ਵਿਦੇਸ਼ੀ ਮੁਲਕ ਤੋਂ ਆਏ ਲੋਕਾਂ ਨੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਾਰਚ:
ਸਥਾਨਕ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਹੋਲੀ ਦਾ ਤਿਉਹਾਰ ਲੋਕਾਂ ਨੇ ਬੜੇ ਉਤਸ਼ਾਹ ਨਾਲ ਮਨਾਇਆ। ਇਸ ਤਿਉਹਾਰ ਨੂੰ ਮੁਖ ਰੱਖਦਿਆਂ ਵਿਦੇਸ਼ ਤੋਂ ਆਏ ਲੋਕਾਂ ਨੇ ਗੁਰਪ੍ਰੀਤ ਸਿੰਘ ਭੱਟੀ ਤੇ ਅਮਰ ਸਿੰਘ ਭੱਟੀ ਦੀ ਅਗਵਾਈ ਵਿਚ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਉਂਦੇ ਹੋਏ ਇੱਕ ਦੂਸਰੇ ਦੇ ਗੁਲਾਲ ਲਗਾਏ। ਇਸ ਦੌਰਾਨ ਗਲਬਾਤ ਕਰਦਿਆਂ ਐਨ.ਆਰ.ਆਈ ਗੁਰਬਚਨ ਕੌਰ, ਬਲਦੀਪ ਸਿੰਘ, ਅਕਵਿੰਦਰ ਕੌਰ, ਹਰਵਿੰਦਰ ਕੌਰ ਆਦਿ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਵਿਚ ਆਏ ਹਨ ਤੇ ਇਥੇ ਦਾ ਸਭਿਆਚਾਰ, ਖਾਣ ਪੀਣ ਅਤੇ ਰਹਿਣ ਸਹਿਣ ਖੂਬ ਪਸੰਦ ਆਇਆ ਹੈ। ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੀਆਂ ਮੁਟਿਆਰਾਂ ਅਕਵਿੰਦਰ ਕੌਰ ਤੇ ਹਰਵਿੰਦਰ ਕੌਰ ਨੇ ਪੰਜਾਬੀਆਂ ਵੱਲੋਂ ਮਿਲੇ ਪਿਆਰ ਦੀ ਜਮਕੇ ਸਰਾਹਨਾ ਕਰਦਿਆਂ ਆਉਣ ਵਾਲੇ ਸਮੇਂ ਵਿਚ ਵੀੇ ਪੰਜਾਬ ਆਉਣ ਦੀ ਇੱਛਾ ਪ੍ਰਗਟ ਕੀਤੀ। ਇਸ ਦੌਰਾਨ ਸ਼ਹਿਰ ਤੇ ਪਿੰਡਾਂ ਵਿਚ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭਨਾਂ ਨੇ ਇੱਕ ਦੂਸਰੇ ਦੇ ਗੁਲਾਲ ਲਗਾਕੇ ਹੋਲੀ ਦਾ ਤਿਉਹਾਰ ਮਨਾਇਆ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …