Nabaz-e-punjab.com

‘ਮਿਸ਼ਨ ਤੰਦਰੁਸਤ ਪੰਜਾਬ’: ਜੰਗਲਾਤ ਵਿਭਾਗ ਨੇ ਮੁਹਾਲੀ ਵਿੱਚ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਤੇ ਵੰਡੇ

ਜੰਗਲਾਤ ਵਿਭਾਗ ਦੀ ‘ਆਈ-ਹਰਿਆਲੀ ਐਪ’ ਨੂੰ ਆਮ ਲੋਕਾਂ ਦਾ ਭਰਵਾ ਹੁੰਗਾਰਾ ਮਿਲਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਜੰਗਲਾਤ ਵਿਭਾਗ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸ਼ੁਰੂ ਕੀਤੀ ਘਰ-ਘਰ ਹਰਿਆਲੀ ਮੁਹਿੰਮ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਲੋਕ ਮੁਫ਼ਤ ਬੂਟੇ ਹਾਸਲ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪ ਮੁਹਾਰੇ ਲਗਾ ਰਹੇ ਹਨ। ਇਹ ਗੱਲ ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-7 ਦੇ ਪਾਰਕਾਂ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਉਣ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਆਖੀ। ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ 550 ਪੌਦੇ ਲਗਾਏ ਅਤੇ ਲੋਕਾਂ ਨੂੰ ਆਪਣੇ ਘਰਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਗਾਉਣ ਲਈ ਪ੍ਰੇਰਦਿਆਂ ਉਨ੍ਹਾਂ ਨੂੰ ਮੁਫ਼ਤ ਬੂਟੇ ਦਿੱਤੇ ਗਏ। ਇਸ ਮੌਕੇ ਲੋਕਾਂ ਨੇ ਵਣ ਵਿਭਾਗ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਜਿੱਥੇ ਇਸ ਪੂਰੀ ਮੁਹਿੰਮ ਨੂੰ ਵੱਡੀ ਗਿਣਤੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉੱਥੇ ਮੁਫ਼ਤ ਬੂਟੇ ਮੁਹੱਈਆ ਕਰਵਾਉਣ ਲਈ ਜੰਗਲਾਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ‘ਆਈ ਹਰਿਆਲੀ ਐਪ ਦੀ ਵਰਤੋਂ ਵੀ ਵੱਡੀ ਗਿਣਤੀ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਭਾਗ ਵੱਲੋਂ ਆਈ ਹਰਿਆਲੀ ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਐਪ ਨੂੰ ਡਾਊਨਲੋਡ ਕਰਨਾ ਅਤੇ ਵਰਤਣਾ ਬਹੁਤ ਹੀ ਅੌਖਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਸਦਕਾ ਲੋਕ ਆਪਣੇ ਘਰ ਬੈਠੇ ਹੀ ਬੂਟੇ ਬੁੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਰਿਆਲੀ ਮੁਹਿੰਮ ਨਾਲ ਵੱਧ ਤੋਂ ਵੱਧ ਆਮ ਲੋਕਾਂ ਨੂੰ ਜੋੜ੍ਹਨ ਲਈ ਸੋਸ਼ਲ ਮੀਡੀਆ ਰਾਹੀਂ ਵੀ ਇਸ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…