Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਧਾਰਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਧਰਮਸੋਤ ਕੰਡੀ ਖੇਤਰ ਵਿੱਚ ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਉਜਾੜੇ ਤੋਂ ਬਚਾਉਣ ਕੰਡਿਆਲੀ ਤਾਰ ਲਗਾਈ ਜਾਵੇਗੀ ਸੂਬੇ ਵਿੱਚ ਆਟਾ ਦਾਲ ਸਕੀਮ ਨਿਰੰਤਰ ਜਾਰੀ ਰੱਖੀ ਜਾਵੇਗੀ ਪਰ ਕਿਸੇ ਵੀ ਪੱਧਰ ’ਤੇ ਘਪਲੇਬਾਜ਼ੀ ਬਰਦਾਸਤ ਨਹੀਂ ਕੀਤੀ ਜਾਵੇਗੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ ਦੇ ਲੋਕਾਂ ਨੇ ਜਿਸ ਭਾਵਨਾਂ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਚੁਣੀ ਹੈ। ਸਰਕਾਰ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਨ ਲਈ ਨੀਤੀ ਅਤੇ ਨੀਯਤ ਨਾਲ ਕੰਮ ਕਰੇਗੀ। ਲੋਕਾਂ ਨੇ ਆਪਣਾ ਫ਼ਰਜ ਅਦਾ ਕਰ ਦਿੱਤਾ ਹੈ, ਹੁਣ ਸਰਕਾਰ ਆਪਣਾ ਫ਼ਰਜ ਅਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਭਲਾਈ ਵਿਭਾਗ ਪੰਜਾਬ ਦੇ ਮੰਤਰੀ ਸ੍ਰ: ਸਾਧੂ ਸਿੰਘ ਧਰਮਸੋਤ ਨੇ ਵਣ ਭਵਨ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਰਾਜ ਪੱਧਰੀ ਪਲੇਠੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਧਰਮਸੋਤ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਨ ਦਾ ਮੁੱਖ ਮੰਤਵ ਰਾਜ ਵਿੱਚ ਜੰਗਲਾਤ ਵਿਭਾਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕਰਨਾ ਅਤੇ ਅਧਿਕਾਰੀਆਂ ਨੂੰ ਆਪਣੀ ਡਿਉੂਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ ਨਾਲ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਭ੍ਰਿਸਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸਟ ਅਧਿਕਾਰੀਆਂ ਲਈ ਇਸ ਵਿਭਾਗ ਵਿੱਚ ਕੋਈ ਥਾਂ ਨਹੀਂ ਹੋਵੇਗੀ। ਭ੍ਰਿਸਟ ਅਧਿਕਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਪੱਤਰਕਾਰਾਂ ਵੱਲੋਂ ਆਟਾ ਦਾਲ ਸਕੀਮ ਨੂੰ ਚਾਲੂ ਰੱਖਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਸਕੀਮ ਰਾਜ ਵਿੱਚ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਇਸ ਦੀ ਮੁੜ ਤੋਂ ਪੜਚੋਲ ਕਰਵਾਈ ਜਾਵੇਗੀ ਤਾਂ ਜੋ ਕੋਈ ਵੀ ਗਰੀਬ ਪਰਿਵਾਰ ਇਸ ਸਕੀਮ ਤੋਂ ਵਾਝਾਂ ਨਾਂ ਰਹੇ ਅਤੇ ਗਲਤ ਤੌਰ ਤੇ ਆਟਾ ਦਾਲ ਸਕੀਮ ਦਾ ਲਾਹਾ ਲੈਣ ਵਾਲਿਆਂ ਦੀ ਪੜਤਾਲ ਵੀ ਕਰਵਾਈ ਜਾਵੇਗੀ ਅਤੇ ਇਸ ਵਿੱਚ ਦੋਸੀ ਪਾਏ ਗਏ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਵੱਲੋਂ ਜੰਗਲਾਤ ਵਿਭਾਗ ਦੀ ਜਮੀਨ ਤੇ ਕੀਤੇ ਨਜਾਇਜ ਕਬਜਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੰਗਲਾਤ ਦੀ ਜਮੀਨ ਤੇ ਨਜਾਇਜ ਕਬਜਾ ਧਾਰਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਨਜਾਇਜ ਕਬਜੇ ਦੂਰ ਕਰਵਾਏ ਜਾਣਗੇ ਭਾਵੇਂ ਉਹ ਕਿੰਨਾਂ ਵੀ ਵੱਡਾ ਧਨਾਢ ਕਿਊਂ ਨਾ ਹੋਵੇ? ਇਸ ਸਬੰਧੀ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਵਿੱਚ ਜੰਗਲੀ ਜਾਨਵਰਾਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਉਜਾੜੇ ਨੂੰ ਰੋਕਣ ਲਈ ਕੰਢਿਆਲੀ ਤਾਰ ਲਗਾਉਣ ਦਾ ਕੰਮ ਮੁਕੰਮਲ ਤੌਰ ਤੇ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੰਗਲਾਂ ਦੇ ਕੁਝ ਰਕਬੇ ਵਿੱਚ ਫਸਲਾਂ ਦੀ ਬਿਜਾਈ ਕਰਵਾਈ ਜਾਵੇਗੀ ਤਾਂ ਜੋ ਜੰਗਲੀ ਜਾਨਵਰਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਵੱਲ ਜਾਣਾ ਹੀ ਨਾ ਪਵੇ। ਇੰਝ ਕਰਨ ਨਾਲ ਜਿੱਥੇ ਕਿਸ਼ਾਨਾਂ ਦੀ ਫਸ਼ਲ ਦਾ ਉਜਾੜਾ ਰੁਕੇਗਾ। ਉÎੱਥੇ ਜਾਨਵਰਾਂ ਨੂੰ ਵੀ ਸੁਰੱਖਿਅਤ ਰੱਖਿਆ ਜਾ ਸਕੇਗਾ। ਉਨ੍ਹਾਂ ਹੋਰ ਦੱਸਿਆ ਕਿ ਜਿਹੜੇ ਦਰੱਖਤ ਕਈ ਸਾਲਾਂ ਤੋਂ ਸੁੱਕੇ ਖੜੇ ਹਨ, ਉਨ੍ਹਾਂ ਦੀ ਕਟਾਈ ਕਰਵਾ ਕੇ ਉਨ੍ਹਾਂ ਦੀ ਥਾਂ ਤੇ ਨਵੇਂ ਦਰੱਖਤ ਲਗਾਏ ਜਾਣਗੇ। ਪੱਤਰਕਾਰਾਂ ਵੱਲੋਂ ਮਿਲੇ ਵਿਭਾਗਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜੋ ਵਿਭਾਗ ਉਨ੍ਹਾਂ ਨੂੰ ਦਿੱਤੇ ਗਏ ਹਨ ਉਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਨ੍ਹਾਂ ਵਿਭਾਗਾਂ ਦੀ ਕਾਰਗੁਜਾਰੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਕਿਉਂਕਿ ਇਹ ਵਿਭਾਗ ਰਾਜ ਦੇ ਹੇਠਲੇ ਪੱਧਰ ਤੱਕ ਦੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਮੀਡੀਆ ਰਾਹੀਂ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਦੀ ਸਰਕਾਰ ਚੁਨਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਦਿੱਤਾ। ਉਨ੍ਹਾਂ ਮੁੱਖ ਮੰਤਰੀ ਵੱਲੋਂ ਵੀ.ਆਈ.ਪੀ. ਕਲਚਰ ਖਤਮ ਕਰਨ ਅਤੇ ਬਿਨ੍ਹਾਂ ਲੋੜ ਤੋਂ ਸਕਿਓਰਟੀ ਰੱਖਣ ਵਾਲਿਆਂ ਦੀ ਸਕਿਓਰਟੀ ਵਾਪਸ ਲੈਣ ਦੇ ਚੁੱਕੇ ਕਦਮ ਦੀ ਭਰਭੂਰ ਸਲਾਘਾ ਕੀਤੀ। ਇਸ ਤੋਂ ਉਪਰੰਤ ਉਨ੍ਹਾਂ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਰਾਜ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੰਗਲਾਤ ਵਿਭਾਗ ਦੀ ਪ੍ਰਫੁੱਲਤਾ ਲਈ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਧਰਿੰਦਰਾ ਸਿੰਘ ਮੁੱਖ ਵਣਪਾਲ ਪੰਜਾਬ, ਜਤਿੰਦਰ ਸਿੰਘ ਐਮ.ਡੀ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ, ਪੀ.ਏ. ਕਾਬਲ ਸਿੰਘ ਸਮੇਤ ਜੰਗਲਾਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਰਾਜ ਦੇ ਸਮੂਹ ਜਿਲਿਆਂ ਦੇ ਜਿਲ੍ਹਾ ਜੰਗਲਾਤ ਅਫ਼ਸਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ