Share on Facebook Share on Twitter Share on Google+ Share on Pinterest Share on Linkedin ਭਾਜਪਾ ਕੌਂਸਲਰ ਸੈਹਬੀ ਆਨੰਦ ਨੇ ਫੇਜ਼ 7 ਵਿੱਚ ਕੀਤੀ ਜਾ ਰਹੀ ਫੌਗਿੰਗ ਦਾ ਲਿਆ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ: ਇੱਥੋਂ ਦੇ ਵਾਰਡ ਨੰਬਰ 20 ਤੋਂ ਭਾਜਪਾ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਨੇ ਅੱਜ ਉਨ੍ਹਾਂ ਦੇ ਵਾਰਡ ਫੇਜ਼ 7 ਵਿੱਚ ਕੀਤੀ ਜਾ ਰਹੀ ਫੌਗਿੰਗ ਸਪਰੇਅ ਦੀ ਕਾਰਵਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਰਮਚਾਰੀਆਂ ਨੂੰ ਕਿਹਾ ਕਿ ਵਾਰਡ ਵਿੱਚ ਫੌਗਿੰਗ ਦੀ ਕਾਰਵਾਈ ਠੀਕ ਢੰਗ ਨਾਲ ਕੀਤੀ ਜਾਵੇ। ਸ੍ਰੀ ਆਨੰਦ ਨੇ ਦੱਸਿਆ ਕਿ ਨਗਰ ਨਿਗਮ ਅਤੇ ਜਨ ਸਿਹਤ ਵਿਭਾਗ ਵੱਲੋਂ ਸ਼ਹਿਰ ਵਿੱਚ ਪਲਦੇ ਮੱਛਰਾਂ ਦੀ ਸਮੱਸਿਆ ’ਤੇ ਕਾਬੂ ਕਰਨ ਵਾਲੀ ਕਾਰਵਾਈ ਠੀਕ ਤਰੀਕੇ ਨਾਲ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਲਗਾਤਾਰ ਡੇਂਗੂ ਦੇ ਮਾਮਲੇ ਵਧ ਰਹੇ ਹਨ। ਜਿਸ ’ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਵੀ ਮੰਗ ਕੀਤੀ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਿਵਲ ਡਿਸਪੈਂਸਰੀਆਂ ਵਿੱਚ ਡੇਂਗੂ, ਮਲੇਰੀਆ ਅਤੇ ਸਵਾਈਨ ਫਲੂ ਸਮੇਤ ਹੋਰਨਾਂ ਬੀਮਾਰੀਆਂ ਦੇ ਇਲਾਜ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਜਾਣ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ