ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟਣ ਤੇ ਕੁੱਟਣ ਵਾਲੀਆਂ ਪਾਰਟੀਆਂ ਦਾ ਸਫ਼ਾਇਆ ਕੀਤਾ ਜਾਵੇ: ਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਵੱਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਦੇ ਰਾਜਸੀ ਵਿੰਗ ਨਾਲ ਮਿਲ ਕੇ ਨਗਰ ਨਿਗਮ ਚੋਣਾਂ ਲੜੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਬੇਦਾਗ ਅਤੇ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਤਾਂ ਜੋ ਮੁਹਾਲੀ ਸ਼ਹਿਰ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਇਹ ਵਿਚਾਰ ਪੀਡੀਪੀ ਦੇ ਰਾਸ਼ਟਰੀ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਨੇ ਅੱਜ ਆਪਣੀ ਪਾਰਟੀ ਦੇ ਪੰਜ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਭਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸ੍ਰੀ ਗੁਰਕ੍ਰਿਪਾਲ ਸਿੰਘ ਮਾਨ ਨੇ ਦੱਸਿਆ ਕਿ ਵਾਰਡ ਨੰਬਰ-4 ਤੋਂ ਅਮਰਜੀਤ ਸਿੰਘ ਵਾਲੀਆ, ਵਾਰਡ ਨੰਬਰ-20 ਤੋਂ ਹਰਪਾਲ ਸਿੰਘ, ਵਾਰਡ ਨੰਬਰ-35 ਤੋਂ ਬੀਬੀ ਰਵਿੰਦਰ ਕੌਰ ਗਿੱਲ, ਵਾਰਡ ਨੰਬਰ-36 ਤੋਂ ਬਲਵਿੰਦਰ ਸਿੰਘ ਬੱਲੀ ਅਤੇ ਵਾਰਡ ਨੰਬਰ-50 ਤੋਂ ਗੁਰਬਖ਼ਸ਼ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਨ੍ਹਾਂ ਦੇ ਅੱਜ ਨਾਮਜ਼ਦਗੀ ਕਾਗਜ਼ ਭਰਵਾ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਪੀਡੀਪੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਹਰ ਵਾਰ ਸ਼ਹਿਰ ਵਾਸੀਆਂ ਨੂੰ ਝੂਠੇ ਵਾਅਦੇ ਅਤੇ ਸਬਜ਼ਬਾਗ ਦਿਖਾ ਕੇ ਲੁੱਟਣ ਅਤੇ ਕੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਕੀਤਾ ਜਾ ਸਕੇ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਵਿਨੋਦ ਪਾਠਕ, ਮੀਤ ਪ੍ਰਧਾਨ ਡਾ. ਹਰਜਿੰਦਰ ਹੈਰੀ, ਮੀਤ ਪ੍ਰਧਾਨ ਭੁਪਿੰਦਰ ਕੌਰ, ਕਾਨੂੰਨੀ ਸਲਾਹਕਾਰ ਮਲਕੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…