nabaz-e-punjab.com

ਖਾਣ ਵਾਲੀਆਂ ਚੀਜ਼ਾਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਕੰਗ

ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ’ਤੇ ਮੀਟ ਦੀਆਂ ਦੁਕਾਨਾਂ ’ਚੋਂ ਸੈਂਪਲ ਲਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਹਰੇਕ ਨਾਗਰਿਕ ਨੂੰ ਸ਼ੁੱਧ ਪਾਣੀ, ਸ਼ੁੱਧ ਹਵਾ ਅਤੇ ਬਿਨਾਂ ਮਿਲਾਵਟ ਦੀਆਂ ਖਾਣ ਪੀਣ ਦੀਆਂ ਵਸਤਾਂ ਮੁਹਈਆ ਕਰਵਾਉਣਾ ਹੈ। ਇਸ ਲਈ ਖਾਣ ਪੀਣ ਵਾਲੀਆਂ ਵਸਤਾਂ ਵਿਚ ਕਿਸੇ ਪ੍ਰਕਾਰ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਂਾ ਸਿਹਤ ਅਫ਼ਸਰ ਡਾ. ਆਰ.ਐਸ. ਕੰਗ ਵੱਲੋਂ ਮੀਟ ਅਤੇ ਮੱਛੀ ਦੀਆਂ ਦੁਕਾਨਾਂ ’ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਸ਼ਹਿਰਾਂ ਵਿਚਲੀਆਂ ਵੱਖ-ਵੱਖ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਅਤੇ ਸੈਂਪਲ ਭਰੇ ਗਏ।
ਡਾ. ਕੰਗ ਨੇ ਦੱਸਿਆ ਕਿ ਮੁਹਾਲੀ ਅਤੇ ਖਰੜ ਵਿੱਚ ਮੀਟ ਅਤੇ ਮੱਛੀ ਵੇਚਣ ਵਾਲੀਆਂ ਕਈ ਦੁਕਾਨਾਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਚੈਕਿੰਗ ਕੀਤੀ ਗਈ ਅਤੇ ਜਾਂਚ ਲਈ 3 ਸੈਂਪਲ ਵੀ ਲਏ ਗਏ। ਉਨਂ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਅਤੇ ਖਰੜ ਸਥਿਤ ਹੋਰ ਦੁਕਾਨਾਂ ’ਤੇ ਵੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਮਿਲਾਵਟ ਪਾਏ ਜਾਣ ਤੇ ਦੁਕਾਨ ਮਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਕੰਗ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੀ ਹੈ। ਇਸ ਲਈ ਇਸ ਮਿਸ਼ਨ ਨੂੰ ਕਾਮਯਾਬ ਬਣਾਉਣਾ ਸਰਕਾਰੀ ਡਿਊਟੀ ਦੇ ਨਾਲ ਨਾਲ ਸਾਡੀ ਨੈਤਿਕ ਜਿੰਮੇਵਾਰੀ ਵੀ ਬਣਦੀ ਹੈ। ਉਹਨਾਂ ਕਿਹਾ ਕਿ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਚੈਕਿੰਗ ਲਗਾਤਾਰ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…