nabaz-e-punjab.com

ਪੰਜਾਬ ਵਿੱਚ 72 ਲੱਖ ਬੱਚਿਆਂ ਨੂੰ ਦਿੱਤੀ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਖ਼ੁਰਾਕ: ਅਮਿਤ ਕੁਮਾਰ

ਕੌਮੀ ਡੀਵਾਰਮਿੰਗ ਦਿਵਸ ਨੂੰ ਸਮਰਪਿਤ ਮੁਹਾਲੀ ਵਿੱਚ ਸੂਬਾ ਪੱਧਰੀ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਸਿਹਤ ਵਿਭਾਗ ਵੱਲੋਂ ਇੱਥੋਂ ਦੇ ਸਰਕਾਰੀ ਹਾਈ ਸਕੂਲ ਫੇਜ਼-5 ਅਤੇ ਆਗਨਵਾੜੀ ਕੇਂਦਰ ਵਿੱਚ ਕੌਮੀ ਡੀਵਾਰਮਿੰਗ ਦਿਵਸ ’ਤੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜੀਆਂ ਤੋਂ ਮੁਕਤੀ ਲਈ ਸਪੈਸ਼ਲ ਖ਼ੁਰਾਕ ਦੇਣ ਦੀ ਸ਼ੁਰੂਆਤ ਲਈ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਵਿਭਾਗ ਦੇ ਸਕੱਤਰ-ਕਮ-ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਅਮਿਤ ਕੁਮਾਰ ਨੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਪਿਲਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਵਿੱਚ 72 ਲੱਖ ਸਕੂਲੀ ਬੱਚਿਆਂ ਅਤੇ ਆਮ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਖ਼ੁਰਾਕ ਦਿੱਤੀ ਜਾਵੇਗੀ।
ਸਕੱਤਰ ਨੇ ਦੱਸਿਆ ਕਿ ਇਸ ਦਾ ਉਦੇਸ਼ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ, ਇਨਫੈਸਟੇਸ਼ਨ, ਸਿਹਤ ’ਤੇ ਪ੍ਰਭਾਵ ਅਤੇ ਬਚਾਅ ਅਤੇ ਹੋਰ ਇਨਫੈਕਸ਼ਨ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੇਟ ਵਿੱਚ ਕੀੜਿਆਂ ਦੀ ਸਮੱਸਿਆ ਦੇ ਕਾਰਣ ਬੱਚਿਆਂ ਨੂੰ ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦਿਮਾਗੀ ਤੇ ਸਰੀਰਕ ਵਿਕਾਸ ਵਿੱਚ ਵੀ ਕਮੀ ਆ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਦਵਾਈ 1 ਤੋਂ 19 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਅਤੇ ਜੋ ਬੱਚੇ ਅੱਜ ਕਿਸੇ ਕਾਰਨ ਦਵਾਈ ਨਹੀਂ ਲੈ ਸਕੇ। ਉਨ੍ਹਾਂ ਨੂੰ 17 ਅਗਸਤ ਨੂੰ ਸਾਰੇ ਸਕੂਲਾਂ ਅਤੇ ਆਗਨਵਾੜੀ ਕੇਂਦਰਾਂ ਵਿੱਚ ਖੁਆਈ ਜਾਵੇਗੀ। ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਪੰਜਾਬ ਵਿੱਚ 20 ਹਜ਼ਾਰ ਤੋਂ ਵੱਧ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, 8937 ਪ੍ਰਾਈਵੇਟ ਸਕੂਲਾਂ ਅਤੇ 27 ਹਜ਼ਾਰ 314 ਆਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਵਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਬੱਚੇ ਅਜੇ ਸਕੂਲ ਵਿੱਚ ਨਹੀਂ ਜਾਂਦੇ। ਉਨ੍ਹਾਂ ਨੂੰ ਆਸ਼ਾ ਵਰਕਰਾਂ ਦੀ ਮਦਦ ਨਾਲ ਆਗਨਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ।
ਇਸ ਮੌਕੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ ਨੇ ਦੱਸਿਆ ਕਿ 1-2 ਸਾਲ ਦੇ ਬੱਚਿਆਂ ਨੂੰ ਐਲਬੰਡਾਜ਼ੋਲ 200 ਐਮਜੀ ਸੀਰਪ/5 ਐਮਐਲ ਅਤੇ 2-19 ਸਾਲ ਦੇ ਬੱਚਿਆਂ ਨੂੰ ਐਲਬੰਡਾਜ਼ੋਲ 400 ਐਮਜੀ ਦੀ ਗੋਲੀ ਦਿੱਤੀ ਜਾਂਦੀ ਹੈ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਵੀ ਡੀਵਾਰਮਿੰਗ ਦੀ ਦਵਾਈ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਆਪਣੇ ਹੱਥ ਅਤੇ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਸੁਖਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਮਨਜੀਤ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ (ਮੀਡੀਆ) ਸ਼ਵਿੰਦਰ ਸਹਿਦੇਵ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਡਾ. ਯੋਗੇਸ਼ ਅਤੇ ਸਰਕਾਰੀ ਹਾਈ ਸਕੂਲ ਫੇਜ਼-5 ਦੀ ਮੁੱਖ ਅਧਿਆਪਕਾ ਨਰਪਿੰਦਰ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…