Share on Facebook Share on Twitter Share on Google+ Share on Pinterest Share on Linkedin ਅਖੌਤੀ ਬਾਬਿਆਂ ਤੇ ਤਾਂਤਰਿਕਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ’ਤੇ ਜ਼ੋਰ ਤਰਕਸ਼ੀਲ ਪੰਜਾਬ ਦੀ ਨਵੀਂ ਸਰਕਾਰ ਨੂੰ ਨਵੇਂ ਸਿਰਿਓਂ ਸੌਂਪਣਗੇ ਅੰਧਵਿਸ਼ਵਾਸ ਰੋਕੂ ਕਾਨੂੰਨ ਦਾ ਖਰੜਾ ਤਰਕਸ਼ੀਲਾਂ ਵੱਲੋਂ ਬਠਿੰਡਾ ਵਿੱਚ ਵਾਪਰੀ ਬੱਚਿਆਂ ਦੀ ਬਲੀ ਕਾਂਡ ਦੀ ਸਖ਼ਤ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ: ਤਰਕਸ਼ੀਲ ਸੁਸਾਇਟੀ ਪੰਜਾਬ ਨੇ ਅਖੌਤੀ ਬਾਬਿਆਂ ਤੇ ਤਾਂਤਰਕਿਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਤਰਕਸ਼ੀਲਾਂ ਦਾ ਕਹਿਣਾ ਹੈ ਕਿ ਅਖੌਤੀ ਬਾਬੇ ਅਤੇ ਤਾਂਤਰਿਕ ਸ਼ਰੇਆਮ ਅੰਧ ਵਿਸ਼ਵਾਸ ਫੈਲਾ ਕੇ ਘਰੇਲੂ ਤੇ ਹੋਰ ਸਮੱਸਿਆਵਾਂ ਦੀ ਆੜ ਵਿੱਚ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਲ ਵਿੱਚ ਫਸਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ। ਇਹੀ ਨਹੀਂ ਅੌਰਤਾਂ ਨਾਲ ਜਿਸਮਾਨੀ ਸ਼ੋਸ਼ਣ ਦੇ ਮਾਮਲੇ ਵਿੱਚ ਸਾਹਮਣੇ ਆ ਰਹੇ ਹਨ ਪ੍ਰੰਤੂ ਹੁਕਮਰਾਨ ਅਤੇ ਪੁਲੀਸ ਮੂਕ ਦਰਸ਼ਕ ਬਣੇ ਹੋਏ ਹਨ। ਅੱਜ ਇੱਥੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਬਲੌਂਗੀ ਵਿੱਚ ਅੰਧ ਵਿਸ਼ਵਾਸ ’ਤੇ ਮੁੱਦੇ ਚਿੰਤਨ ਕਰਨ ਮਗਰੋਂ ਵਿਸ਼ੇਸ਼ ਗੱਲਬਾਤ ਦੌਰਾਨ ਸੁਸਾਇਟੀ ਦੇ ਚੰਡੀਗੜ੍ਹ ਜ਼ੋਨ ਦੇ ਜਥੇਬੰਦਕ ਮੁਖੀ ਪਿੰ੍ਰਸੀਪਲ ਗੁਰਮੀਤ ਸਿੰਘ ਖਰੜ, ਜਰਨੈਲ ਸਿੰਘ ਕ੍ਰਾਂਤੀ, ਲੈਕਚਰਾਰ ਸੁਰਜੀਤ ਸਿੰਘ ਅਤੇ ਸਤਨਾਮ ਸਿੰਘ ਦਾਊ ਨੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟ ਭੱਤਾ ਵਿੱਚ ਦਾਦੀ ਤੇ ਪਿਤਾ ਵੱਲੋਂ ਆਪਣੇ ਹੀ ਬੱਚਿਆਂ ਦੀ ਬਲੀ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਕਾਰੇ ਜ਼ਿੰਮੇਵਾਰ ਅਖੌਤੀ ਬਾਬਿਆਂ ਅਤੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਜਲਦੀ ਹੀ ਪੰਜਾਬ ਦੀ ਨਵੀਂ ਸਰਕਾਰ ਨੂੰ ਮੰਗ ਪੱਤਰ ਸੌਂਪ ਕੇ ਮਹਾਰਾਸ਼ਟਰ ਦੀ ਤਰਜ਼ ’ਤੇ ਪੰਜਾਬ ਵਿੱਚ ‘ਅੰਧਵਿਸ਼ਵਾਸ ਰੋਕੂ ਕਾਨੂੰਨ’ ਬਣਾਉਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਤਕਨੀਕੀ ਯੁੱਗ ਵਿੱਚ ਅੰਧ ਵਿਸ਼ਵਾਸ ਫੈਲਾਉਣ ਵਾਲੇ ਅਖੌਤੀ ਬਾਬਿਆਂ ਅਤੇ ਤਾਂਤਰਿਕਾਂ ਨੂੰ ਨੱਥ ਪਾਈ ਜਾ ਸਕੇ। ਤਰਕਸ਼ੀਲ ਆਗੂਆਂ ਨੇ ਬਠਿੰਡਾ ਘਟਨਾ ’ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ 21ਵੀਂ ਸਦੀ ਵਿੱਚ ਬਲੀ ਦੇਣ ਦੀਆਂ ਘਟਨਾਵਾਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਹਨ ਅਤੇ ਇਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਨਾਲ ਨਾਲ ਕਾਨੂੰਨੀ ਰੂਪ ਨਾਲ ਵੀ ਤਾਂਤਰਿਕਵਾਦ ’ਤੇ ਸ਼ਿਕੰਜਾ ਕਸੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਅੰਧ ਵਿਸ਼ਵਾਸ ਰੋਕੂ ਕਾਨੂੰਨ ਦਾ ਖਰੜਾ ਪਿਛਲੇ ਸਾਲ ਪੰਜਾਬ ਦੇ ਤਕਰੀਬਨ ਸਾਰੇ ਵਿਧਾਇਕਾਂ ਨੂੰ ਸੌਂਪਿਆ ਗਿਆ ਸੀ। ਇਸ ਬਾਰੇ ਵਿਧਾਨ ਸਭਾ ਵਿੱਚ ਮਾਮੂਲੀ ਚਰਚਾ ਵੀ ਕੀਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਕਾਨੂੰਨ ਬਣਾ ਕੇ ਉਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਤਰਕਸ਼ੀਲ ਆਗੂਆਂ ਨੇ ਕਿਹਾ ਕਿ ਨਵੇਂ ਵਿਧਾਇਕਾਂ ਨੂੰ ਇੱਕ ਵਾਰ ਫਿਰ ਯਾਦ ਕਰਵਾਇਆ ਜਾਵੇਗਾ ਤਾਂ ਜੋ ਆਉਣ ਵਾਲੇ ਵਿਧਾਨ ਸਭਾ ਸੈਸ਼ਨਾਂ ਵਿੱਚ ਇਸ ਮੁੱਦੇ ’ਤੇ ਸੰਜੀਦਗੀ ਨਾਲ ਚਰਚਾ ਕੀਤੀ ਜਾ ਸਕੇ। ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 8 ਮਾਰਚ ਨੂੰ ਬਠਿੰਡਾ ਦੇ ਪਿੰਡ ਕੋਟਫੱਤਾ ਵਿੱਚ ਤਾਂਤਰਿਕ ਦਾਦੀ ਨਿਰਮਲ ਕੌਰ ਅਤੇ ਉਸ ਦੇ ਪੁੱਤਰ ਕੁਲਵਿੰਦਰ ਸਿੰਘ ਨੇ ਰਿੱਧੀਆਂ-ਸਿੱਧੀਆਂ ਪ੍ਰਾਪਤ ਕਰਨ ਦੇ ਨਾਂ ਹੇਠ ਆਪਣੇ ਹੀ ਬੱਚਿਆਂ ਰਣਜੋਤ ਸਿੰਘ (5) ਅਤੇ ਅਨਾਮਿਕਾ (3) ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇੰਨਾ ਹੀ ਨਹੀਂ ਬੱਚਿਆਂ ਨੂੰ ਕਰੰਟ ਲਾਇਆ ਗਿਆ ਅਤੇ ਮਾਰਨ ਤੋਂ ਬਾਅਦ ਵੀ ਉਹਨਾਂ ਦੇ ਮੂੰਹ ’ਚ ਕੰਚ ਤੁੰਨਿਆ ਗਿਆ। ਤਰਕਸ਼ੀਲ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਇਹ ਗੱਲ ਸਮਝਣੀ ਲਾਜ਼ਮੀ ਹੈ ਕਿ ਗੈਬੀ ਸ਼ਕਤੀ ਨਾਂ ਤਾਂ ਕਿਸੇ ਕੋਲ ਸੀ, ਨਾ ਹੈ ਅਤੇ ਨਾਂ ਹੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਜੋਤਸ਼ੀ, ਸਿਆਣੇ, ਸਾਧ ਆਦਿ ਗੈਬੀ ਸ਼ਕਤੀਆਂ ਦੇ ਨਾਂ ਹੇਠ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਅਤੇ ਉਹਨਾਂ ਦਾ ਸਰੀਰਕ, ਮਾਨਸਿਕ ਅਤੇ ਆਰਥਿਕ ਰੂਪ ਵਿੱਚ ਸ਼ੋਸ਼ਣ ਕਰਦੇ ਹਨ। (ਬਾਕਸ ਆਈਟਮ) ਜੋਤਸ਼ੀ, ਤਾਂਤਰਿਕ ਕਿਉਂ ਨਹੀਂ ਜਿੱਤਦੇ ਪੰਜ ਲੱਖ? ਤਰਕਸ਼ੀਲ ਸੁਸਾਇਟੀ ਨੇ ਤਾਂਤਰਿਕਾਂ, ਜੋਤਸ਼ੀਆਂ ਸਾਧਾਂ ਲਈ ਜੋ ਆਪਣੇ ਵਿੱਚ ਗੈਬੀ ਸ਼ਕਤੀ ਹੋਣ ਦਾ ਦਾਅਵਾ ਕਰਦੇ ਹਨ, ਲਈ ਪੰਜ ਲੱਖ ਰੁਪਏ ਦਾ ਨਕਦ ਇਨਾਮ ਕਰੀਬ 30 ਸਾਲਾਂ ਤੋਂ ਰੱਖਿਆ ਹੋਇਆ ਹੈ ਪਰ ਅੱਜ ਤੱਕ ਕੋਈ ਵੀ ਇਸ ਨੂੰ ਜਿੱਤ ਨਹੀਂ ਸਕਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ