Nabaz-e-punjab.com

ਮੁਹਾਲੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ 8 ਜਨਵਰੀ ਸ਼ੁਰੂ ਹੋਵੇਗੀ ਪਹਿਲੀ ਉਡਾਣ: ਚੰਦੂਮਾਜਰਾ

ਪਹਿਲੀ ਉਡਾਣ ਵਿੱਚ ਚੰਦੂਮਾਜਰਾ, ਢੀਂਡਸਾ, ਤੋਤਾ ਸਿੰਘ, ਹਰਿੰਦਰਪਾਲ ਤੇ ਹੋਰ ਆਗੂ ਜਾਣਗੇ ਸ੍ਰੀ ਹਜ਼ੂਰ ਸਾਹਿਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ 8 ਜਨਵਰੀ ਨੂੰ ਅਰਦਾਸ ਉਪਰੰਤ ਸਵੇਰੇ ਸਾਢੇ 7 ਵਜੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਉਡਾਣ ਸ਼ੁਰੂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅਤੇ ਗੁਆਂਢੀ ਸੂਬਿਆ ਦੇ ਲੋਕਾਂ ਦੀ ਚੰਡੀਗੜ੍ਹ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਵਾਈ ਸਫ਼ਰ ਦੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਪਹਿਲੀ ਉਡਾਣ ਵਿੱਚ ਉਨ੍ਹਾਂ (ਚੰਦੂਮਾਜਰਾ) ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਹੋਰ ਸੰਗਤ ਗੁਰੂ ਦੇ ਦਰਸ਼ਨ ਦੀਦਾਰੇ ਕਰਨ ਲਈ ਜਾਵੇਗੀ।
ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਚਾਰ ਸਾਲ ਤੋਂ ਉਨ੍ਹਾਂ ਵੱਲੋਂ ਲੋਕ ਸਭਾ ਵਿੱਚ ਮੁਹਾਲੀ ਹਵਾਈ ਅੱਡੇ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਸਿੱਧੀਆਂ ਉਡਾਣਾ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਸੀ, ਜੋ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਨਾਲ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਵਾਈ ਸੇਵਾ ਨੂੰ ਸ਼ੁਰੂ ਕਰਵਾਉਣ ਲਈ ਪਹਿਲਾਂ ਲੋਕ ਸਭਾ ਵਿੱਚ ਵਾਰ-ਵਾਰ ਮੰਗ ਉਠਾਉਣ ਤੋਂ ਬਾਅਦ ਨਾਂਦੇੜ ਸਾਹਿਬ ਦਾ ਬੰਦ ਪਿਆ ਹਵਾਈ ਅੱਡਾ ਸ਼ੁਰੂ ਕਰਵਾ ਕੇ ਮੁਹਾਲੀ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਉਡਾਣ ਸ਼ੁਰੂ ਕਰਨ ਦਾ ਰਾਹ ਪੱਧਰਾ ਕੀਤਾ ਗਿਆ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਨਾਂਦੇੜ ਸਾਹਿਬ ਦਾ ਹਵਾਈ ਅੱਡਾ ਸ਼ੁਰੂ ਹੋਣ ਨਾਲ ਹੀ ਅੰਮ੍ਰਿਤਸਰ ਅਤੇ ਮੁੰਬਈ ਤੋਂ ਨਾਂਦੇੜ ਸਾਹਿਬ ਲਈ ਹਵਾਈ ਸੇਵਾ ਪਹਿਲਾਂ ਹੀ ਆਰੰਭ ਹੋ ਚੁੱਕੀ ਹੈ। ਅਕਾਲੀ ਆਗੂ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਸਾਢੇ 7 ਵਜੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਉਡਾਣ ਭਰੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹਵਾਈ ਸਫ਼ਰ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਸ਼ਰਧਾਲੂਆਂ ਨੂੰ ਵੱਡਾ ਲਾਭ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …