪਿੱਛੇ ਧੱਕ ਦਿੱਤਾ ਹੈ ਤੇ ਕਾਂਗਰਸ ਸੂਬੇ ਨੂੰ ਉਭਾਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸ਼ਟਾਮ ਡਿਊਟੀ ਵਿੱਚ ਤਿੰਨ ਫੀਸਦੀ ਕਟੌਤੀ ਤੇ ਪੈਨਸ਼ਨ ਵਿੱਚ ਵਾਧਾ ਵੀ ਬਜਟ ਦਾ ਅਹਿਮ ਹਿਸਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ