ਆਜ਼ਾਦੀ ਦਿਹਾੜਾ ਤੇ ਪੰਜਾਬ ਬੰਦ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਫਲੈਗ ਮਾਰਚ

ਨਬਜ਼-ਏ-ਪੰਜਾਬ, ਮੁਹਾਲੀ, 9 ਅਗਸਤ:
ਮਸੀਹੀ ਭਾਈਚਾਰੇ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਅਤੇ ਆਜ਼ਾਦੀ ਦਿਹਾੜੇ ਸਬੰਧੀ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਬੁੱਧਵਾਰ ਨੂੰ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਦੌਰਾਨ ਵੱਖ-ਵੱਖ ਪੁਲੀਸ ਥਾਣਿਆਂ ਦੇ ਐਸਐਚਓਜ਼, ਟਰੈਫ਼ਿਕ ਪੁਲੀਸ ਅਤੇ ਹੋਰ ਕਰਮਚਾਰੀ ਸ਼ਾਮਲ ਹੋਏ।
ਜਾਣਕਾਰੀ ਅਨੁਸਾਰ ਇਹ ਫਲੈਗ ਮਾਰਚ ਸੈਂਟਰਲ ਥਾਣਾ ਫੇਜ਼-8 ਤੋਂ ਸ਼ੁਰੂ ਹੋਇਆ ਜੋ ਇੱਥੋਂ ਦੇ ਫੇਜ਼-9, ਫੇਜ਼-10, ਫੇਜ਼-11, ਏਅਰਪੋਰਟ ਸੜਕ, ਸੈਕਟਰ-82, ਐਰੋਸਿਟੀ, ਸੋਹਾਣਾ ਤੋਂ ਹੁੰਦਾ ਹੋਇਆ ਵਾਪਸ ਸੈਂਟਰਲ ਥਾਣਾ ਫੇਜ਼-8 ਵਿੱਚ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸਐਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਲੋਕਾਂ ਨੂੰ ਗੈਰ ਸਮਾਜੀ ਗਤੀਵਿਧੀਆਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲੀਸ ਕਰਮਚਾਰੀਆਂ ਵੱਲੋਂ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕਰਕੇ ਪੰਜਾਬ ਬੰਦ ਦੇ ਮੱਦੇਨਜ਼ਰ ਹਰ ਪਹਿਲੂ ’ਤੇ ਤਿੱਖੀ ਨਜ਼ਰ ਰੱਖੀ ਗਈ। ਉਂਜ ਮੁਹਾਲੀ ਵਿੱਚ ਪੰਜਾਬ ਬੰਦ ਦਾ ਬਹੁਤਾ ਅਸਰ ਨਜ਼ਰ ਨਹੀਂ ਆਇਆ ਅਤੇ ਆਮ ਦਿਨਾਂ ਵਾਂਗ ਬਾਜ਼ਾਰ ਖੁੱਲ੍ਹੇ ਰਹੇ। ਉਨ੍ਹਾਂ ਲੋਕਾਂ ਨੂੰ ਮਿਲ ਕੇ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਜਾਣਕਾਰੀ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਫਲੈਗ ਮਾਰਚ ਦੌਰਾਨ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਹਿੰਮਤ ਸਿੰਘ, ਥਾਣਾ ਫੇਜ਼-11 ਦੇ ਐਸਐਚਓ ਐਨਪੀਐਸ ਲਹਿਲ, ਸੋਹਾਣਾ ਥਾਣਾ ਦੇ ਐਸਐਚਓ ਸੁਮਿਤ ਮੋਰ, ਐਰੋਸਿਟੀ ਥਾਣਾ ਦੇ ਅੇਸਅੇਚਓ ਸਰਬਜੀਤ ਸਿੰਘ ਚੀਮਾ ਅਤੇ ਪੀਸੀਆਰ ਦੇ ਇੰਚਾਰਜ ਤੇਜਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…