Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਵਿੱਚ ਲਾਹੌਰ ਦੀ ਤਰਜ਼ ’ਤੇ ਬਣੇਗੀ ਫੂਡ ਸਟਰੀਟ: ਕੈਪਟਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਅੰਮ੍ਰਿਤਸਰ, 10 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਲਾਹੌਰ ਦੀ ਤਰਜ਼ ’ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ। ਦੈਨਿਕ ਜਾਗਰਣ ਗਰੁੱਪ ਵੱਲੋਂ ਕਰਵਾਏ ਗਏ ਪੰਜਾਬ ਫੂਡ ਫੈਸਟੀਵਲ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ ਕੀਤਾ ਤਾਂ ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਅਗਲੇ 6 ਮਹੀਨਿਆਂ ਵਿੱਚ ਇਹ ਫੂਡ ਸਟਰੀਟ ਸ਼ਹਿਰ ਦੇ ਟਾਊਨ ਹਾਲ ਵਿੱਚ ਬਣਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਇਸ ਵੇਲੇ ਲੱਖਾਂ ਸੈਲਾਨੀ ਰੋਜ਼ ਆਉਂਦੇ ਹਨ ਅਤੇ ਜੇਕਰ ਉਨ੍ਹਾਂ ਵਾਸਤੇ ਪੰਜਾਬ ਦੇ ਲਜ਼ੀਜ਼ ਖਾਣੇ ਇੱਕ ਹੀ ਥਾਂ ਮਿਲਣ ਲੱਗ ਜਾਣ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪ੍ਰਸਿੱਧ ਕਲਾਕਾਰ ਅਤੇ ਨਿਰਮਾਤਾ ਦੀਪਾ ਸ਼ਾਹੀ ਵਲੋਂ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਇਤਿਹਾਸਕ ਕੰਮ ਦਾ ਪੂਰਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦੀਪਾ ਵਲੋਂ 18ਵੀਂ ਸਦੀ ਦੇ ਇਸ ਕਿਲ੍ਹੇ ਨੂੰ ਸਾਂਭਣ ਅਤੇ ਉਸ ਮੌਕੇ ਦੀ ਵਿਰਾਸਤ ਨੂੰ ਜਨਤਾ ਦੇ ਰੂਬਰੂ ਕਰਨ ਲਈ ਕੀਤਾ ਜਾ ਰਿਹਾ ਕੰਮ ਸਲਾਹਣਯੋਗ ਹੈ, ਅਤੇ ਇਸ ਕੰਮ ਵਿੱਚ ਸਰਕਾਰ ਉਸ ਦੇ ਨਾਲ ਹੈ। ਇਸ ਮੌਕੇ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਓ.ਪੀ ਸੋਨੀ, ਡਾ. ਰਾਜਕੁਮਾਰ ਵੇਰਕਾ, ਇੰਦਰਜੀਤ ਸਿੰਘ ਬੁਲਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਹਰਮਹਿੰਦਰ ਸਿੰਘ ਗਿੱਲ, ਤਰਸੇਮ ਸਿੰਘ ਡੀਸੀ, ਸੰਤੋਖ ਸਿੰਘ ਭਲਾਈਪੁਰਾ, ਸ੍ਰੀ ਸੁਨੀਲ ਦੱਤੀ, ਸ੍ਰੀ ਸੁਖਵਿੰਦਰ ਸਿੰਘ ਡੈਨੀ, ਡਾ: ਧਰਮਵੀਰ ਅਗਨੀਹੋਤਰੀ (ਸਾਰੇ ਵਿਧਾਇਕ ਸਹਿਬਾਨ), ਦੈਨਿਕ ਜਾਗਰਣ ਦੇ ਉੱਤਰੀ ਭਾਰਤ ਐਡੀਟਰ ਸੰਪਾਦਕ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਸਥਾਨਕ ਸੰਪਾਦਕ ਸ੍ਰੀ ਅਮਿਤ ਸ਼ਰਮਾ, ਪੰਜਾਬੀ ਜਾਗਰਣ ਦੇ ਸੰਪਾਦਕ ਸ: ਵਰਿੰਦਰ ਸਿੰਘ ਵਾਲੀਆ, ਮੁੱਖ ਜਨਰਲ ਮੈਨੇਜਰ ਸ੍ਰੀ ਮੁਹਿੰਦਰ ਕੁਮਾਰ, ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਸ੍ਰੀ ਐਸ ਐਸ ਸ੍ਰੀਵਾਸਤ, ਪ੍ਰੋ: ਦਰਬਾਰੀ ਲਾਲ, ਸ਼ਹਿਰੀ ਪ੍ਰਧਾਨ ਸ੍ਰੀ ਯੁਗਲ ਕਿਸ਼ੋਰ ਸ਼ਰਮਾ, ਦੇਹਾਤੀ ਪ੍ਰਧਾਨ ਸ:ਭਗਵੰਤ ਪਾਲ ਸਿੰਘ ਸੱਚਰ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ