ਅਮਰ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਵਿੱਚ ਫਰੈਸ਼ਰ ਪਾਰਟੀ ‘ਜੰਬੋਰੀ-2017’ ਦਾ ਆਯੋਜਨ

ਮਨਪ੍ਰੀਤ ਕੌਰ ਨੂੰ ਮਿਸ ਫਰੈਸ਼ਰ ਅਤੇ ਸਿਧਾਰਥ ਸੈਣੀ ਨੂੰ ਮਿਸਟਰ ਫਰੈਸ਼ਰ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਇੱਥੋਂ ਦੇ ਅਮਰ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਪਿੰਡ ਦਿਆਲਪੁਰਾ (ਮੁਹਾਲੀ) ਵੱਲੋਂ ਫਰੈਸ਼ਰ ਪਾਰਟੀ ‘ਜੰਬੋਰੀ-2017’ ਦਾ ਆਯੋਜਨ ਕੀਤਾ ਗਿਆ। ਪੰਜਾਬ ਪੁਲੀਸ ਦੇ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦੇ ਐਸਪੀ ਰਜਿੰਦਰ ਸਿੰਘ ਸੋਹਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੈ ਸਿੰਘ ਅਤੇ ਪੀਸੀਐਸ ਅਧਿਕਾਰੀ ਏ.ਸੀ. ਸ਼ਰਮਾ ਨੇ ਕੀਤੀ। ਸਮਾਰੋਹ ਦੀ ਆਰੰਭਤਾ ਤੋਂ ਪਹਿਲਾਂ ਇਨ੍ਹਾਂ ਮਹਿਮਾਨਾਂ ਨੇ ਸਾਂਝੇ ਤੌਰ ’ਤੇ ਸ਼ਮਾਂ ਰੌਸ਼ਨ ਕਰਨ ਦੀ ਰਸਮ ਨਿਭਾਈ। ਇਸ ਮਗਰੋਂ ਵਿਦਿਆਰਥੀਆਂ ਨੇ ਆਪੋ ਆਪਣੇ ਸੂਬਿਆਂ ਦੇ ਸੱਭਿਆਚਾਰ ਨੂੰ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਵਿਦਿਆਰਥੀਆਂ ਨੇ ਹਿਮਾਚਲੀ ਡਾਂਸ ਕਨੌੜੀ, ਗੁਜਰਾਤ ਦਾ ਗਰਬਾ ਪੇਸ਼ ਕੀਤਾ ਜਦੋਂ ਕਿ ਪੰਜਾਬੀ ਭੰਗੜਾ ਤੇ ਗਿੱਧਾ ਆਕਰਸ਼ਣ ਦਾ ਕੇਂਦਰ ਰਿਹਾ।
ਇਸ ਮੌਕੇ ਬੋਲਦਿਆਂ ਐਸਪੀ ਸ੍ਰੀ ਸੋਹਲ ਨੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਾਬਤੇ ਵਿੱਚ ਰਹਿਣ ਲਈ ਪ੍ਰੇਰਿਆ। ਡਾ. ਜੈ ਸਿੰਘ ਨੇ ਕਿਹਾ ਕਿ ਨਰਸਿੰਗ ਦਾ ਕਿੱਤਾ ਬਹੁਤ ਹੀ ਚੁਣੌਤੀਆਂ ਭਰਿਆ ਹੈ ਅਤੇ ਅਜੋਕੇ ਸਮੇਂ ਵਿੱਚ ਵਿਦੇਸ਼ੀ ਮੁਲਕਾਂ ਵਿੱਚ ਨਰਸਿੰਗ ਸਟਾਫ਼ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ।
ਇਸ ਮੌਕੇ ਜੀਐਨਐਮ ਭਾਗ-1 ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਮਿਸ ਫਰੈਸ਼ਰ ਅਤੇ ਜੀਐਨਐਮ ਭਾਗ-1 ਦੇ ਹੀ ਵਿਦਿਆਰਥੀ ਸਿਧਾਰਥ ਸੈਣੀ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਬੀਐਸਸੀ ਨਰਸਿੰਗ ਭਾਗ-1 ਦੀ ਵਿਦਿਆਰਥਣ ਅੰਕਿਤਾ ਠਾਕੁਰ ਅਤੇ ਸ਼ਿਵਾਲੀ ਨੂੰ ਕ੍ਰਮਵਾਰ ਫਸਟ ਅਤੇ ਸੈਕਿੰਗ ਰਨਰਅੱਪ ਚੁਣਿਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਕਾਲਜ ਦੇ ਡਾਇਰੈਕਟਰ ਮਨੋਜ ਸ਼ਰਮਾ ਅਤੇ ਪ੍ਰਿੰਸੀਪਲ ਬਬੀਤਾ ਸੂਦ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…