ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦੀ ਪੱਕੇ ਹੋਣ ਦੀ ਆਸ ਬੱਝੀ

ਵਣ ਵਿਭਾਗ ’ਚ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕੱਚੇ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣਗੇ: ਪ੍ਰਧਾਨ ਮੁੱਖ ਵਣਪਾਲ

ਸੀਨੀਅਰਤਾ ਸੂਚੀ ’ਚੋਂ ਬਾਹਰ ਰਹਿੰਦੇ ਵਰਕਰਾਂ ਦੇ ਰਿਕਾਰਡ ਸਬੰਧੀ 3 ਦਿਨਾਂ ’ਚ ਰਿਪੋਰਟ ਪੇਸ਼ ਕਰੇਗੀ ਵਿਸ਼ੇਸ਼ ਕਮੇਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਜੰਗਲਾਤ ਵਿਭਾਗ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦੀ ਹੀ ਪੱਕੇ ਹੋਣ ਦੀ ਆਸ ਬੱਝੀ ਗਈ ਹੈ। ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਵਿੱਤ ਸਕੱਤਰ ਸ਼ਿਵ ਕੁਮਾਰ ਰੂਪਨਗਰ ਦੀ ਅਗਵਾਈ ਹੇਠ ਅੱਜ ਵਣ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸਬੰਧੀ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ ਨਾਲ ਮੀਟਿੰਗ ਹੋਈ। ਜਿਸ ਵਿੱਚ ਸੀਐਫ਼ ਸ਼ਿਵਾਲਿਕ ਵਿਸ਼ਾਲ ਚੌਹਾਨ, ਡਿਪਟੀ ਡਾਇਰੈਕਟਰ ਚਮਨ ਲਾਲ, ਸੁਪਰਡੈਂਟ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਪ੍ਰਧਾਨ ਮੁੱਖ ਵਣ ਪਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਦੀ ਸੀਨੀਅਰਤਾ ਸੂਚੀ ’ਚੋਂ ਬਾਹਰ ਰਹਿੰਦੇ ਵਰਕਰਾਂ ਦੇ ਰਿਕਾਰਡ ਸਬੰਧੀ ਵਿਸ਼ੇਸ਼ ਕਮੇਟੀ ਬਣਾ ਕੇ ਤਿੰਨ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਹੈ।
ਅਧਿਕਾਰੀ ਨੇ ਕਿਹਾ ਕਿ ਵਣ ਵਿਭਾਗ ਵਿੱਚ 10 ਸਾਲ ਦੀ ਸੇਵਾ ਪੂਰੀ ਕਰਦੇ ਕੱਚੇ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਵਣ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਰਮਚਾਰੀ 10 ਸਾਲ ਦੀ ਸੇਵਾ ਪੂਰੀ ਕਰਦੇ ਜਾਣਗੇ ਉਨ੍ਹਾਂ ਨੂੰ ਨਿਯਮਾਂ ਤਹਿਤ ਵਿਭਾਗ ਵੱਲੋਂ ਹਰ ਸਾਲ ਪੱਕੇ ਕੀਤਾ ਜਾਵੇਗਾ ਅਤੇ ਰਹਿੰਦੀਆਂ ਤਨਖ਼ਾਹਾਂ ਦਾ ਬਜਟ ਵੀ ਮੌਕੇ ’ਤੇ ਰਿਲੀਜ਼ ਕੀਤਾ ਗਿਆ। ਇਸ ਤੋਂ ਇਲਾਵਾ ਵਣ ਵਿਭਾਗ ਵਿੱਚ ਨਵੇਂ ਕੰਮ ਸ਼ੁਰੂ ਜਾਣ ਦੀ ਮਨਜ਼ੂਰੀ ਦਿੱਤੀ ਗਈ।
ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ, ਬਲਵੀਰ ਸਿੰਘ ਤਰਨਤਾਰਨ, ਅਮਨਦੀਪ ਸਿੰਘ ਛੱਤਬੀੜ ਅਤੇ ਮੇਜਰ ਸਿੰਘ ਸਰਹਿੰਦ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਮੰਨੀਆਂ ਮੰਗਾਂ ਇੱਕ ਹਫ਼ਤੇ ਵਿੱਚ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਜੰਗਲਾਤ ਮੰਤਰੀ ਦੇ ਹਲਕਾ ਟਾਂਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਗੁਰਵਿੰਦਰ ਸਿੰਘ ਖਮਾਣੋਂ, ਸੁਲੱਖਣ ਸਿੰਘ ਨੇ ਕਿਹਾ ਕਿ ਜੰਗਲਾਤ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਫੈਡਰੇਸ਼ਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਜਸਵਿੰਦਰ ਸਿੰਘ ਸੌਜਾ, ਸੱਤ ਨਰੈਣ ਮਾਨਸਾ, ਵੀਰਪਾਲ ਸਿੰਘ ਪਟਿਆਲਾ, ਮਨਤੇਜ ਸਿੰਘ ਮੁਹਾਲੀ, ਓਮਾ ਸ਼ੰਕਰ ਲੁਧਿਆਣਾ, ਸੁਖਦੇਵ ਜਲੰਧਰ, ਸ਼ੇਰ ਸਿੰਘ ਫਿਰੋਜ਼ਪੁਰ, ਬਲਵੀਰ ਸਿੰਘ ਮਡੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …