Share on Facebook Share on Twitter Share on Google+ Share on Pinterest Share on Linkedin ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਬਿੰਦਰੱਖ ਦੇ ਪੰਥਕ ਢਾਡੀ ਜਥੇ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਦੱਸਿਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਗੁਰਮਤਿ ਵਿਚਾਰਾਂ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਵੱਲੋਂ ਲਏ ਪਹਿਲੇ ਹੁਕਮਨਾਮੇ ਬਾਰੇ ਦੱਸਿਆ। ਇਸ ਮੌਕੇ ਢਾਡੀ ਜਥਾ ਭਾਈ ਬਲਬੀਰ ਸਿੰਘ ਦਰਦੀ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਓਂਕਾਰ ਸਿੰਘ, ਭਾਈ ਘਨੱਈਆ ਕਵੀਸ਼ਰੀ ਜਥਾ, ਭਾਈ ਕੁਲਦੀਪ ਸਿੰਘ, ਭਾਈ ਗੁਰਨਾਮ ਸਿੰਘ ਮੋਹੀ, ਭਾਈ ਰਵਿੰਦਰ ਸਿੰਘ, ਭਾਈ ਜਤਿੰਦਰ ਸਿੰਘ ਦਲਗੀਰ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ