Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾਂ ਹਾਲੇ ਤੱਕ ਪੂਰੀ ਤਰ੍ਹਾਂ ਟਲਿਆ ਨਹੀਂ, 1700 ਕਰੋੜ ਦੇ ਨੁਕਸਾਨ ਦਾ ਅਨੁਮਾਨ: ਮੁੱਖ ਮੰਤਰੀ ਬੇਅਦਬੀ ਮਾਮਲਾ: ਸੀਬੀਆਈ ਕਲੋਜਰ ਰਿਪੋਰਟ ਬਾਰੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਸੀ ਪੱਤਰ, ਨਹੀਂ ਆਇਆ ਕੋਈ ਜਵਾਬ ਕੈਪਟਨ ਅਮਰਿੰਦਰ ਵੱਲੋਂ ਬਰਗਾੜੀ ਜਾਂਚ ਵਿੱਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਪੂਰੀ ਆਸ, ਪਾਕਿਸਤਾਨ ਹੁਣ ਆਪਣੇ ਵਾਅਦੇ ਤੋਂ ਪਿੱਛਾ ਨਹੀਂ ਹਟ ਸਕਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾਂ ਹਾਲੇ ਤੱਕ ਪੂਰੀ ਤਰ੍ਹਾਂ ਟਲਿਆ ਨਹੀਂ ਹੈ ਅਤੇ ਕਈ ਥਾਵਾਂ ਅਜੇ ਵੀ ਹੜ੍ਹਾਂ ਦਾ ਖ਼ਤਰਾ ਬਰਕਰਾਰ ਹੈ। ਹੁਣ ਤੱਕ ਹੜ੍ਹਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਮੰਨਿਆਂ ਕਿ ਕਈ ਥਾਵਾਂ ’ਤੇ ਅਣਅਧਿਕਾਰਤ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੈ, ਪ੍ਰੰਤੂ ਸਰਕਾਰ ਲੋਕਾਂ ਦਾ ਉਜਾੜਾ ਨਹੀਂ ਚਾਹੁੰਦੀ ਹੈ। ਇਸ ਲਈ ਅਣਅਧਿਕਾਰਤ ਕਲੋਨੀਆਂ ਤੇ ਉਸਾਰੀਆਂ ਨੂੰ ਰੈਗੂਲਰ ਕਰਨ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਵਿਚਲਾ ਰਸਤਾ ਲੱਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੱਕ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨੂੰ ਦੇਖਦੇ ਹੋਏ ਸਮੂਹ ਡੀਸੀਜ਼ ਅਤੇ ਹੋਰ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਕਾਂਗਰਸ ਦੇ ਰਾਜ ਸਭਾ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੇਅਦਬੀ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨਚਿੰਨ੍ਹ ਲਗਾਉਣ ਦੇ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ ਲੇਕਿਨ ਹੁਣ ਤੱਕ ਕੋਈ ਜਵਾਬ ਨਾ ਆਉਣ ’ਤੇ ਸਰਕਾਰ ਨੇ ਹੁਣ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀਬੀਆਈ ਦੇ ਹੱਥਾਂ ਵਿੱਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਨਾ ਸਿਰਫ਼ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਸਗੋਂ ਨਿਯਮਾਂ ਦੇ ਉਲਟ ਬਰਗਾੜੀ ਕੇਸ ਖ਼ਤਮ ਕਰਨ ਲਈ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ। ਜਦੋਂਕਿ ਸਾਰੇ ਜਾਣਦੇ ਹਨ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਕੇਸ ਵਾਪਸ ਲਿਆ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਸੀਬੀਆਈ ਨੇ ਕਲੋਜ਼ਰ ਪੇਸ਼ ਕਰ ਦਿੱਤੀ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਸਬੰਧੀ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖ਼ੁਦ ਤਾਂ ਅਮਰੀਕਾ ਵਿੱਚ ਸੀ ਅਤੇ ਉਸ ਨੂੰ ਕੁਝ ਵੀ ਨਹੀਂ ਪਤਾ ਕਿ ਉਸ ਵੇਲੇੇ ਭਾਰਤ ਵਿੱਚ ਕੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋੋਸ ਗੱਲ ਤੋਂ ਯਭਲੀਆਂ ਮਾਰਨਾ ਸੁਖਬੀਰ ਬਾਦਲ ਦੀ ਪੁਰਾਣੀ ਆਦਤ ਹੈ। ਧਾਰਾ 370 ਖ਼ਤਮ ਕਰਨ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਅਤੇ ਭਾਰਤ-ਪਾਕਿ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਆਪਣੀ ਵਚਨਬੱਧਤਾ ਨੂੰ ਨਿਭਾਏਗਾ ਅਤੇ ਪਹਿਲਾਂ ਤੋਂ ਉਲੀਕੀ ਗਈ ਯੋਜਨਾ ਅਨੁਸਾਰ ਸ੍ਰੀ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਹੁਣ ਪਾਕਿ ਨੂੰ ਆਪਣੇ ਵਾਅਦੇ ਤੋਂ ਭੱਜਣ ਵੀ ਨਹੀਂ ਦੇਵੇਗੀ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਸੰਤੋਖ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਐਨਆਰਐਚਐਮ ਦੇ ਸਪੈਸ਼ਲ ਸਕੱਤਰ ਅਮਿਤ ਕੁਮਾਰ, ਸਿਹਤ ਸਕੱਤਰ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਐਸਪੀ ਕੁਲਦੀਪ ਸਿੰਘ ਚਾਹਲ, ਐਸਡੀਐਮ ਜਗਦੀਪ ਸਹਿਗਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ