ਫਲਾਈਓਵਰ: ਦੇਸੂਮਾਜਰਾ ਤੋਂ ਖਾਨਪੁਰ ਤੱਕ ਆਵਾਜਾਈ ਸ਼ੁਰੂ, ਮਨੀਸ਼ ਤਿਵਾੜੀ ਨੇ ਕੀਤਾ ਉਦਘਾਟਨ

ਫਲਾਈਓਵਰ ਦਾ ਬਾਕੀ ਰਹਿੰਦਾ ਹਿੱਸਾ 15 ਜਨਵਰੀ ਤੱਕ ਖੋਲ੍ਹ ਦਿੱਤਾ ਜਾਵੇਗਾ: ਹਿਮਾਂਸੂ ਜੈਨ

ਕਰੀਬ 368 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਾ ਹੇ ਇਹ ਵੱਕਾਰੀ ਪ੍ਰਾਜੈਕਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਖਰੜ, 12 ਦਸੰਬਰ:
ਮੁਹਾਲੀ ਤੋਂ ਖਾਨਪੁਰ (ਖਰੜ) ਟੀ-ਪੁਆਇੰਟ ਤੱਕ ਉਸਾਰੇ ਜਾ ਰਹੇ ਫਲਾਈ ਓਵਰ ਦਾ ਇਕ ਹਿੱਸਾ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਦੇਸੂਮਾਜਰਾ ਤੋਂ ਖਾਨਪੁਰ ਤੱਕ ਦੇ 5 ਕਿੱਲੋਮੀਟਰ ਲੰਮੇ ਹਿੱਸੇ ਦਾ ਨਿਰਮਾਣ ਮੁਕੰਮਲ ਹੋਣ ਤੋਂ ਬਾਅਦ ਸਨਿੱਚਰਵਾਰ ਨੂੰ ਫਲਾਈਓਵਰ ਦੇ ਇਸ ਹਿੱਸੇ ’ਤੇ ਆਵਾਜਾਈ ਸ਼ੁਰੂ ਹੋ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਬਾਅਦ ਦੁਪਹਿਰ ਫਲਾਈਓਵਰ ਦਾ ਰਸਮੀ ਉਦਘਾਟਨ ਕੀਤਾ। ਇਸ ਦੇ ਚਾਲੂ ਹੋਣ ਨਾਲ ਇਸ ਸੜਕ ’ਤੇ ਘੰਟਿਆਬੱਧੀ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਮਿਲ ਜਾਵੇਗਾ।
ਇਸ ਮੌਕੇ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਇਸ ਫਲਾਈਓਵਰ ਦੇ ਰਹਿੰਦੇ ਹਿੱਸੇ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ ਅਤੇ ਜਲਦੀ ਇਸ ਫਲਾਈਓਵਰ ਨੂੰ ਪੂਰੀ ਤਰ੍ਹਾਂ ਬਣਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫਲਾਈਓਵਰ ਉਪਰ ਹੁਣ ਤੱਕ 368.5 ਕਰੋੜ ਦਾ ਖਰਚਾ ਆ ਚੁੱਕਾ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਫਲਾਈਓਵਰ ਦੇ ਖਾਨਪੁਰ ਤੋਂ ਦੇਸੂਮਾਜਰਾ ਤੱਕ ਦੇ ਹਿੱਸੇ ਦਾ ਟਰਾਈਲ ਕੀਤਾ ਗਿਆ। ਇਸ ਮੌਕੇ ਐਸਡੀਐਮ ਹਿਮਾਂਸ਼ੂ ਜੈਨ ਨੇ ਕਿਹਾ ਕਿ ਫਲਾਈਓਵਰ ਦਾ ਬਾਕੀ ਰਹਿੰਦਾ ਕੰਮ 15 ਜਨਵਰੀ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਇਸ ਫਲਾਈਓਵਰ ਉਪਰ ਆਪਣੇ ਵਾਹਨਾਂ ਨੂੰ 40 ਦੀ ਸਪੀਡ ਤੋਂ ਉਪਰ ਨਾ ਚਲਾਉਣ। ਇਸ ਮੌਕੇ ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਖਰੜ ਦੀ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ, ਤਹਿਸੀਲਦਾਰ ਪੁਨੀਤ ਬਾਂਸਲ ਸਮੇਤ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਐਲਐੱਡਟੀ ਦੇ ਅਧਿਕਾਰੀ, ਅਤੇ ਟਰੈਫ਼ਿਕ ਪੁਲੀਸ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤ ਵਿੱਚ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ, ਭਾਵੇਂ ਉਹ ਆਰਡੀਨੈਂਸ ਦੇ ਰੂਪ ਵਿੱਚ ਹੋਵੇ, ਭਾਵੇਂ ਉਹ ਪਾਰਲੀਮੈਂਟ ਤੋਂ ਜਬਰਨ ਪਾਸ ਕਰਨ ਮੌਕੇ ਜਾਂ ਫਿਰ ਰਾਸ਼ਟਰਪਤੀ ਵੱਲੋਂ ਦਸਖ਼ਤ ਕਰਨ ਨੂੰ ਲੈ ਕੇ ਹੋਵੇ।
ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਖ਼ਿਲਾਫ਼ ਦੱਸਿਆ ਹੈ। ਫਿਰ ਭਾਵੇਂ ਇਨ੍ਹਾਂ ਨੂੰ ਲੈ ਕੇ ਆਰਡੀਨੈਂਸ ਲਿਆਉਣ, ਭਾਵੇਂ ਜ਼ਬਰਦਸਤੀ ਪਾਰਲੀਮੈਂਟ ਤੋਂ ਪਾਸ ਕਰਵਾਉਣ ਜਾਂ ਫਿਰ ਭਾਵੇਂ ਰਾਸ਼ਟਰਪਤੀ ਦੇ ਦਸਤਖਤ ਕਰਨ ਵੇਲੇ ਹੋਵੇ, ਕਾਂਗਰਸ ਪਾਰਟੀ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਜਮ ਕੇ ਵਿਰੋਧ ਪ੍ਰਗਟਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਅਪੀਲ ਕੀਤੀ ਕਿਉਂਕਿ ਅਜਿਹਾ ਨਾ ਹੋਣ ਤੇ ਇਹ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…