ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ, 2 ਨਵੰਬਰ ਨੂੰ ਮਸ਼ੀਨਾਂ ’ਤੇ ਹੋਵੇਗੀ ਮੌਕ ਪੋਲ: ਆਸ਼ਿਕਾ ਜੈਨ

ਡੀਸੀ ਆਸ਼ਿਕਾ ਜੈਨ ਨੇ ਫਸਟ ਲੈਵਲ ਚੈਕਿੰਗ ਕੰਮ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 31 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਪੰਜ ਫੀਸਦੀ ਈਵੀਐਮਜ਼ ’ਤੇ ਮੌਕ ਪੋਲ ਕਰਵਾਇਆ ਜਾਵੇਗਾ। ਭਾਰਤ ਇਲੈਕਟ੍ਰੋਨਿਕਸ ਲਿਮਟਿਡ ਬੰਗਲੌਰ ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਆਸ਼ਿਕਾ ਜੈਨ ਨੇ ਪਹਿਲੇ ਪੱਧਰ ਦੀ ਚੈਕਿੰਗ ਦੇ ਕੰਮ ’ਤੇ ਤਸੱਲੀ ਪ੍ਰਗਟਾਈ। ਇੰਜੀਨੀਅਰਾਂ ਦੀ ਟੀਮ ਨੇ ਡੀਸੀ ਨੂੰ ਹੁਣ ਤੱਕ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਐਫ਼ਐਲਸੀ ਦੀ ਪ੍ਰਗਤੀ ਅਨੁਸਾਰ ਕੁੱਲ 1247 ’ਚੋਂ 1193 ਕੰਟਰੋਲ ਯੂਨਿਟਾਂ ਤੋਂ ਇਲਾਵਾ ਕੁੱਲ 2140 ’ਚੋਂ 1705 ਬੈਲਟ ਯੂਨਿਟਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਹੁਣ ਤੱਕ 1290 ਵੀਵੀਪੀਏਟੀ ’ਚੋਂ 1232 ਯੂਨਿਟਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਸ਼ਾਮ ਤੱਕ ਪਹਿਲੇ ਪੱਧਰ ਦੀ ਚੈਕਿੰਗ (ਫਸਟ ਲੈਵਲ ਚੈਕਿੰਗ) ਮੁਕੰਮਲ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਨਵੰਬਰ ਨੂੰ ਸਿਆਸੀ ਪਾਰਟੀਆਂ ਦੀ ਹਾਜ਼ਰੀ ਵਿੱਚ 5 ਫੀਸਦੀ ਐਫ਼ਐਲਸੀ ਮਸ਼ੀਨਾਂ ’ਤੇ ਮੌਕ ਪੋਲ ਕਰਵਾਏ ਜਾਣਗੇ। ਇਨ੍ਹਾਂ ’ਚੋਂ ਇੱਕ ਪ੍ਰਤੀਸ਼ਤ ਮਸ਼ੀਨਾਂ ’ਤੇ ਮੌਕ ਪੋਲਿੰਗ ਦੌਰਾਨ 1200 ਵੋਟਾਂ ਪੈਣਗੀਆਂ ਅਤੇ ਦੋ ਪ੍ਰਤੀਸ਼ਤ ਮਸ਼ੀਨਾਂ ’ਤੇ ਕ੍ਰਮਵਾਰ 1000 ਅਤੇ 500 ਵੋਟਾਂ ਪੈਣਗੀਆਂ। ਮਸ਼ੀਨਾਂ ਦੀ ਚੋਣ ਪਾਰਦਰਸ਼ਤਾ ਬਣਾਈ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਪੇਸ਼ ਕੀਤੀ ਗਈ, ਸੂਚੀ ’ਚੋਂ ਬੇਤਰਤੀਬੇ (ਕਿਸੇ ਵੀ ਲੜੀ ਨੰਬਰ ਤੋਂ) ਢੰਗ ਨਾਲ ਕੀਤੀ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸਡੀਐਮ ਚੰਦਰ ਜਯੋਤੀ ਸਿੰਘ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਡੀਪੀਆਰਓ ਆਰਐਸ ਮੱਕੜ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…