ਖੁਰਾਕ ਤੇ ਸਿਵਲ ਸਪਲਾਈ ਨੇ 5 ਹਜ਼ਾਰ ਲਾਭਪਾਤਰੀਆਂ ਨੂੰ ਅਨਾਜ ਤੇ ਦਾਲ ਵੰਡੀ

‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ 56 ਹਜ਼ਾਰ ਪਰਿਵਾਰਾਂ ਨੂੰ ਲਾਭ ਦਿੱਤਾ: ਡੀਸੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਅਨਾਜ ਅਤੇ ਦਾਲ ਵੰਡੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਕੀਮ ਅਨੁਸਾਰ 4 ਹਜ਼ਾਰ ਰਜਿਸਟਰਡ ਲਾਭਪਾਤਰੀਆਂ ਨੂੰ ਕਿੱਲੋ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 56 ਹਜ਼ਾਰ ਪਰਿਵਾਰ ਲਾਭ ਪ੍ਰਾਪਤ ਕਰ ਚੁੱਕੇ ਹਨ।
ਡੀਸੀ ਨੇ ਦੱਸਿਆ ਕਿ ਅੱਜ ਮੁਹਾਲੀ ਦੀ ਜੂਹ ਵਿੱਚ ਵਸਦੇ ਕਸਬਾਨੁਮਾ ਪਿੰਡ ਬਲੌਂਗੀ ਸਮੇਤ ਪਿੰਡ ਬੈਂਰੋਪੁਰ, ਸ਼ਾਮਪੁਰ, ਮਨੌਲੀ, ਮੱਕੜਿਆਂ, ਚਡਿਆਲਾ, ਖਿਜਰਾਬਾਦ ਵਿੱਚ ਦਾਲ ਅਤੇ ਅਨਾਜ ਵੰਡਿਆਂ ਗਿਆ। ਇੰਜ ਹੀ ਪਿੰਡ ਦਿਆਲਪੁਰਾ, ਭਬਾਤ, ਨਾਗਲਾ, ਦੇਵੀਨਗਰ, ਅਮਲਾਲਾ, ਤ੍ਰਿਵੇਦੀ ਕੈਂਪ, ਆਂਗਣਪੁਰ, ਪਿੰਡ ਟਾਂਡਾ, ਮੁੰਧੋ ਸੰਗਤੀਆਂ, ਗੋਸਲਾ, ਫਤਹਿਗੜ੍ਹ ਦੁਸਾਰਨਾ, ਮੁੰਡੀ ਖਰੜ ਵਿੱਚ ਵੀ ਰਾਸ਼ਨ ਵੰਡਿਆ ਗਿਆ।
ਉਨ੍ਹਾਂ ਕਿਹਾ ਕਿ ਵੱਖ-ਵੱਖ ਏਜੰਸੀਆਂ ਰਾਹੀਂ ਪ੍ਰਕਿਰਿਆ ਦੀ ਬਾਕਾਇਦਾ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਰਾਸ਼ਨ ਦੀ ਸਹੀ ਵੰਡ ਹੋ ਸਕੇ। ਉਨ੍ਹਾਂ ਕਿਹਾ ਕਿ ਡਿੱਪੂ ਧਾਰਕਾਂ ਦੀ ਗੁਣਾਤਮਿਕ ਅਤੇ ਮਾਤਰਾ ਸਬੰਧੀ ਜਾਂਚ ਨੂੰ ਕਿਸੇ ਵੀ ਗਲਤ ਵਿਵਹਾਰ ਪ੍ਰਤੀ ਜੀਰੋ ਸਹਿਣਸ਼ੀਲਤਾ ਨਾਲ ਯਕੀਨੀ ਬਣਾਇਆ ਗਿਆ। ਇਹੀ ਨਹੀਂ ਖੁਰਾਕ ਅਤੇ ਸਿਵਲ ਸਪਲਾਈ ਦੀਆਂ ਟੀਮਾਂ ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਮਾਸਕ ਪਾਉਣ ਅਤੇ ਹੋਰ ਸਾਰੀਆਂ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਿਸ਼ਾਲ ਅਭਿਆਸ ਨੂੰ ਉੱਤਮ ਢੰਗ ਨਾਲ ਪੂਰਾ ਕਰਨ ਲਈ ਬਣਾਈਆਂ ਗਈਆਂ ਟੀਮਾਂ ਲੋੜੀਂਦੇ ਨਤੀਜੇ ਪੇਸ਼ ਕਰ ਰਹੀਆਂ ਹਨ ਅਤੇ ਛੇਤੀ ਹੀ ਸਾਰੇ ਸਮਾਰਟ ਕਾਰਡ ਧਾਰਕਾਂ ਨੂੰ ਸ਼ਾਮਲ ਕੀਤਾ ਜਾਵੇਗਾ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…