Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ: ਭਾਈ ਰਣਜੀਤ ਸਿੰਘ ਪੰਥਕ ਕਦਰਾਂ ਕੀਮਤਾਂ ਦੀ ਬਹਾਲੀ ਲਈ ਸਿੱਖ ਕੌਮ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਪਿਉ-ਪੱੁਤ ਤੇ ਸਾਲੇ ਦੀ ਤਿੱਕੜੀ ਨੇ ਪੰਥ ਤੇ ਸਿੱਖਾਂ ਦਾ ਬੇੜਾ ਗਰਕ ਕੀਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਪਿਛਲੀ ਦਿਨੀਂ ਦਿੱਲੀ ਵਿੱਚ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਦੇਸ਼ ਅੰਦਰ ਹਿੰਦੂਤਵ ਦਾ ਨਾਅਰਾ ਦਲਿਤਾਂ ਅਤੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਲਈ ਵੱਡਾ ਖ਼ਤਰਾ ਬਣਦਾ ਜਾ ਰਿਹਾ ਹੈ। ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਦਿੱਲੀ ਵਿੱਚ ਜਿਸ ਥਾਂ ’ਤੇ ਗੁਰੂ ਰਵਿਦਾਸ ਮੰਦਰ ਤੋੜਿਆ ਗਿਆ ਹੈ, ਉਸੇ ਥਾਂ ’ਤੇ ਦੁਬਾਰਾ ਮੰਦਰ ਦੀ ਉਸਾਰੀ ਕੀਤੀ ਜਾਵੇ ਤਾਂ ਜੋ ਦਲਿਤ ਭਾਈਚਾਰੇ ਦੇ ਲੋਕਾਂ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਪਿੰਡ ਬਰਗਾੜੀ ਸਮੇਤ ਹੋਰਨਾਂ ਥਾਵਾਂ ’ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਦੱਸਦਿਆਂ ਸਾਬਕਾ ਜਥੇਦਾਰ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਅਕਾਲੀ ਸਰਕਾਰ ਨੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਕੁਝ ਨਹੀਂ ਕੀਤਾ ਅਤੇ ਹੁਣ ਕੈਪਟਨ ਸਰਕਾਰ ਤੋਂ ਵੀ ਲੋਕਾਂ ਨੂੰ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਹੈ। ਭਾਈ ਰਣਜੀਤ ਸਿੰਘ ਨੇ ਸਾਫ਼ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੋਂ ਸਖ਼ਤ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਵਜੋਂ ਜਾਣਿਆ ਜਾਂਦਾ ਹੈ ਪ੍ਰੰਤੂ ਬੇਅਦਬੀ ਮਾਮਲੇ ਵਿੱਚ ਇਹ ਕੌਮੀ ਏਜੰਸੀ ਵੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਅਤੇ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਕੇ ਸਿੱਖਾਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲਾ ਵੀ ਹਵਾਲਾਤ ਵਿੱਚ ਬੰਦ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਲੰਮਾ ਸਮਾਂ ਹਕੂਮਤ ਚਲਾਉਣ ਵਾਲੇ ਇਕ ਸਿਆਸੀ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਸਾਬਕਾ ਜਥੇਦਾਰ ਨੇ ਕਿਹਾ ਕਿ ਪਿਉ-ਪੱੁਤ ਅਤੇ ਸਾਲੇ ਦੀ ਤਿੱਕੜੀ ਨੇ ਪੰਥ ਅਤੇ ਸਿੱਖਾਂ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਇਤਿਹਾਸਕ ਲਾਇਬ੍ਰੇਰੀ ’ਚੋਂ ਗੁਰੂ ਸਾਹਿਬਾਨਾਂ ਦੇ ਹੱਥ ਲਿਖਤ ਹੁਕਮਰਾਨੇ ਅਤੇ ਹੋਰ ਇਤਿਹਾਸਕ ਨਿਸ਼ਾਨੀਆਂ ਗਾਇਬ ਹਨ। ਇਸ ਬਾਰੇ ਪੁੱਛੇ ਜਾਣ ’ਤੇ ਐਸਜੀਪੀਸੀ ਅਧਿਕਾਰੀਆਂ ਦਾ ਤਰਕ ਗੁਮਰਾਹਕੁਨ ਹੈ। ਉਨ੍ਹਾਂ ਐਸਜੀਪਸੀ ਦੇ ਹਵਾਲੇ ਨਾਲ ਦੱਸਿਆ ਕਿ ਕਾਫੀ ਸਮਾਨ ਸੀਬੀਆਈ ਚੁੱਕ ਕੇ ਲੈ ਗਈ ਹੈ ਜਦੋਂਕਿ ਸੀਬੀਆਈ ਟੀਮ ਦਾ ਕਹਿਣਾ ਹੈ ਕਿ ਜਾਂਚ ਸਬੰਧੀ ਜੋ ਸਮਾਨ ਆਪਣੇ ਕਬਜ਼ੇ ਵਿੱਚ ਲਿਆ ਸੀ, ਉਹ ਸਾਰਾ ਕੁਝ ਵਾਪਸ ਮੋੜ ਦਿੱਤਾ ਹੈ ਅਤੇ ਇਸ ਸਬੰਧੀ ਸਾਰੀ ਕਾਰਵਾਈ ਲਿਖਤੀ ਰੂਪ ਵਿੱਚ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੁੰਭਕਰਨੀ ਨੀਂਦ ਵਿੱਚ ਸੁੱਤੇ ਪਏ ਹਨ। ਸਾਬਕਾ ਜਥੇਦਾਰ ਨੇ ਕਿਹਾ ਕਿ ਜਦੋਂ ਵੀ ਕਿਸੇ ਕੰਮ ਸਬੰਧੀ ਆਰਟੀਆਈ ਤਹਿਤ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਐਸਜੀਸੀਪੀ ਦੇ ਅਧਿਕਾਰੀ ਲੋੜੀਂਦੀ ਜਾਣਕਾਰੀ ਨਹੀਂ ਦਿੰਦੇ ਸਗੋਂ ਗੁਰੂ ਦੀ ਗੋਲਕ ’ਚੋਂ ਜੁਰਮਾਨਾ ਜ਼ਰੂਰ ਭਰ ਦਿੰਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਥਕ ਅਕਾਲੀ ਲਹਿਰ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਪ੍ਰੰਤੂ ਗੁਰੂ ਦੇ ਸਿਧਾਂਤ ਨੂੰ ਮੰਨਣ ਵਾਲੇ ਸਿੱਖ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪ ਮੁਹਾਰੇ ਉਨ੍ਹਾਂ ਨਾਲ ਜੁੜ ਰਹੇ ਹਨ। ਇਸ ਮੌਕੇ ਸੰਤ ਸਮਾਜ ਦੇ ਆਗੂ ਬਾਬਾ ਸੁਖਵਿੰਦਰ ਸਿੰਘ ਰਤਵਾਨਾ ਸਾਹਿਬ, ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਯੂਥ ਆਗੂ ਗੁਰਵਿੰਦਰ ਸਿੰਘ ਡੂਮਛੇੜੀ, ਜੋਗਾ ਸਿੰਘ ਚੱਪੜ, ਜਸਵੀਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਕੁੰਭੜਾ, ਰਵਿੰਦਰ ਸਿੰਘ ਵਜੀਦਪੁਰ, ਜਸਵਿੰਦਰ ਸਿੰਘ ਡੇਰਾਬੱਸੀ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ