ਵਾਲਮੀਕ ਮੰਦਰ ਵਿੱਚ ਝੰਡਾ ਚੜਾਉਣ ਦੀ ਰਸਮ ਨਿਭਾਈ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਅਕਤੂਬਰ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਵਿਚ ਸਥਿਤ ਵਾਲਮਿਕੀ ਮੰਦਿਰ ਵਿਖੇ ਮਹਾਂਰਿਸ਼ੀ ਵਾਲਮੀਕ ਨੌਜੁਆਨ ਸਭਾ ਵੱਲੋਂ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਉਤਸ਼ਵ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਝੰਡਾ ਚੜਾਉਣ ਦੀ ਰਸਮ ਰੋਮੀ ਕੰਗ,ਕਾਂਗਰਸ ਸਹਿਰੀ ਪ੍ਰਧਾਨ ਨੰਦੀਪਾਲ ਬਾਂਸਲ,ਹੈਪੀ ਧੀਮਾਨ ,ਰਾਜਪਾਲ ਬੇਗੜਾ, ਸਾਂਝੇ ਰੂਪ ਵਿਚ ਨਿਭਾਈ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ ਨੇ ਕਿਹਾ ਕਿ ਵਾਲਮਿਕੀ ਜੀ ਦੁਆਰਾ ਦਰਸਾਏ ਮਾਰਗ ਤੇ ਚੱਲ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਭਾ ਦੇ ਪ੍ਰਧਾਨ ਮੰਗਤ ਰਾਮ ਵੱਲੋਂ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ। ਇਸ ਦੌਰਾਨ ਮੰਦਰ ਵਿਚ ਭਜਨ ਮੰਡਲੀਆਂ ਨੇ ਭਗਵਾਨ ਵਾਲਮੀਕਿ ਦਾ ਗੁਣਗਾਣ ਕੀਤਾ ਅੰਤ ਵਿੱਚ ਲੰਗਰ ਵੀ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …