ਫੂਡ ਫਾਰ ਨੀਡੀ ਐਂਡ ਪੂਅਰ ਸੰਸਥਾ ਨੇ ਕਮਿਊਨਿਟੀ ਸੈਂਟਰ ਵਿੱਚ ਖੂਨਦਾਨ ਕੈਂਪ ਲਗਾਇਆ

ਕੋਵਿਡ-19: ਸਿਹਤ ਮੰਤਰੀ ਵੱਲੋਂ ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਲਾਮਬੰਦ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਸਮਾਜ ਸੇਵੀ ਸੰਸਥਾ ਫੂਡ ਫਾਰ ਨੀਡੀ ਐਂਡ ਪੂਅਰ ਵੱਲੋਂ ਇੱਥੋਂ ਦੇ ਫੇਜ਼-7 ਸਥਿਤ ਕਮਿਊਨਿਟੀ ਸੈਂਟਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਦੀ ਲਾਮਬੰਦੀ ਕੀਤੀ ਜਾਵੇ ਅਤੇ ਅੌਰਤਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਆ ਜਾਵੇ ਤਾਂ ਜੋ ਕਰੋਨਾ ਮਹਾਮਾਰੀ ਦੌਰਾਨ ਮਰੀਜ਼ਾਂ ਦੀ ਜਾਨ ਬਚਾਉਣ ਲਈ ਖੂਨ ਦੇ ਯੂਨਿਟਾਂ ਦੀ ਪੂਰਤੀ ਕੀਤੀ ਜਾ ਸਕੇ।
ਸੰਸਥਾ ਦੇ ਨੁਮਾਇੰਦੇ ਜਸਪ੍ਰੀਤ ਸਿੰਘ ਗਿੱਲ ਅਤੇ ਸ਼ਮਿੰਦਰ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ 50 ਤੋਂ ਵੱਧ ਨੌਜਵਾਨਾਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ ਗਿਆ ਅਤੇ ਇਸ ਦੌਰਾਨ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀਜੀਆਈ ਬੱਡ ਬੈਂਕ ਦੀ ਟੀਮ ਨੇ ਕੈਂਪ ਵਿੱਚ ਪਹੁੰਚ ਕੇ ਖੂਨ ਦੇ ਯੂਨਿਟ ਇਕੱਤਰ ਕੀਤੇ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਪਰਮਜੀਤ ਸਿੰਘ ਕਾਹਲੋਂ, ਰਾਜਵਿੰਦਰ ਗੋਇਲ, ਬਾਲ ਕ੍ਰਿਸ਼ਨ ਗੋਇਲ, ਕਮਲਪ੍ਰੀਤ ਸਿੰਘ, ਜਤਿੰਦਰ ਆਨੰਦ, ਸੁਰਿੰਦਰ ਚੁੱਗ, ਅਮਰਜੀਤ ਬਜਾਜ, ਬਲਜੀਤ ਗਰੇਵਾਲ, ਰਜਿੰਦਰ ਸਿੰਘ ਰਾਣਾ, ਗੁਰਮੀਤ, ਆਸ਼ੂ ਆਨੰਦ ਅਤੇ ਰਜਿੰਦਰ ਸਿੰਘ ਧਰਮਗੜ੍ਹ ਹਾਜ਼ਰ ਸਨ।

Load More Related Articles

Check Also

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ ਮੁਲਜ਼ਮ ਯੂਪੀ ਤੋਂ …