ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸ਼ਹਿਰ ਵਿੱਚ ਫੌਗਿੰਗ ਕਰਵਾਈ ਜਾਵੇਗੀ: ਰਾਜੇਸ਼ ਧੀਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਆਦਿ ਦੀ ਰੋਕ ਥਾਮ ਲਈ ਸ਼ਹਿਰ ਵਿਚ ਫੌਗਿੰਗ ਕਰਵਾਉਣ ਦਾ ਪ੍ਰੋਗਰਾਮ ਉਲੀਕੀਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਨਗਰ ਨਿਗਮ ਅਧੀਨ ਆਉਂਦੇ ਸ਼ਹਿਰੀ ਖੇਤਰ ਨੂੰ ਵੱਖ ਵੱਖ ਫੇਜ਼ਾਂ ਵਿਚ ਵੰਡ ਕੇ ਭਲਕੇ 10 ਅਪਰੈਲ ਤੋਂ 3 ਮਈ ਤੱਕ ਰੋਜ਼ਾਨਾ ਸ਼ਾਮ ਨੂੰ 05.00 ਵਜੇ ਤੋਂ ਬਾਅਦ ਫੌਗਿੰਗ ਕਰਵਾਈ ਜਾਵੇਗੀ।
ਸ੍ਰੀ ਧੀਮਾਨ ਨੇ ਦੱਸਿਆ ਕਿ ਜੇ ਸ਼ਹਿਰ ਵਾਸੀਆਂ ਨੂੰ ਫੌਗਿੰਗ ਸਬੰਧੀ ਕੋਈ ਸ਼ਿਕਾਇਤ ਹੋਵੇ ਜਾਂ ਸੁਝਾਅ ਦੇਣਾ ਹੋਵੇ ਤਾਂ ਟੋਲਫਰੀ ਨੰਬਰ 1800137007 ਅਤੇ ਚੀਫ ਸੈਨਟਰੀ ਇੰਸਪੈਕਟਰ ਨਗਰ ਨਿਗਮ ਸ੍ਰੀ ਰਜਿੰਦਰ ਸਿੰਘ ਦੇ ਮੋਬਾਇਲ ਨੰਬਰ 81469-22276 ਅਤੇ ਸੈਨਟਰੀ ਇੰਸਪੈਕਟਰ ਸ੍ਰੀ ਸੁਰਮੁੱਖ ਸਿੰਘ ਦੇ ਮੋਬਾਇਲ ਨੰਬਰ 98882-71621 ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਚ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਵਿਚ ਨਗਰ ਨਿਗਮ ਨੂੰ ਸਹਿਯੋਗ ਦੇਣ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਜਦੋਂ ਨਗਰ ਨਿਗਮ ਦੀ ਗੱਡੀ ਫੌਗਿੰਗ ਕਰਨ ਲਈ ਆਉਂਦੀ ਹੈ ਤਾਂ ਆਪਣੇ-ਆਪਣੇ ਘਰਾਂ ਦੇ ਦਰਵਾਜੇ, ਖਿੜਕੀਆਂ ਖੁੱਲੇ੍ਹ ਰੱਖੇ ਜਾਣ ਤਾਂ ਜੋ ਘਰਾਂ ਵਿਚ ਵੀ ਮੱਛਰਾਂ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਘਰਾਂ ਵਿਚ ਅਤੇ ਘਰਾਂ ਦੇ ਆਲੇ-ਦੁਆਲੇ ਕਿਸੇ ਵੀ ਚੀਜ਼ ਜਾਂ ਜਗ੍ਹਾ ਤੇ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…