
ਵਾਤਾਵਰਨ ਦੀ ਸ਼ੁੱਧਤਾ ਲਈ ਮਨੁੱਖ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ: ਚਾਵਲਾ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਸਤੰਬਰ:
ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਹਰੇਕ ਵਿਆਕਤੀ ਨੂੰ ਇੱਕ ਇੱਕ ਪੌਦਾ ਲਗਾ ਕੇ ਉਸ ਦੀ ਸਾਂਭ ਸੰਭਾਲ ਕਰਨੀ ਸਮੇਂ ਦੀ ਮੁੱਖ ਮੰਗ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਕੋਆਰਡੀਨੇਟਰ ਸੈਲ ਦੇ ਸੂਬਾ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਨੇ ਅੱਜ ਇੱਥੋਂ ਦੇ ਨੇੜਲੇ ਪਿੰਡ ਗੁੰਨੋਮਾਜਰਾ ਵਿੱਚ ਪੌਦੇ ਲਗਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੂਬੇ ਅੰਦਰ ਦਰੱਖਤਾਂ ਦੀ ਅੰਧਾ ਧੁੰਦ ਕਟਾਈ ਹੋਣ ਕਾਰਨ ਵਾਤਾਵਰਨ ਤੇ ਮਾੜਾ ਅਸਰ ਪਿਆ ਹੈ ਜਿਸ ਨੂੰ ਪੂਰਾ ਕਰਨ ਲਈ ਹਰੇਕ ਪਿੰਡ ਅਤੇ ਸ਼ਹਿਰ ਵਿਚ ਪੌਦੇ ਲਗਾਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ।
ਇਸ ਮੌਕੇ ਸਰਪੰਚ ਰੁਪਿੰਦਰ ਕੌਰ ਗੁੰਨੋਮਾਜਰਾ ਨੇ ਕਮਲਜੀਤ ਚਾਵਲਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੰਦੇ ਹੋਏ ਕਿਹਾ ਕਿ ਪਿੰਡ ਵਿੱਚ ਲਗਾਏ ਪੌਦਿਆਂ ਦੀ ਸੰਭਾਲ ਕਰਨ ਲਈ ਪੰਚਾਇਤ ਪਿੰਡ ਵਾਸੀਆਂਦੇ ਸਹਿਯੋਗ ਨਾਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪਬਲਿਕ ਕੋਆਰਡੀਨੇਟਰ ਸੈਲ ਦੇ ਬਲਾਕ ਮਾਜਰੀ ਤੋਂ ਪ੍ਰਧਾਨ ਅਮਨ ਬੇਦੀ ਤਿਊੜ, ਕੁਲਵਿੰਦਰ ਸਿੰਘ ਨੰਬਰਦਾਰ, ਸਤਵਿੰਦਰ ਸਿੰਘ, ਪੰਚ ਮਨਪ੍ਰੀਤ ਸਿੰਘ, ਗੁਰਮੀਤ ਕੌਰ ਪੰਚ, ਜਸਵੰਤ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਬਿੰਦਰ ਗਿੱਲ, ਬਲਵੀਰ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।