nabaz-e-punjab.com

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’: 3 ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸ਼ੁਰੂ

217 ਬਲਾਕਾਂ ’ਚੋਂ 8500 ਪ੍ਰਾਇਮਰੀ ਅਧਿਆਪਕਾਂ ਲੈ ਰਹੇ ਨੇ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਸਿੱਖਿਆ ਮੰਤਰੀ ਓਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਣ-ਸਿਖਾਉਣ ਦੀਆਂ ਵਿਧੀਆਂ ਦੀ ਓਰੀਐਟੇਸ਼ਨ ਲਈ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਹੋਈ। ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਿਖਲਾਈ ਵਰਕਸ਼ਾਪ ਦੇ ਪਹਿਲੇ ਗੇੜ ਵਿੱਚ ਪੰਜਾਬ ਦੇ 217 ਬਲਾਕਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਡਾਇਟ ਪ੍ਰਿੰਸੀਪਲਾਂ ਦੀ ਅਗਵਾਈ ਵਿੱਚ 8500 ਅਧਿਆਪਕ ਸਿਖਲਾਈ ਲੈ ਰਹੇ ਹਨ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਿਖਲਾਈ ਵਰਕਸ਼ਾਪ ਦੌਰਾਨ ਸਟੇਟ ਪੱਧਰ ’ਤੇ ਤਿਆਰ ਕੀਤੇ ਗਏ ਰਿਸੋਰਸ ਪਰਸਨਾਂ ਵੱਲੋਂ ਪ੍ਰਾਇਮਰੀ ਦੀਆਂ ਪਹਿਲੀ ਤੋਂ ਪੰਜਵੀਂ ਤੱਕ ਦੇ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਸਬੰਧੀ ਸਿੱਖਣ-ਸਿਖਾਉਣ ਵਿਧੀਆਂ, ਈ-ਕੰਟੈਂਟ, ਬੱਚਿਆਂ ਦੇ ਸਿੱਖਣ ਪੱਧਰ ਦੀ ਜਾਂਚ ਅਤੇ ਉਨ੍ਹਾਂ ਦੀ ਪ੍ਰਗਤੀ ਲਈ ਕੀਤੀਆਂ ਜਾਣ ਵਾਲੀਆਂ ਸਿੱਖਣ-ਸਿਖਾਉਣ ਬਾਰੇ ਸਹਾਇਕ ਸਮੱਗਰੀ ਨਾਲ ਕਿਰਿਆਵਾਂ, ਖੇਡ ਨੀਤੀ, ਸੁੰਦਰ ਲਿਖਾਈ, ਬਾਲ ਮਨੋਵਿਗਿਆਨ, ਸਕੂਲ ਮਨੀਟਰਿੰਗ, ਰੀਡਿੰਗ ਕਾਰਨਰ ਅਤੇ ਇਸ ਦੀ ਸਿਰਜਣਾਤਮਿਕ ਕਾਰਜਾਂ ਲਈ ਵਰਤੋਂ, ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ, ਸਕੂਲ ਦੇ ਸਰੰਚਨਾਤਮਿਕ ਵਿਕਾਸ ਲਈ ਸਮੁਦਾਇ ਦੀ ਭਾਗੀਦਾਰੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਉਣ ਦੀਆਂ ਰੌਚਿਕ ਵਿਧੀਆਂ, ਸਵੇਰ ਦੀ ਪ੍ਰਾਰਥਨਾ ਸਭਾ ਅਤੇ ਬਾਲ ਸਭਾ ਸਬੰਧੀ ਕਿਰਿਆਵਾਂ ਦੀ ਜਾਣਕਾਰੀ ਬਾਰੇ ਚਰਚਾ ਕੀਤੀ ਗਈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਦੇ ਪਹਿਲੇ ਦਿਨ ਅਧਿਆਪਕਾਂ ਨੇ ਪਾਠਕ੍ਰਮ ਦੀਆਂ ਬਾਲ ਕਵਿਤਾਵਾਂ ਨੂੰ ਰੌਚਿਕ ਢੰਗ ਨਾਲ ਗਾ ਕੇ ਜਾਂ ਬੋਲ ਕੇ ਸਿੱਖਣ-ਸਿਖਾਉਣ ਵਿਧੀਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਬਾਲ ਮਨੋਵਿਗਿਆਨ ਦੀਆਂ ਬਰੀਕੀਆਂ ਨੂੰ ਸਮਝਿਆ। ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ), ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਇਟ) ਦੇ ਪ੍ਰਿੰਸੀਪਲ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਅਧਿਆਪਕਾਂ ਨੂੰ ਸਿਖਲਾਈ ਵਰਕਸ਼ਾਪਾਂ ਵਿੱਚ ਮਿਲ ਕੇ ਉਤਸ਼ਾਹਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ …